post

Jasbeer Singh

(Chief Editor)

Punjab

ਸੁਖਬੀਰ ਬਾਦਲ ਬਾਰੇ ਫ਼ੈਸਲਾ ਬਹੁਤ ਜਲਦ ਲਿਆ ਜਾਵੇਗਾ: ਜਥੇਦਾਰ ਅਕਾਲ ਤਖ਼ਤ ਰਘਬੀਰ ਸਿੰਘ

post-img

ਸੁਖਬੀਰ ਬਾਦਲ ਬਾਰੇ ਫ਼ੈਸਲਾ ਬਹੁਤ ਜਲਦ ਲਿਆ ਜਾਵੇਗਾ: ਜਥੇਦਾਰ ਅਕਾਲ ਤਖ਼ਤ ਰਘਬੀਰ ਸਿੰਘ ਅਨੰਦਪੁਰ ਸਾਹਿਬ : ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਾਰੇ ਫ਼ੈਸਲਾ ਬਹੁਤ ਜਲਦ ਲਿਆ ਜਾਵੇਗਾ, ਇਹ ਐਲਾਨ ਅੱਜ ਇੱਥੇ ਵਿਸ਼ਵ ਸਿੱਖ ਵਿੱਦਿਅਕ ਕਾਨਫਰੰਸ ’ਚ ਸ਼ਮੂਲੀਅਤ ਕਰਨ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਨੇ ਕੀਤਾ ਹੈ । ਜਥੇਦਾਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦਾ ਮਸਲਾ ਬਹੁਤ ਵੱਡਾ ਹੈ ਅਤੇ ਸੰਸਾਰ ਭਰ ਦੇ ਸਿੱਖਾਂ ਦੀ ਇਸ ਪਾਸੇ ਨਜ਼ਰ ਹੈ। ਇਸ ਲਈ ਬਹੁਤ ਜਲਦੀ ਹੀ ਸਮੂਹ ਜਥੇਦਾਰ ਸਹਿਬਾਨ ਦੀ ਬੈਠਕ ਬੁਲਾਈ ਜਾ ਰਹੀ ਹੈ ਅਤੇ ਮਸਲਾ ਵਿਚਾਰਿਆ ਜਾਵੇਗਾ। ਸੁਖਬੀਰ ਬਾਦਲ ਨੂੰ ਧਾਰਮਿਕ ਜਾਂ ਰਾਜਨੀਤਿਕ ਸਜ਼ਾ ਦੇਣ ਬਾਰੇ ਪੁੱਛਣ ’ਤੇ ਜਥੇਦਾਰ ਨੇ ਟਾਲਾ ਵੱਟਦੇ ਹੋਏ ਕਿਹਾ ਕਿ ਸਭ ਸਮੇਂ ਅਨੁਸਾਰ ਵੇਖਿਆ ਜਾਵੇਗਾ । ਜਥੇਦਾਰ ਰਘਬੀਰ ਸਿੰਘ ਨੇ ਇੱਕ ਸੁਆਲ ਦੇ ਜੁਆਬ ਵਿੱਚ ਕਿਹਾ ਕਿ ਪੰਜਾਬ ਅਕਾਲੀ ਦਲ ਤੋਂ ਬਿਨਾਂ ਵਿਕਾਸ ਕਰ ਨਹੀਂ ਸਕਦਾ। ਉਨ੍ਹਾਂ ਕਿਹਾ, ‘‘ਕੇਵਲ ਤੇ ਕੇਵਲ ਸ਼੍ਰੋਮਣੀ ਅਕਾਲੀ ਦਲ ਨੇ ਹੀ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਗੱਲ ਕੀਤੀ ਹੈ। ਇਸ ਲਈ ਕੌਮ ਦੀ 100 ਸਾਲ ਪੁਰਾਣੀ ਤੇ ਸ਼ਹੀਦਾਂ ਦੀ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਨੂੰ ਤਕੜਾ ਕਰਨ ਬਹੁਤ ਹੀ ਜ਼ਰੂਰੀ ਹੈ।

Related Post