post

Jasbeer Singh

(Chief Editor)

Punjab

ਅੰਮ੍ਰਿਤਪਾਲ ਦੀ ਸੈਸ਼ਨ ਵਿਚ ਸ਼ਾਮਲ ਹੋਣ ਲਈ ਪੈਰੋਲ ਪਟੀਸ਼ਨ ਤੇ ਫ਼ੈਸਲਾ ਸੁਰੱਖਿਅਤ ਰੱਖਿਆ

post-img

ਅੰਮ੍ਰਿਤਪਾਲ ਦੀ ਸੈਸ਼ਨ ਵਿਚ ਸ਼ਾਮਲ ਹੋਣ ਲਈ ਪੈਰੋਲ ਪਟੀਸ਼ਨ ਤੇ ਫ਼ੈਸਲਾ ਸੁਰੱਖਿਅਤ ਰੱਖਿਆ ਚੰਡੀਗੜ੍ਹ, 24 ਮਾਰਚ 2026 : ਹਾਈਕੋੋਰਟ ਵਿਚ ਅੱਜ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਦੀ ਸੰਸਦ ਬਜਟ ਸੈਸ਼ਨ ਵਿਚ ਸ਼ਾਮਲ ਹੋਣ ਲਈ ਦਾਇਰ ਪੈਰੋਲ ਪਟੀਸ਼ਨ ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਚੀਫ ਜਸਟਿਸ ਨੇ ਸੁਣੀਆਂ ਦੋਹਾਂ ਧਿਰਾਂ ਦੀਆਂ ਦਲੀਲਾਂ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ ਸੰਸਦ ਦੇ ਬਜਟ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਦਾਇਰ ਕੀਤੀ ਗਈ ਪੈਰੋਲ ਪਟੀਸ਼ਨ `ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਅੱਜ ਚੀਫ਼ ਜਸਟਿਸ ਦੀ ਅਦਾਲਤ ਵਿੱਚ ਦੋਵਾਂ ਧਿਰਾਂ ਦੀਆਂ ਦਲੀਲਾਂ ਮੁਕੰਮਲ ਹੋਣ ਤੋਂ ਬਾਅਦ ਅਦਾਲਤ ਨੇ ਇਹ ਫ਼ੈਸਲਾ ਰਿਜ਼ਰਵ ਰੱਖਣ ਦਾ ਐਲਾਨ ਕੀਤਾ। ਅੰਮ੍ਰਿਤਪਾਲ ਸਿੰਘ ਨੇ ਸੰਸਦ ਮੈਂਬਰ ਵਜੋਂ ਬਜਟ ਸੈਸ਼ਨ ਵਿੱਚ ਹਿੱਸਾ ਲੈਣ ਲਈ ਅਸਥਾਈ ਰਿਹਾਈ (ਪੈਰੋਲ) ਦੀ ਮੰਗ ਕੀਤੀ ਸੀ। ਲੰਬੀ ਬਹਿਸ ਤੋਂ ਬਾਅਦ ਅੱਜ ਹੋਈ ਸੁਣਵਾਈ ਮੁਕੰਮਲ ਚੀਫ਼ ਜਸਟਿਸ ਦੀ ਅਗਵਾਈ ਵਾਲੇ ਬੈਂਚ ਨੇ ਅੱਜ ਲੰਬੀ ਬਹਿਸ ਤੋਂ ਬਾਅਦ ਸੁਣਵਾਈ ਮੁਕੰਮਲ ਕੀਤੀ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਤੀਜੀ ਵਾਰ ਲਗਾਏ ਗਏ ਐਨ. ਐਸ. ਏ. ਵਿਰੁੱਧ ਦਾਇਰ ਪਟੀਸ਼ਨ `ਤੇ ਵੀ ਹਾਈਕੋਰਟ ਨੇ 11 ਮਾਰਚ ਨੂੰ ਫ਼ੈਸਲਾ ਸੁਰੱਖਿਅਤ ਰੱਖਿਆ ਸੀ, ਜੋ ਅਜੇ ਤੱਕ ਲੰਬਿਤ ਹੈ ।

Related Post

Instagram