post

Jasbeer Singh

(Chief Editor)

Punjab

ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਕੀਤੀ ਆਪਣੇ ਦਫ਼ਤਰ ਵਿਚ ਮੁੱਖ ਮੰਤਰੀ ਦੀ ਕੁਰਸੀ ਦੇ ਨਾਲ ਖਾਲੀ ਕੁਰਸੀ ਰੱਖ ਕੇ ਸੁਪਰੀਮ ਕ

post-img

ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਕੀਤੀ ਆਪਣੇ ਦਫ਼ਤਰ ਵਿਚ ਮੁੱਖ ਮੰਤਰੀ ਦੀ ਕੁਰਸੀ ਦੇ ਨਾਲ ਖਾਲੀ ਕੁਰਸੀ ਰੱਖ ਕੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾਂ ਮਜੀਠੀਆ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਆਪਣੇ ਦਫ਼ਤਰ ਵਿਚ ਮੁੱਖ ਮੰਤਰੀ ਦੀ ਕੁਰਸੀ ਦੇ ਨਾਲ ਖਾਲੀ ਕੁਰਸੀ ਰੱਖ ਕੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਜਿਹੀਆਂ ਕਾਰਵਾਈਆਂ ਨਾਲ ਲੋਕਾਂ ਦੇ ਫਤਵੇ ਦਾ ਮਜ਼ਾਕ ਉਡਾ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਤੋਂ ਉਸ ਦੀਆਂ ਕਾਰਵਾਈਆਂ ਬਾਰੇ ਸਪੱਸ਼ਟੀਕਰਨ ਮੰਗਦਿਆਂ ਅਕਾਲੀ ਆਗੂ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਹੁਕਮਾਂ ਕਾਰਨ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਵਜੋਂ ਆਪਣਾ ਕੰਮ ਮੁੜ ਸ਼ੁਰੂ ਨਹੀਂ ਕਰ ਸਕਦੇ ਅਤੇ ਇਹੀ ਕਾਰਨ ਸੀ ਕਿ ਉਨ੍ਹਾਂ ਦੀ ਥਾਂ ’ਤੇ ਆਤਿਸ਼ੀ ਨੂੰ ਮੁੱਖ ਮੰਤਰੀ ਬਣਾਇਆ ਗਿਆ ਸੀ। ਮਜੀਠੀਆ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਅਤੇ ਅਹੁਦਾ ਸੰਭਾਲਣ ਤੋਂ ਬਾਅਦ ਆਤਿਸ਼ੀ ਨੇ ਮੁੱਖ ਮੰਤਰੀ ਦੀ ਕੁਰਸੀ ਦੇ ਨਾਲ ਖਾਲੀ ਕੁਰਸੀ ਰੱਖੀ। ਇਹ ਕਹਿੰਦੇ ਹੋਏ ‘ਆਪ’ ਨੇ ਮੁੱਖ ਮੰਤਰੀ ਦੇ ਅਹੁਦੇ ਦਾ ਮਜ਼ਾਕ ਉਡਾਇਆ ਹੈ। ਉਨ੍ਹਾਂ ਕਿਹਾ, ‘ਆਤਿਸ਼ੀ ਨੂੰ ਦੱਸਣਾ ਚਾਹੀਦਾ ਹੈ ਕਿ ਇਹ ਅਹੁਦਾ ਕੇਜਰੀਵਾਲ ਦਾ ਹੈ ਜਾਂ ਕਿਸੇ ਹੋਰ ਦਾ ਕਿਉਂਕਿ ਸੰਵਿਧਾਨ ਮੁਤਾਬਕ ਕੇਜਰੀਵਾਲ ਇਸ ਕੁਰਸੀ ’ਤੇ ਨਹੀਂ ਬੈਠ ਸਕਦੇ। ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਕੇਜਰੀਵਾਲ ਵੱਲੋਂ ਰਿਮੋਟ ਕੰਟਰੋਲ ਨਾਲ ਚਲਾਇਆ ਜਾ ਰਿਹਾ ਹੈ। ਇੱਥੋਂ ਤੱਕ ਕਿ ਰਾਜ ਮੰਤਰੀ ਮੰਡਲ ਵਿੱਚ ਫੇਰਬਦਲ ਅਤੇ ਨਵੇਂ ਮੰਤਰੀਆਂ ਦੀ ਸ਼ਮੂਲੀਅਤ ਵਰਗੇ ਅਹਿਮ ਫੈਸਲੇ ਵੀ ਕੇਜਰੀਵਾਲ ਮਾਨ ਨਾਲ ਸਲਾਹ ਕਰਕੇ ਹੀ ਲੈਂਦੇ ਹਨ।

Related Post