ਚੀਨੀ ਡੋਰ ਨਾਲ ਹੋਣ ਵਾਲੀਆਂ ਮੌਤਾਂ ਮੰਨੀਆਂ ਜਾਣਗੀਆਂ ਹੱਤਿਆਵਾਂ : ਯੋਗੀ
- by Jasbeer Singh
- February 6, 2026
ਚੀਨੀ ਡੋਰ ਨਾਲ ਹੋਣ ਵਾਲੀਆਂ ਮੌਤਾਂ ਮੰਨੀਆਂ ਜਾਣਗੀਆਂ ਹੱਤਿਆਵਾਂ : ਯੋਗੀ ਲਖਨਊ, 6 ਫਰਵਰੀ 2026 : ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ `ਚੀਨੀ ਡੋਰ` ਨਾਲ ਹੋਣ ਵਾਲੀਆਂ ਮੌਤਾਂ ਨੂੰ ਹੱਤਿਆ ਦੀ ਸ਼੍ਰੇਣੀ `ਚ ਰੱਖਦਿਆਂ ਮੁਲਜ਼ਮਾਂ ਖਿਲਾਫ ਸਖਤ ਕਾਰਵਾਈ ਦੇ ਹੁਕਮ ਦਿੱਤੇ ਹਨ । ਆਦਿਤਿਆਨਾਥ ਯੋਗੀ ਨੇ ਲਿਆ ਚੀਨੀ ਡੋਰ ਨਾਲ ਵਾਪਰਦੇ ਹਾਦਸਿਆਂ ਦਾ ਗੰਭੀਰ ਨੋਟਿਸ ਮੁੱਖ ਮੰਤਰੀ ਦਫ਼ਤਰ ਵੱਲੋਂ ਸੋਸ਼ਲ ਮੀਡੀਆ ਮੰਚ `ਐਕਸ` `ਤੇ ਜਾਰੀ ਪੋਸਟ `ਚ ਇਹ ਜਾਣਕਾਰੀ ਦਿੱਤੀ ਗਈ । ਪੋਸਟ ਅਨੁਸਾਰ ਮੁੱਖ ਮੰਤਰੀ ਨੇ `ਚੀਨੀ ਡੋਰ` ਨਾਲ ਹੋ ਰਹੇ ਲਗਾਤਾਰ ਹਾਦਸਿਆਂ `ਤੇ ਗੰਭੀਰ ਨੋਟਿਸ ਲੈਂਦਿਆਂ ਸੂਬੇ `ਚ ਇਸ ਦੇ ਖਿਲਾਫ ਸਖ਼ਤ ਕਾਰਵਾਈ ਕਰਨ ਅਤੇ ਸੂਬਾ ਪੱਧਰੀ ਮੁਹਿੰਮ ਚਲਾਉਣ ਦੇ ਹੁਕਮ ਦਿੱਤੇ ਹਨ ਤੇ ਨਾਲ ਹੀ ਉਨ੍ਹਾਂ ਨੇ ਇਸ ਪੂਰੇ ਮਾਮਲੇ ਦੀ ਉੱਚ ਪੱਧਰੀ ਸਮੀਖਿਆ ਕਰਨ ਲਈ ਵੀ ਕਿਹਾ ਹੈ। ਲੋਕਾਂ ਦੇ ਜੀਵਨ ਦੀ ਸੁਰੱਖਿਆ ਸੂਬਾ ਸਰਕਾਰ ਦੀ ਸਰਵਉਚ ਤਰਜੀਹ ਹੈ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਿਹਾ ਕਿ ਲੋਕਾਂ ਦੇ ਜੀਵਨ ਦੀ ਸੁਰੱਖਿਆ ਸੂਬਾ ਸਰਕਾਰ ਦੀ ਸਰਵਉੱਚ ਤਰਜੀਹ ਹੈ ਅਤੇ ਇਸ ਵਿਸ਼ੇ `ਤੇ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜਿ਼ਕਰਯੋਗ ਹੈ ਕਿ ਰਾਜਧਾਨੀ ਲਖਨਊ `ਚ ਇਨੀਂ ਦਿਨੀਂ `ਚੀਨੀ ਡੋਰ` ਨਾਲ ਮੋਟਰਸਾਈਕਲ ਸਵਾਰਾਂ ਦੇ ਜ਼ਖਮੀ ਹੋਣ ਦੀਆਂ ਘਟਨਾਵਾਂ `ਚ ਤੇਜ਼ੀ ਨਾਲ ਵਾਧਾ ਹੋਇਆ ਹੈ।
