post

Jasbeer Singh

(Chief Editor)

Punjab

ਡੀ. ਸੀ. ਨੇ ਮੀਆਂਪੁਰ ਚੰਗਰ ਵਿੱਚ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਐਫ ਆਈ ਆਰ ਦਰਜ ਕਰਨ ਦੇ ਦਿੱਤੇ ਹੁਕਮ

post-img

ਡੀ. ਸੀ. ਨੇ ਮੀਆਂਪੁਰ ਚੰਗਰ ਵਿੱਚ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਐਫ ਆਈ ਆਰ ਦਰਜ ਕਰਨ ਦੇ ਦਿੱਤੇ ਹੁਕਮ ਐਸ. ਡੀ. ਐਮ. ਖਰੜ ਦੀ ਅਗਵਾਈ ਵਿੱਚ ਨਾਇਬ ਤਹਿਸੀਲਦਾਰ ਤੇ ਮਾਈਨਿੰਗ ਅਧਿਕਾਰੀਆਂ ਦੀ ਟੀਮ ਨੇ ਮੌਕੇ ਤੇ ਜਾ ਕੇ ਕੀਤਾ ਮੁਆਇਨਾ ਗੈਰ-ਕਾਨੂੰਨੀ ਖਣਨ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਜਾਣ 'ਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ ਖਣਨ ਅਤੇ ਭੂ-ਵਿਗਿਆਨ ਵਿਭਾਗ ਦੁਆਰਾ ਪ੍ਰਵਾਨਿਤ ਕਾਨੂੰਨੀ ਸਾਈਟਾਂ ਤੋਂ ਹੀ ਮਾਈਨਿੰਗ ਦੀ ਇਜਾਜ਼ਤ ਦਿੱਤੀ ਜਾਵੇਗੀ ਐਸ. ਏ. ਐਸ. ਨਗਰ : ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਖਿਲਾਫ ਸਖ਼ਤ ਕਾਰਵਾਈ ਕਰਦੇ ਹੋਏ ਜ਼ਿਲਾ ਪ੍ਰਸ਼ਾਸਨ ਐੱਸ. ਏ. ਐੱਸ. ਨਗਰ ਨੇ ਜ਼ਿਲ੍ਹੇ ਦੇ ਮੀਆਂਪੁਰ ਚੰਗਰ ਖੇਤਰ 'ਚ ਗੈਰ-ਕਾਨੂੰਨੀ ਨਿੱਜੀ ਜਗ੍ਹਾ 'ਤੇ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਖਿਲਾਫ ਜ਼ਿਲ੍ਹਾ ਪੁਲਿਸ ਨੂੰ ਤੁਰੰਤ ਐੱਫ. ਆਈ. ਆਰ. ਦਰਜ ਕਰਨ ਦੇ ਹੁਕਮ ਦਿੱਤੇ ਹਨ । ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਮੀਆਂਪੁਰ ਚੰਗਰ ਖੇਤਰ 'ਚ ਗੈਰ-ਕਾਨੂੰਨੀ ਮਾਈਨਿੰਗ ਦੀ ਸੂਚਨਾ ਮਿਲਣ 'ਤੇ ਐੱਸ. ਡੀ. ਐੱਮ. ਖਰੜ ਗੁਰਮੰਦਰ ਸਿੰਘ ਦੀ ਅਗਵਾਈ ਵਿੱਚ ਨਾਇਬ ਤਹਿਸੀਲਦਾਰ ਮਾਜਰੀ ਰਘਵੀਰ ਸਿੰਘ, ਕਾਰਜਕਾਰੀ ਇੰਜੀਨੀਅਰ ਡਰੇਨੇਜ-ਕਮ-ਮਾਈਨਜ਼ ਅਤੇ ਭੂ-ਵਿਗਿਆਨ, ਆਕਾਸ਼ ਅਗਰਵਾਲ ਅਤੇ ਐੱਸ. ਡੀ. ਓ. ਪ੍ਰਦੀਪ ਕੁਮਾਰ ਤੇ ਅਧਾਰਿਤ ਟੀਮ ਨੂੰ ਸ਼ਾਮ ਨੂੰ ਤੁਰੰਤ ਮੌਕੇ 'ਤੇ ਜਾਇਜ਼ਾ ਲੈਣ ਭੇਜਿਆ ਗਿਆ । ਉਨ੍ਹਾਂ ਕਿਹਾ ਕਿ ਮੁੱਢਲੀ ਰਿਪੋਰਟ ਅਨੁਸਾਰ ਜਿਸ ਥਾਂ 'ਤੇ ਮਾਈਨਿੰਗ ਦੀਆਂ ਗਤੀਵਿਧੀਆਂ ਦੇ ਨਿਸ਼ਾਨ ਮਿਲੇ ਹਨ, ਉਹ ਗੈਰ-ਕਾਨੂੰਨੀ ਹੈ। ਸਾਈਟ ਤੋਂ ਕੱਢੀ ਗਈ ਸਮੱਗਰੀ ਰੇਤ, ਬੱਜਰੀ ਅਤੇ ਮਿੱਟੀ ਦਾ ਮਿਸ਼ਰਣ ਹੈ । ਉਨ੍ਹਾਂ ਦੱਸਿਆ ਕਿ ਕਾਰਜਕਾਰੀ ਇੰਜਨੀਅਰ, ਡਰੇਨੇਜ-ਕਮ-ਮਾਈਨਜ਼ ਅਤੇ ਜਿਓਲੋਜੀ ਦੀ ਰਿਪੋਰਟ ਅਨੁਸਾਰ ਜ਼ਿਲ੍ਹਾ ਪੁਲੀਸ ਨੂੰ  ਅਗਲੇਰੀ ਜਾਂਚ ਸ਼ੁਰੂ ਕਰਨ ਲਈ ਐਫ.ਆਈ.ਆਰ. ਦਰਜ ਲਈ ਕਿਹਾ ਗਿਆ ਹੈ ।            ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਵਿੱਚ ਕਿਸੇ ਨੂੰ ਵੀ ਗੈਰ-ਕਾਨੂੰਨੀ ਮਾਈਨਿੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ । ਉਨ੍ਹਾਂ ਅੱਗੇ ਕਿਹਾ ਕਿ ਖਣਨ ਗਤੀਵਿਧੀਆਂ ਦਾ ਰਿਕਾਰਡ ਲੈਣ ਲਈ ਸੂਰਜ ਸੈੱਟ ਤੋਂ ਬਾਅਦ ਜ਼ਿਲ੍ਹੇ ਵਿੱਚ ਕੋਈ ਮਾਈਨਿੰਗ ਗਤੀਵਿਧੀਆਂ ਨਹੀਂ ਹੋਣਗੀਆਂ । ਇਸ ਤੋਂ ਇਲਾਵਾ, ਕਾਰਜਕਾਰੀ ਇੰਜੀਨੀਅਰ, ਡਰੇਨੇਜ-ਕਮ-ਮਾਈਨਜ਼ ਅਤੇ ਜੀਓਲੋਜੀ ਨੂੰ ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਨੂੰ ਰੋਕਣ ਲਈ ਸੀਸੀਟੀਵੀ ਕੈਮਰੇ ਦੀ ਨਿਗਰਾਨੀ ਸਮੇਤ ਸਾਰੀਆਂ ਸਾਵਧਾਨੀਆਂ ਵਰਤਣ ਲਈ ਕਿਹਾ ਗਿਆ ਹੈ । ਡਿਪਟੀ ਕਮਿਸ਼ਨਰ ਨੇ ਦੁਹਰਾਇਆ ਕਿ ਮਾਈਨਿੰਗ ਅਤੇ ਭੂ-ਵਿਗਿਆਨ ਵਿਭਾਗ ਦੁਆਰਾ ਪ੍ਰਵਾਨਿਤ ਕਾਨੂੰਨੀ ਥਾਵਾਂ ਤੋਂ ਹੀ ਮਾਈਨਿੰਗ ਦੀ ਇਜਾਜ਼ਤ ਦਿੱਤੀ ਜਾਵੇਗੀ ਅਤੇ ਜੇਕਰ ਕੋਈ ਵੀ ਗੈਰ ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ ।

Related Post