ਰੱਖਿਆ ਭਲਾਈ ਵਿਭਾਗ ਵੱਲੋਂ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਲਈ ‘ਲਾਈਵ ਸਰਟੀਫਿਕੇਟ’ ਅਪਲੋਡ ਕਰਨ ਲਈ ਕੀਤੀ ਜਾਵੇਗੀ ਵਿਸ਼ੇਸ਼
- by Jasbeer Singh
- November 8, 2024
ਰੱਖਿਆ ਭਲਾਈ ਵਿਭਾਗ ਵੱਲੋਂ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਲਈ ‘ਲਾਈਵ ਸਰਟੀਫਿਕੇਟ’ ਅਪਲੋਡ ਕਰਨ ਲਈ ਕੀਤੀ ਜਾਵੇਗੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ : ਮਹਿੰਦਰ ਭਗਤ ਚੰਡੀਗੜ੍ਹ, 8 ਨਵੰਬਰ : ਪੰਜਾਬ ਸਰਕਾਰ ਦਾ ਰੱਖਿਆ ਭਲਾਈ ਵਿਭਾਗ ਵੱਲੋਂ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਲਈ ਆਪਣੇ ਜੀਵਨ ਪ੍ਰਮਾਣ ਪੱਤਰ (ਲਾਈਵ ਸਰਟੀਫਿਕੇਟ) ਅਪਲੋਡ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿੰਦਰ ਭਗਤ ਨੇ ਕਿਹਾ ਕਿ ਰੱਖਿਆ ਭਲਾਈ ਵਿਭਾਗ ਪੰਜਾਬ ਵਿੱਚ ਰਹਿ ਰਹੇ ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਲਈ ਹਮੇਸ਼ਾ ਤਤਪੱਰ ਰਹਿੰਦਾ ਹੈ ਅਤੇ ਇਨ੍ਹਾਂ ਦੀਆਂ ਹੱਕੀ ਮੰਗਾਂ ਪੂਰੀਆਂ ਕਰਨ ਲਈ ਸਮੇਂ-ਸਮੇਂ ’ਤੇ ਉਪਰਾਲੇ ਕੀਤੇ ਜਾਂਦੇ ਹਨ । ਇਸ ਸਮੇਂ ਪੰਜਾਬ ਵਿੱਚ ਕੁੱਲ 4,33,000 ਸਾਬਕਾ ਸੈਨਿਕ ਅਤੇ ਵਿਧਵਾਵਾਂ ਹਨ । ਹਾਲ ਹੀ ਵਿੱਚ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਦੀ ਪੈਨਸ਼ਨ ‘ਸਪਰਸ਼’ ਪ੍ਰਣਾਲੀ ਰਾਹੀਂ ਦਿੱਤੀ ਜਾਣ ਲੱਗੀ ਹੈ । ਇਨ੍ਹਾਂ ਸਾਰੇ ਪੈਨਸ਼ਨਰਾਂ ਨੂੰ ਨਵੰਬਰ ਮਹੀਨੇ ਵਿੱਚ ਸਪਰਸ਼ ’ਤੇ ਆਪਣੇ ਲਾਈਵ ਸਰਟੀਫਿਕੇਟ ਅਪਲੋਡ ਕਰਨੇ ਹੁੰਦੇ ਹਨ ਤਾਂ ਜੋ ਉਨ੍ਹਾਂ ਦੀ ਪੈਨਸ਼ਨ ਜਾਰੀ ਰਹੇ । ਕੈਬਨਿਟ ਮੰਤਰੀ ਨੇ ਦੱਸਿਆ ਕਿ ਵੱਡੀ ਗਿਣਤੀ ਵਿੱਚ ਸਾਬਕਾ ਸੈਨਿਕ ਅਤੇ ਉਨ੍ਹਾਂ ਦੀਆਂ ਵਿਧਵਾਵਾਂ ਤਕਨਾਲੋਜੀ ਦੀ ਵਰਤੋਂ ਤੋਂ ਅਣਜਾਨ ਹਨ, ਜਿਸ ਕਰਕੇ ਉਹਨਾ ਨੂੰ ਜੀਵਨ ਪ੍ਰਮਾਣ ਪੱਤਰ ਅਪਲੋਡ ਕਰਨ ਵਿੱਚ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ । ਜ਼ਿਕਰਯੋਗ ਹੈ ਕਿ ਸਪਰਸ਼ ਪ੍ਰਣਾਲੀ ਪਿਛਲੇ ਥੋੜੇ ਸਮੇਂ ਤੋਂ ਹੀ ਪੈਨਸ਼ਨ ਵਿਤਰਣ ਲਈ ਅਪਣਾਈ ਗਈ ਹੈ, ਇਸ ਲਈ ਕਈ ਕਾਰਨਾ ਕਰਕੇ ਪੈਨਸ਼ਨ ਉਪਭੋਗਤਾਂਵਾਂ ਨੂੰ ਇਸ ਸਬੰਧੀ ਮੁਕੰਮਲ ਜਾਣਕਾਰੀ ਨਹੀ ਹੈ । ਇਹਨਾਂ ਪੈਨਸ਼ਨਰਾਂ ਦੀ ਸਹੂਲਤ ਲਈ ਸਮੂਹ ਜ਼ਿਲ੍ਹਾ ਰੱਖਿਆ ਸੇਵਾਵਾ ਦਫਤਰਾਂ ਵਿਚ 11 ਨਵਬੰਰ 2024 ਤੋ 22 ਨਵੰਬਰ 2024 ਤੱਕ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ), ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਅਮ੍ਰਿਤਸਰ (ਨੋਡਲ ਅਫਸਰ) ਦੀ ਦੇਖ-ਰੇਖ ਵਿੱਚ ਸਪਰਸ਼ ਪ੍ਰਣਾਲੀ ਰਾਹੀਂ ਜੀਵਨ ਪ੍ਰਮਾਣ ਪੱਤਰ ਅਪਲੋਡ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਸਾਬਕਾ ਸੈਨਿਕ ਅਤੇ ਉਹਨਾ ਦੇ ਪਰਿਵਾਰਾਂ ਨੂੰ ਸਪਰਸ਼ ਪ੍ਰਣਾਲੀ ਰਾਹੀਂ ਜੀਵਨ ਪ੍ਰਮਾਣ ਪੱਤਰ ਅਪਲੋਡ ਕਰਨ ਵਿੱਚ ਕਿਸੇ ਕਿਸਮ ਦੀ ਔਕੜ ਪੇਸ਼ ਨਾ ਆਵੇ । ਇਸ ਵਿਸ਼ੇਸ਼ ਕੈਂਪ ਦੌਰਾਨ ਸਾਰੇ ਜਿਲਾ ਰੱਖਿਆ ਸੇਵਾਵਾ ਦਫਤਰਾਂ ਵਿਖੇ ਵੱਖਰੇ ਤੌਰ ਤੇ ਸਪਰਸ਼ ਬੈਨਰ ਹੇਠ ਇੱਕ ਹੈਲਪ ਡੈਸਕ ਸਥਾਪਿਤ ਕੀਤਾ ਜਾਵੇਗਾ । ਇਸ ਮੰਤਵ ਲਈ ਲੋੜੀਂਦੇ ਆਈ. ਟੀ. ਸਾਜ਼ੋ-ਸਾਮਾਨ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ, ਇਸਦੇ ਨਾਲ ਇਹ ਵੀ ਦੱਸਿਆ ਜਾਂਦਾ ਹੈ ਕਿ ਆਈ.ਸੀ.ਆਈ.ਸੀ.ਆਈ. ਬੈਂਕ ਨਾਲ ਵੀ ਰਾਬਤਾ ਕਾਇਮ ਕੀਤਾ ਗਿਆ ਹੈ, ਜਿਸ ਵੱਲੋਂ ਇਸ ਹੈਲਪ ਡੈਸਕ ਨੂੰ ਸਥਾਪਤ ਕਰਨ ਲਈ ਸਹਿਯੋਗ ਦੀ ਸਹਿਮਤੀ ਪ੍ਰਗਟਾਈ ਗਈ ਹੈ ।
Related Post
Popular News
Hot Categories
Subscribe To Our Newsletter
No spam, notifications only about new products, updates.