post

Jasbeer Singh

(Chief Editor)

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਹਲਕਾ ਦਿੜ੍ਹਬਾ ਦੇ ਵੱਖੋ-ਵੱਖ ਪਿੰਡਾਂ ਵਿਖੇ ਡਿਫੈਂਸ ਕਮੇਟੀਆਂ ਦੀਆਂ

post-img

ਨਸ਼ਾ ਮੁਕਤੀ ਯਾਤਰਾ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਹਲਕਾ ਦਿੜ੍ਹਬਾ ਦੇ ਵੱਖੋ-ਵੱਖ ਪਿੰਡਾਂ ਵਿਖੇ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ ਨਸ਼ਿਆਂ ਦੇ ਖਾਤਮੇ ਦੀ ਚੁਕਾਈ ਸਹੁੰ ਦਿੜ੍ਹਬਾ, 5 ਜੂਨ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਕੀਤੀ ਜਾ ਰਹੀ "ਨਸ਼ਾ ਮੁਕਤੀ ਯਾਤਰਾ" ਜ਼ਰੀਏ ਕੈਬਨਿਟ ਮੰਤਰੀ ਸ਼੍ਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਹਲਕਾ ਦਿੜ੍ਹਬਾ ਦੇ ਪਿੰਡ ਕੌਹਰੀਆਂ ਤੇ ਰਟੌਲਾਂ ਵਿਖੇ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ ਕੀਤੀਆਂ ਗਈਆਂ ਤੇ ਸਮੂਹ ਹਾਜ਼ਰੀਨ ਨੂੰ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਜੰਗੀ ਪੱਧਰ ਉੱਤੇ ਕੰਮ ਕਰਨ ਵਾਸਤੇ ਪ੍ਰੇਰਿਆ ਗਿਆ । ਇਹਨਾਂ ਮੀਟਿੰਗਾਂ ਦੌਰਾਨ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਦੇ ਓ.ਐੱਸ.ਡੀ. ਤਪਿੰਦਰ ਸੋਹੀ ਅਤੇ ਮਾਰਕਿਟ ਕਮੇਟੀ ਸੂਲਰ ਘਰਾਟ ਦੇ ਚੇਅਰਮੈਨ ਹਰਵਿੰਦਰ ਸਿੰਘ ਛਾਜਲੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚੋਂ ਨਸ਼ਿਆਂ ਤੇ ਨਸ਼ਾ ਤਸਕਰਾਂ ਦੇ ਖਾਤਮੇ ਤੱਕ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਜੋਸ਼ੋ ਖਰੋਸ਼ ਨਾਲ ਜਾਰੀ ਰਹੇਗੀ। ਉਹਨਾਂ ਕਿਹਾ ਕਿ ਪਿੰਡਾਂ ਵਿੱਚ ਪੇਂਡੂ ਡਿਫੈਂਸ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਅਤੇ ਸਾਰੇ ਹੀ ਵਰਗ, ਇਸ ਸਮਾਜਕ ਬੁਰਾਈ ਦੇ ਖਾਤਮੇ ਲਈ ਵਧ ਚੜ੍ਹ ਕੇ ਅੱਗੇ ਆ ਰਹੇ ਹਨ, ਜੋ ਕਿ ਬਹੁਤ ਸ਼ਲਾਘਾਯੋਗ ਹੈ। ਉਨ੍ਹਾਂ ਨੇ ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਪਿੰਡਾਂ ਦੇ ਪਹਿਰੇਦਾਰ ਵਜੋਂ ਕੰਮ ਕਰ ਕੇ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਫਸੇ ਲੋਕਾਂ ਦੇ ਇਲਾਜ ਤੇ ਪੁਨਰਵਾਸ ਲਈ ਸਰਕਾਰ ਦਾ ਸਹਿਯੋਗ ਕਰਨ ਤਾਂ ਜੋ ਨਸ਼ਾ ਪੀੜਤਾਂ ਨੂੰ ਤੰਦਰੁਸਤ ਕਰ ਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕੀਤਾ ਜਾ ਸਕੇ । ਇਸ ਮੌਕੇ ਪਿੰਡਾਂ ਦੇ ਲੋਕਾਂ ਨੂੰ ਸਿਹਤ, ਪੁਲਿਸ ਤੇ ਪੇਂਡੂ ਵਿਕਾਸ ਵਿਭਾਗਾਂ ਦੇ ਵੱਖ-ਵੱਖ ਬੁਲਾਰਿਆਂ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਅਤੇ ਨਸ਼ਿਆਂ ਦੀ ਰੋਕਥਾਮ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਵੱਖ-ਵੱਖ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਲੋਕਾਂ ਨੂੰ ਨਸ਼ੇ ਨਾ ਕਰਨ ਤੇ ਨਸ਼ਿਆਂ ਦੇ ਖਾਤਮੇ ਦੀ ਸਹੁੰ ਵੀ ਚੁਕਾਈ ਗਈ । ਇਸ ਮੌਕੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ, ਡਿਫੈਂਸ ਕਮੇਟੀਆਂ ਦੇ ਮੈਂਬਰ, ਵੱਖੋ ਵੱਖ ਅਹੁਦੇਦਾਰ ਅਤੇ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ ।

Related Post