
ਪਿੰਡ ਬੀਰ ਕਲਾਂ, ਤੋਲਾਵਾਲ ਅਤੇ ਕੋਟੜਾ ਅਮਰੂ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ
- by Jasbeer Singh
- May 29, 2025

ਨਸ਼ਾ ਮੁਕਤੀ ਯਾਤਰਾ ਪਿੰਡ ਬੀਰ ਕਲਾਂ, ਤੋਲਾਵਾਲ ਅਤੇ ਕੋਟੜਾ ਅਮਰੂ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ ਹਰ ਪਿੰਡ, ਹਰ ਪਰਿਵਾਰ ਅਤੇ ਹਰ ਨੌਜਵਾਨ ਨੂੰ ਨਸ਼ਾ ਮੁਕਤੀ ਯਾਤਰਾ ਨਾਲ ਜੁੜਨ ਦਾ ਸੱਦਾ ਸੁਨਾਮ, 29 ਮਈ : ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਹਰ ਇੱਕ ਪਿੰਡ ਅਤੇ ਸ਼ਹਿਰੀ ਖੇਤਰ ਨੂੰ ਨਸ਼ਾ ਮੁਕਤ ਕਰਨ ਦੀ ਮੁਹਿੰਮ ਜੋਸ਼ੋ-ਖਰੋਸ਼ ਨਾਲ ਚੱਲ ਰਹੀ ਹੈ ਅਤੇ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਦੌਰਾਨ ਲੋਕਾਂ ਦੀ ਭਰਵੀਂ ਇਕੱਤਰਤਾ ਇਸ ਗੱਲ ਦਾ ਸਬੂਤ ਦੇ ਰਹੀ ਹੈ ਕਿ ਲੋਕ, ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਡੱਟ ਕੇ ਸਾਥ ਦੇ ਰਹੇ ਹਨ, ਇਹ ਪ੍ਰਗਟਾਵਾ ਐੱਸ.ਡੀ.ਐਮ. ਸੁਨਾਮ ਸ਼੍ਰੀ ਪ੍ਰਮੋਦ ਕੁਮਾਰ ਸਿੰਗਲਾ ਨੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੀ ਅਗਵਾਈ ਵਿੱਚ ਪਿੰਡ ਬੀਰ ਕਲਾਂ, ਤੋਲਾਵਾਲ ਅਤੇ ਕੋਟੜਾ ਅਮਰੂ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਕਰਵਾਈਆਂ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ ਦੌਰਾਨ ਸੰਬੋਧਨ ਕਰਦਿਆਂ ਕੀਤਾ । ਉਹਨਾਂ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਹਰ ਇਕ ਨਾਗਰਿਕ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ। ਮੀਟਿੰਗਾਂ ਦੌਰਾਨ ਸ਼੍ਰੀ ਪ੍ਰਮੋਦ ਕੁਮਾਰ ਸਿੰਗਲਾ ਨੇ ਕਿਹਾ ਕਿ ਨਸ਼ਾ ਕੇਵਲ ਨਸ਼ਾ ਕਰਨ ਵਾਲੇ ਵਿਅਕਤੀ ਦਾ ਨੁਕਸਾਨ ਨਹੀਂ ਕਰਦਾ, ਸਗੋਂ ਇਸ ਦੇ ਨੁਕਸਾਨ ਦੀ ਮਾਰ ਪੂਰੇ ਪਰਿਵਾਰ ਨੂੰ ਝੱਲਣੀ ਪੈਂਦੀ ਹੈ, ਜਿਸ ਦਾ ਸਿੱਧਾ ਅਸਰ ਸਮਾਜ ਉੱਪਰ ਵੀ ਪੈਂਦਾ ਹੈ। ਨਰੋਏ ਸਮਾਜ ਦੀ ਸਿਰਜਣਾ ਲਈ ਲਾਜ਼ਮੀ ਹੈ ਕਿ ਨਸ਼ਿਆਂ ਦਾ ਮੁਕੰਮਲ ਖਾਤਮਾ ਕੀਤਾ ਜਾਵੇ, ਜਿਸ ਲਈ ਸਰਕਾਰ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ ਅਤੇ ਸਰਕਾਰ ਦੀਆਂ ਕੋਸ਼ਿਸ਼ਾਂ ਦੇ ਸਾਰਥਕ ਨਤੀਜੇ ਵੀ ਸਾਹਮਣੇ ਆ ਰਹੇ ਹਨ । ਹਰ ਇੱਕ ਪਿੰਡ ਵਿੱਚ ਪੇਂਡੂ ਡਿਫੈਂਸ ਕਮੇਟੀਆਂ ਕਾਰਜਸ਼ੀਲ ਹਨ ਅਤੇ ਉਮੀਦ ਹੈ ਕਿ ਇਹ ਡਿਫੈਂਸ ਕਮੇਟੀਆਂ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਸ਼ਿੱਦਤ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਨਸ਼ਾ ਤਸਕਰਾਂ ਦੇ ਕਾਰੋਬਾਰ ਨੂੰ ਮੁਕੰਮਲ ਤੌਰ 'ਤੇ ਬੰਦ ਕਰਵਾਉਣ ਵਿੱਚ ਯੋਗਦਾਨ ਪਾਉਣਗੀਆਂ । ਐੱਸ. ਡੀ. ਐਮ. ਨੇ ਹਰ ਪਿੰਡ, ਹਰ ਪਰਿਵਾਰ ਅਤੇ ਹਰ ਨੌਜਵਾਨ ਨੂੰ ਨਸ਼ਾ ਮੁਕਤੀ ਯਾਤਰਾ ਨਾਲ ਜੁੜਨ ਦਾ ਸੱਦਾ ਦਿੱਤਾ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਹਰੇਕ ਨਾਗਰਿਕ ਤੱਕ ਸਿੱਧੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਨਸ਼ਾ ਮੁਕਤੀ ਯਾਤਰਾ ਆਰੰਭ ਕੀਤੀ ਗਈ ਹੈ ਤਾਂ ਜੋ ਲੋਕਾਂ ਤੋਂ ਸਿੱਧੀ ਫੀਡਬੈਕ ਲੈ ਕੇ ਨਸ਼ਿਆਂ ਦੀ ਸਪਲਾਈ ਲਾਈਨ ਤੋੜੀ ਜਾ ਸਕੇ ਅਤੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਦਾ ਮੁਫਤ ਅਤੇ ਢੁਕਵਾਂ ਇਲਾਜ ਕਰਵਾਇਆ ਜਾ ਸਕੇ । ਉਹਨਾਂ ਕਿਹਾ ਕਿ ਜਾਗਰੂਕਤਾ ਸਭਾਵਾਂ ਵਿੱਚ ਪਹੁੰਚਣ ਵਾਲੇ ਲੋਕਾਂ ਦਾ ਵੀ ਇਹ ਫਰਜ਼ ਬਣਦਾ ਹੈ ਕਿ ਉਹ ਇਥੋਂ ਮਿਲਣ ਵਾਲੇ ਸੁਨੇਹੇ ਆਪਣੇ ਪਰਿਵਾਰਕ ਮੈਂਬਰਾਂ, ਦੋਸਤਾਂ ਮਿੱਤਰਾਂ, ਗੁਆਂਢੀਆਂ ਅਤੇ ਹੋਰ ਪਤਵੰਤਿਆਂ ਨਾਲ ਨਿਰੰਤਰ ਸਾਂਝੇ ਕਰਦੇ ਰਹਿਣ ਕਿਉਂਕਿ ਲੋਕ ਲਹਿਰ ਬਣਨ ਨਾਲ ਹੀ ਅਜਿਹੀਆਂ ਸਮਾਜਿਕ ਬੁਰਾਈਆਂ ਦਾ ਖਾਤਮਾ ਸੰਭਵ ਹੁੰਦਾ ਹੈ । ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੇ ਪੀ.ਏ. ਸੰਜੀਵ ਕੁਮਾਰ, ਡੀ.ਐਸ.ਪੀ. ਹਰਵਿੰਦਰ ਸਿੰਘ, ਬੀ.ਡੀ.ਪੀ.ਓ. ਸੰਜੀਵ ਕੁਮਾਰ, ਜਸਵੰਤ ਸਿੰਘ ਸਰਪੰਚ ਬੀਰ ਕਲਾਂ, ਹਰਦੀਪ ਸਿੰਘ ਦੀਪਾ ਸਰਪੰਚ ਤੋਲਾਵਾਲ, ਮਾਲਵਿੰਦਰ ਕੌਰ ਸਰਪੰਚ ਕੋਟੜਾ ਅਮਰੂ, ਗੁਰਜੰਟ ਸਿੰਘ ਤੋਲਾਵਾਲ, ਲਵਦੀਪ ਬੀਰਕਲਾਂ, ਗੁਰਿੰਦਰ ਪਾਲ ਬਿੱਟੂ ਬੀਰ ਕਲਾਂ, ਨਿਰਮਲ ਸਿੰਘ ਪੰਚ ਤੋਲਾਵਾਲ, ਸਤਪਾਲ ਸਿੰਘ ਤੋਲਾਵਾਲ, ਗੁਰਮੀਤ ਕੌਰ ਪੰਚ ਤੋਲਾਵਾਲ, ਮੇਵਾ ਸਿੰਘ ਸਾਬਕਾ ਸਰਪੰਚ ਤੋਲਾਵਾਲ, ਗੁਰਿੰਦਰ ਸਿੰਘ ਕੋਟੜਾ ਅਮਰੂ, ਜਗਦੀਪ ਸਿੰਘ ਕੋਟੜਾ ਅਮਰੂ, ਸਤਵਿੰਦਰ ਸਿੰਘ ਕੋਟੜਾ ਅਮਰੂ, ਸੁਖਦੇਵ ਸਿੰਘ ਸਾਬਕਾ ਸਰਪੰਚ ਕੋਟੜਾ ਅਮਰੂ, ਸੰਦੀਪ ਸਿੰਘ ਦੁੱਗਾਂ, ਮਨੀ ਸਰਾਓ, ਮਨਿੰਦਰ ਸਿੰਘ ਸਰਪੰਚ ਲਖਮੀਰ ਵਾਲਾ, ਮੁੱਖ ਥਾਣਾ ਅਫਸਰ ਮਨਜੀਤ ਸਿੰਘ, ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ, ਪਿੰਡਾਂ ਦੇ ਪੰਚ ਸਰਪੰਚ ਅਤੇ ਵੱਡੀ ਗਿਣਤੀ ਲੋਕ ਹਾਜ਼ਰ ਸਨ।
Related Post
Popular News
Hot Categories
Subscribe To Our Newsletter
No spam, notifications only about new products, updates.