
ਇੰਜੀਨੀਅਰ ਰਾਸਿ਼ਦ ਦੀ ਰੈਗੂਲਰ ਜ਼ਮਾਨਤ ’ਤੇ ਫ਼ੈਸਲਾ 19 ਨਵੰਬਰ ਤੱਕ ਮੁਲਤਵੀ
- by Jasbeer Singh
- October 28, 2024

ਇੰਜੀਨੀਅਰ ਰਾਸਿ਼ਦ ਦੀ ਰੈਗੂਲਰ ਜ਼ਮਾਨਤ ’ਤੇ ਫ਼ੈਸਲਾ 19 ਨਵੰਬਰ ਤੱਕ ਮੁਲਤਵੀ ਨਵੀਂ ਦਿੱਲੀ : ਦਿੱਲੀ ਦੀ ਇੱਕ ਅਦਾਲਤ ਵਲੋਂ ਜੰਮੂ-ਕਸ਼ਮੀਰ ਦੇ ਬਾਰਾਮੂਲਾ ਤੋਂ ਲੋਕ ਸਭਾ ਸੰਸਦ ਮੈਂਬਰ ਇੰਜੀਨੀਅਰ ਰਾਸਿ਼ਦ ਦੀ ਜ਼ਮਾਨਤ ਦੀ ਅਰਜ਼ੀ ’ਤੇ ਫੈ਼ਸਲਾ 19 ਨਵੰਬਰ ਤੱਕ ਮੁਲਤਵੀ ਕਰ ਦਿੱਤਾ ਹੈ। ਅੱਤਵਾਦੀ ਫੰਡਿੰਗ ਦੇ ਇੱਕ ਕਥਿਤ ਮਾਮਲੇ ਵਿੱਚ ਵਧੀਕ ਸੈਸ਼ਨ ਜੱਜ ਚੰਦਰ ਜੀਤ ਸਿੰਘ ਨੇ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ । ਜੱਜ ਨੇ 10 ਸਤੰਬਰ ਨੂੰ ਸ਼ੇਖ ਅਬਦੁਲ ਰਾਸਿ਼ਦ ਉਰਫ਼ ਇੰਜੀਨੀਅਰ ਰਾਸਿ਼ਦ ਨੂੰ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਕਰਨ ਦੇ ਯੋਗ ਬਣਾਉਣ ਲਈ ਉਸ ਦੀ ਰੈਗੂਲਰ ਜ਼ਮਾਨਤ ਪਟੀਸ਼ਨ ’ਤੇ ਹੁਕਮਾਂ ਨੂੰ ਟਾਲਦਿਆਂ ਅੰਤ੍ਰਿਮ ਜ਼ਮਾਨਤ ਦਿੱਤੀ ਸੀ । ਰਾਸਿਦ ਦੀ ਅੰਤ੍ਰਿਮ ਜ਼ਮਾਨਤ ਪਹਿਲਾਂ ਉਸ ਦੇ ਪਿਤਾ ਦੀ ਖਰਾਬ ਸਿਹਤ ਦੇ ਆਧਾਰ ‘ਤੇ 28 ਅਕਤੂਬਰ ਤੱਕ ਵਧਾ ਦਿੱਤੀ ਗਈ ਸੀ । ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ. ਆਈ. ਏ.) ਨੇ ਦਸਤਾਵੇਜ਼ਾਂ ਦੀ ਪੁਸ਼ਟੀ ਕਰਨ ਤੋਂ ਬਾਅਦ ਪਟੀਸ਼ਨ ਦਾ ਵਿਰੋਧ ਨਹੀਂ ਕੀਤਾ ਸੀ । ਜ਼ਿਕਰਯੋਗ ਹੈ ਕਿ ਰਾਸ਼ਿਦ 2019 ਤੋਂ ਤਿਹਾੜ ਜੇਲ੍ਹ ਵਿੱਚ ਬੰਦ ਹੈ। ਐੱਨ. ਆਈ. ਏ. ਨੇ ਉਸਨੂੰ 2017 ਦੇ ਅੱਤਵਾਦੀ ਫੰਡਿੰਗ ਮਾਮਲੇ ਵਿੱਚ ਗੈਰ ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੇ ਤਹਿਤ ਗ੍ਰਿਫ਼ਤਾਰ ਕੀਤਾ ਸੀ ।