post

Jasbeer Singh

(Chief Editor)

ਯੋਗ ਗੁਰੂ ਰਾਮਦੇਵ ਤੇ ਪਤੰਜਲੀ ਆਯੁਰਵੇਦ ਵਿਰੁੱਧ ਮਾਣਹਾਨੀ ਦੀ ਕਾਰਵਾਈ ਨੂੰ ਸੁਪਰੀਮ ਕੋਰਟ ਨੇ ਕੀਤਾ ਰੱਦ

post-img

ਯੋਗ ਗੁਰੂ ਰਾਮਦੇਵ ਤੇ ਪਤੰਜਲੀ ਆਯੁਰਵੇਦ ਵਿਰੁੱਧ ਮਾਣਹਾਨੀ ਦੀ ਕਾਰਵਾਈ ਨੂੰ ਸੁਪਰੀਮ ਕੋਰਟ ਨੇ ਕੀਤਾ ਰੱਦ ਨਵੀਂ ਦਿੱਲੀ, 13 ਅਗਸਤ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਬਣੀ ਮਾਨਯੋਗ ਸੁਪਰੀਮ ਕੋਰਟ ਨੇ ਯੋਗ ਗੁਰੂ ਰਾਮਦੇਵ, ਉਨ੍ਹਾਂ ਦੇ ਸਹਿਯੋਗੀ ਬਾਲਕ੍ਰਿਸ਼ਨ ਅਤੇ ਪਤੰਜਲੀ ਆਯੁਰਵੇਦ ਲਿਮਟਿਡ ਦੇ ਖਿਲਾਫ ਗੁਮਰਾਹਕੁੰਨ ਇਸ਼ਤਿਹਾਰਾਂ ਦੇ ਮਾਮਲੇ ’ਚ ਉਨ੍ਹਾਂ ਵਲੋਂ ਮੰਗੀ ਗਈ ਮੁਆਫੀ ਨੂੰ ਸਵੀਕਾਰ ਕਰਦਿਆਂ ਉਨ੍ਹਾਂ ਖਿਲਾਫ ਮਾਣਹਾਨੀ ਦੀ ਕਾਰਵਾਈ ਨੂੰ ਬੰਦ ਕਰ ਦਿੱਤਾ ਹੈ। ਯੋਗ ਗੁਰੂ ਬਾਲਕ੍ਰਿਸ਼ਨ ਅਤੇ ਫਰਮ ਦੀ ਨੁਮਾਇੰਦਗੀ ਕਰਨ ਵਾਲੇ ਐਡਵੋਕੇਟ ਗੌਤਮ ਤਾਲੁਕਦਾਰ ਨੇ ਕਿਹਾ, ‘‘ਅਦਾਲਤ ਨੇ ਰਾਮਦੇਵ, ਬਾਲਕ੍ਰਿਸ਼ਨ ਅਤੇ ਪਤੰਜਲੀ ਆਯੁਰਵੇਦ ਲਿਮਟਿਡ ਦੁਆਰਾ ਦਿੱਤੇ ਗਏ ਇਕਰਾਰਨਾਮੇ ਦੇ ਆਧਾਰ ‘ਤੇ ਮਾਣਹਾਨੀ ਦੀ ਕਾਰਵਾਈ ਨੂੰ ਬੰਦ ਕਰ ਦਿੱਤਾ ਹੈ।

Related Post

Instagram