
ਪੰਜਾਬੀ ਯੂਨੀਵਰਸਿਟੀ ਵਿਖੇ ਡੀਨ ਅਕਾਦਮਿਕ ਪ੍ਰੋ. ਮੁਲਤਾਨੀ ਨੇ ਲਹਿਰਾਇਆ ਤਿਰੰਗਾ
- by Jasbeer Singh
- August 16, 2024

ਪੰਜਾਬੀ ਯੂਨੀਵਰਸਿਟੀ ਵਿਖੇ ਡੀਨ ਅਕਾਦਮਿਕ ਪ੍ਰੋ. ਮੁਲਤਾਨੀ ਨੇ ਲਹਿਰਾਇਆ ਤਿਰੰਗਾ ਮਨੁੱਖੀ ਕਦਰਾਂ ਕੀਮਤਾਂ ਦੇ ਹਵਾਲੇ ਨਾਲ਼ ਦੇਸ ਵਿਕਾਸ ਵਿੱਚ ਭਰਵਾਂ ਯੋਗਦਾਨ ਪਾ ਰਹੀ ਹੈ ਪੰਜਾਬੀ ਯੂਨੀਵਰਸਿਟੀ: ਪ੍ਰੋ. ਨਰਿੰਦਰ ਮੁਲਤਾਨੀ ਪਟਿਆਲਾ : ਅਜ਼ਾਦੀ ਦਿਵਸ ਮੌਕੇ ਪੰਜਾਬੀ ਯੂਨੀਵਰਸਿਟੀ ਕੈਂਪਸ ਵਿਖੇ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਪ੍ਰੋ. ਨਰਿੰਦਰ ਮੁਲਤਾਨੀ ਨੇ ਤਿਰੰਗਾ ਲਹਿਰਾਇਆ। ਹਰ ਸਾਲ ਵਾਂਗ ਇਸ ਵਾਰ ਵੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਨੇ ਇਸ ਮੌਕੇ ਹੋਣ ਵਾਲੀ ਪਰੇਡ ਵਿੱਚ ਭਾਗ ਲਿਆ। ਤਿਰੰਗਾ ਲਹਿਰਾਏ ਜਾਣ ਦੀ ਰਸਮ ਉਪਰੰਤ ਇੱਥੇ ਹਾਜ਼ਰ ਯੂਨੀਵਰਸਿਟੀ ਕਰਮਚਾਰੀਆਂ, ਅਧਿਕਾਰੀਆਂ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰੋ. ਮੁਲਤਾਨੀ ਨੇ ਕਿਹਾ ਕਿ ਅਜ਼ਾਦੀ ਦੀ ਇਸ ਸਵੇਰ ਦਾ ਸਾਡੇ ਲਈ ਵਿਸ਼ੇਸ਼ ਮਹੱਤਵ ਹੈ। ਇਸ ਦਿਨ ਦੇਸ ਦੀ ਅਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕਰਨ ਦੇ ਨਾਲ਼-ਨਾਲ਼ ਆਜ਼ਾਦ ਹੋਏ ਦੇਸ ਦੀ ਬਿਹਤਰੀ ਲਈ ਆਪਣੇ ਅਦਾਰੇ ਵੱਲੋਂ ਕੀਤੇ ਜਾ ਰਹੇ ਕਾਰਜਾਂ ਨੂੰ ਵੀ ਪੜਚੋਲਣ ਦੀ ਲੋੜ ਹੁੰਦੀ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਵਸ ਦੀ ਇਸ ਸਵੇਰ ਮੌਕੇ ਸਾਨੂੰ ਇਸ ਗੱਲ ਦਾ ਮਾਣ ਹੋਣਾ ਚਾਹੀਦਾ ਹੈ ਕਿ ਪੰਜਾਬੀ ਯੂਨੀਵਰਸਿਟੀ ਜਿੱਥੇ ਆਪਣੀਆਂ ਮਿਆਰੀ ਖੋਜਾਂ ਅਤੇ ਸਿੱਖਿਆ ਨਾਲ਼ ਦੇਸ ਅਤੇ ਆਪਣੇ ਸੂਬੇ ਪੰਜਾਬ ਵਿੱਚ ਬਿਹਤਰ ਅਕਾਦਮਿਕ ਮਾਹੌਲ ਅਤੇ ਨਵਾਂ ਗਿਆਨ ਸਿਰਜਣ ਦਾ ਕਾਰਜ ਕਰ ਰਹੀ ਹੈ ਉਥੇ ਹੀ ਮਨੁੱਖੀ ਕਦਰਾਂ ਕੀਮਤਾਂ ਦੇ ਹਵਾਲੇ ਨਾਲ਼ ਵੀ ਦੇਸ ਵਿਕਾਸ ਵਿੱਚ ਭਰਵਾਂ ਯੋਗਦਾਨ ਪਾ ਰਹੀ ਹੈ। ਇਸ ਪ੍ਰੋਗਰਾਮ ਦਾ ਸੰਚਾਲਨ ਰਜਿਸਟਰਾਰ ਪ੍ਰੋ. ਸੰਜੀਵ ਪੁਰੀ ਨੇ ਕੀਤਾ। ਇਸ ਮੌਕੇ ਹਾਜ਼ਿਰ ਯੂਨੀਵਰਸਿਟੀ ਅਧਿਕਾਰੀਆਂ ਵਿੱਚ ਡੀਨ ਕਾਲਜ ਵਿਕਾਸ ਕੌਂਸਲ ਡਾ. ਬਲਰਾਜ ਸੈਣੀ, ਡਾਇਰੈਕਟਰ ਸਪੋਰਟਸ ਡਾ. ਅਜੀਤਾ, ਕੇਦਰੀ ਦਾਖ਼ਲਾ ਸੈੱਲ ਦੇ ਕੋਆਰਡੀਨੇਟਰ ਡਾ. ਗੁਲਸ਼ਨ ਬਾਂਸਲ, ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਬਲਵਿੰਦਰ ਕੌਰ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਅਧਿਆਪਕ ਆਦਿ ਸ਼ਾਮਿਲ ਰਹੇ।
Related Post
Popular News
Hot Categories
Subscribe To Our Newsletter
No spam, notifications only about new products, updates.