

ਦਿੱਲੀ ਦੀ ਅਦਾਲਤ ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਿਊਐੱਫਆਈ) ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਨ ਖ਼ਿਲਾਫ਼ ਜਿਨਸੀ ਸ਼ੋਸ਼ਣ ਦਾ ਦੋਸ਼ ਲਾਉਣ ਵਾਲੀ ਨਾਬਾਲਗ ਪਹਿਲਵਾਨ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਰੱਦ ਕਰਨ ਵਾਲੀ ਪੁਲੀਸ ਰਿਪੋਰਟ ’ਤੇ 27 ਜੁਲਾਈ ਨੂੰ ਫ਼ੈਸਲਾ ਕਰੇਗੀ। ਐਡੀਸ਼ਨ ਸੈਸ਼ਨ ਜੱਜ ਛਵੀ ਕਪੂਰ ਨੇ ਅੱਜ ਫ਼ੈਸਲਾ ਸੁਣਾਉਣਾ ਸੀ ਪਰ ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਕੁਝ ਸਪੱਸ਼ਟੀਕਰਨ ਦੀ ਲੋੜ ਹੈ। ਦਿੱਲੀ ਪੁਲੀਸ ਨੇ ਪਿਛਲੇ ਸਾਲ ਜੂਨ ਵਿੱਚ ਅਦਾਲਤ ਵਿੱਚ ਰਿਪੋਰਟ ਦਾਇਰ ਕਰ ਕੇ ਨਾਬਾਲਗ ਪਹਿਲਵਾਨ ਵੱਲੋਂ ਦਰਜ ਕੀਤਾ ਗਿਆ ਕੇਸ ਰੱਦ ਕਰਨ ਦੀ ਬੇਨਤੀ ਕੀਤੀ ਸੀ। ਜ਼ਿਕਰਯੋਗ ਹੈ ਕਿ ਡਬਲਿਊਐੱਫਆਈ ਦੇ ਸਾਬਕਾ ਪ੍ਰਧਾਨ ਅਤੇ ਕੈਸਰਗੰਜ ਤੋਂ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਖ਼ਿਲਾਫ਼ ਕਈ ਮਹਿਲਾ ਪਹਿਲਵਾਨਾਂ ਨੇ ਜਿਨਸੀ ਸ਼ੋਸ਼ਣ ਦੇ ਦੋਸ਼ ਲਾਏ ਹਨ।