post

Jasbeer Singh

(Chief Editor)

Punjab

ਪੰਜਾਬ ਰਾਜ ਲਘੂ ਉਦਯੋਗ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ

post-img

ਪੰਜਾਬ ਰਾਜ ਲਘੂ ਉਦਯੋਗ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਮਾਰਕਿਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡਾਂ ਵਿੱਚ ਕੀਤੀਆਂ ਮੀਟਿੰਗਾਂ* ਨਸ਼ਿਆਂ ਦੇ ਖਾਤਮੇ ਦੀ ਚੁਕਾਈ ਸਹੁੰ ਧੂਰੀ, 03 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਸੱਦਾ ਦਿੰਦੇ ਹੋਏ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਵਿਧਾਨ ਸਭਾ ਹਲਕਾ, ਧੂਰੀ ਦੇ ਪਿੰਡ ਕਹੇੜੂ, ਬਮਾਲ ਅਤੇ ਜਹਾਂਗੀਰ ਵਿਖੇ ਪੰਜਾਬ ਰਾਜ ਲਘੂ ਉਦਯੋਗ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਮਾਰਕਿਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲੋਕਾਂ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ । ਸ. ਢਿੱਲੋਂ ਅਤੇ ਸ.ਘੁੱਲੀ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਸੂਬੇ ਨੂੰ ਨਸ਼ਾ ਮੁਕਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਹੁਣ ਪੰਜਾਬ ਅੰਦਰ ਨਸ਼ਿਆਂ ਦਾ ਕਾਲਾ ਕਾਰੋਬਾਰ ਕਰਨ ਵਾਲਿਆਂ ਨਾਲ ਸਖਤੀ ਨਾਲ ਨਜਿਠਿਆ ਜਾ ਰਿਹਾ ਹੈ ਅਤੇ ਨਸ਼ੇ ਵੇਚ ਕੇ ਨਸ਼ਾ ਤਸਕਰਾਂ ਵਲੋਂ ਬਣਾਈਆਂ ਗਈਆਂ ਜਾਇਦਾਦਾਂ ਨੂੰ ਵੀ ਢਾਹਿਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਹਸਦਾ, ਵਸਦਾ ਤੇ ਨਸ਼ਾ ਮੁਕਤ ਬਣਾਉਣ ਦੇ ਵੇਖੇ ਗਏ ਸੁਪਨਿਆਂ ਨੂੰ ਸਾਕਾਰ ਕਰਨ ਲਈ ਨਸ਼ਾ ਮੁਕਤੀ ਯਾਤਰਾਵਾਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਤਹਿਤ ਰੋਜ਼ਾਨਾ ਦੇ ਆਧਾਰ ਉਤੇ ਪਿੰਡਾਂ ਵਿੱਚ ਨਸ਼ਿਆਂ ਦੇ ਖਾਤਮੇ ਦਾ ਸੱਦਾ ਦਿੰਦੇ ਹੋਏ ਲੋਕਾਂ ਨੂੰ ਇਸ ਵੱਡੀ ਸਮਾਜਿਕ ਬੁਰਾਈ ਦੇ ਖਾਤਮੇ ਲਈ ਇੱਕਜੁੱਟ ਕੀਤਾ ਜਾ ਰਿਹਾ ਹੈ। ਮੁਹਿੰਮ ਦੇ ਉਦੇਸ਼ਾਂ ਨੂੰ ਪੂਰਾ ਕਰਨ ਲਈ ਹਰ ਪਿੰਡ, ਕਸਬੇ ਤੇ ਸ਼ਹਿਰ ਵਿੱਚ ਪਹੁੰਚ ਕੀਤੀ ਜਾ ਰਹੀ ਹੈ ਤਾਂ ਕਿ ਸਾਰੇ ਵਰਗਾਂ ਦਾ ਸਹਿਯੋਗ ਲੈ ਕੇ ਵਿਧਾਨ ਸਭਾ ਹਲਕਾ ਧੂਰੀ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕੀਤਾ ਜਾ ਸਕੇ । ਉਹਨਾਂ ਕਿਹਾ ਕਿ ਜਿਹੜੇ ਲੋਕ ਕਿਸੇ ਮਾੜੀ ਸੰਗਤ ਦਾ ਸ਼ਿਕਾਰ ਹੋ ਕੇ ਨਸ਼ਿਆਂ ਦੀ ਦਲਦਲ ਵਿੱਚ ਫਸ ਚੁੱਕੇ ਹਨ, ਉਹਨਾਂ ਦਾ ਮੁਫਤ ਇਲਾਜ ਸਰਕਾਰ ਵੱਲੋਂ ਕਰਵਾਇਆ ਜਾ ਰਿਹਾ ਹੈ ਅਤੇ ਉਹ ਅਜਿਹੇ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਨਸ਼ਾ ਮੁਕਤੀ ਕੇਂਦਰਾਂ ਵਿੱਚ ਦਾਖਲ ਹੋ ਕੇ ਆਪਣਾ ਇਲਾਜ ਜ਼ਰੂਰ ਕਰਵਾਉਣ । ਇਸ ਮੌਕੇ ਹਾਜ਼ਰੀਨ ਨੂੰ ਨਸ਼ਿਆਂ ਦਾ ਖਾਤਮਾ ਕਰਨ ਲਈ ਸਹੁੰ ਵੀ ਚੁਕਾਈ । ਇਸ ਮੌਕੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ, ਡਿਫੈਂਸ ਕਮੇਟੀਆਂ ਦੇ ਮੈਂਬਰ, ਵੱਡੀ ਗਿਣਤੀ ਆਮ ਲੋਕ ਹਾਜ਼ਰ ਸਨ ।

Related Post