post

Admin

(Chief Editor)

Punjab

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ

post-img

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ

ਸੁਨਾਮ ਊਧਮ ਸਿੰਘ ਵਾਲਾ, 20 ਜੁਲਾਈ 2026 : ਸੁਨਾਮ (Sunam) ਦੇ ਨੇੜਲੇ ਪਿੰਡ ਖਡਿਆਲ ਦੇ ਕਿਸਾਨ ਦਰਸ਼ਨ ਸਿੰਘ ਵੱਲੋਂ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰੀਲੀ ਚੀਜ਼ (Poisonous thing) ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਖਬਰ ਹੈ ।

ਕੌਣ ਹੈ ਇਹ ਕਿਸਾਨ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦਰਸ਼ਨ ਸਿੰਘ (Darshan Singh) ਦੇ ਭਰਾ ਸਤਨਾਮ ਸਿੰਘ ਅਤੇ ਲੜਕੇ ਅਮਰੀਕ ਸਿੰਘ ਨੇ ਦੱਸਿਆ ਕਿ ਦਰਸ਼ਨ ਸਿੰਘ ਨੇ ਖੇਤ `ਚ ਸਲਫ਼ਾਸ ਖਾ ਕੇ ਖ਼ੁਦਕੁਸ਼ੀ (Suicide) ਕਰ ਲਈ । ਉਸ ਨੂੰ ਤੁਰੰਤ ਸਥਾਨਕ ਹਸਪਤਾਲ `ਚ ਪਹੁੰਚਾਇਆ ਗਿਆ, ਜਿੱਥੇ ਉਸ ਦੀ ਮੌਤ (Death) ਹੋ ਚੁੱਕੀ ਸੀ ।

ਬੀ. ਕੇ. ਯੂ. ਏਕਤਾ ਉਗਰਾਹਾਂ ਨੇ ਕੀਤੀ ਸਰਕਾਰ ਤੋਂ ਪਰਿਵਾਰ ਲਈ ਨੌਕਰੀ ਦੀ ਮੰਗ

ਇਸ ਸਬੰਧੀ ਸੁਖਪਾਲ ਸਿੰਘ ਮਾਣਕ ਪ੍ਰੈੱਸ ਸਕੱਤਰ ਬੀ. ਕੇ. ਯੂ. ਏਕਤਾ ਉਗਰਾਹਾਂ ਨੇ ਕਿਹਾ ਕਿ ਦਰਸ਼ਨ ਸਿੰਘ `ਤੇ 15-20 ਲੱਖ ਰੁਪਏ ਦਾ ਕਰਜ਼ਾ ਸੀ । ਉਨ੍ਹਾਂ ਕਿਹਾ ਕਿ ਸਰਕਾਰ ਉਸ ਦਾ ਕਰਜ਼ਾ ਮੁਆਫ਼ ਕਰੇ ਤੇ ਪਰਿਵਾਰ ਦੇ ਇਕ ਵਿਅਕਤੀ ਨੂੰ ਨੌਕਰੀ ਦਿੱਤੀ ਜਾਵੇ । ਇਸ ਮੌਕੇ ਪੁਲਸ ਵੱਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਸੀ ।

Related Post

Instagram