
ਮਰਨ ਵਾਲੇ ਲੜਕੇ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਮੁੁੱਖ ਮੰਤਰੀ ਦਿੱਲੀ ਆਤਿਸ਼ੀ ਨੇ ਦਿੱਂਤੀ ਮਦਦ ਅਤੇ ਘਟਨਾ ਦੀ ਜਾਂਚ ਦਾ
- by Jasbeer Singh
- December 6, 2024

ਮਰਨ ਵਾਲੇ ਲੜਕੇ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਮੁੁੱਖ ਮੰਤਰੀ ਦਿੱਲੀ ਆਤਿਸ਼ੀ ਨੇ ਦਿੱਂਤੀ ਮਦਦ ਅਤੇ ਘਟਨਾ ਦੀ ਜਾਂਚ ਦਾ ਭਰੋਸਾ ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੇ ਵੀਰਵਾਰ ਨੂੰ ਇੱਥੇ ਇੱਕ ਨਿੱਜੀ ਸਕੂਲ ਵਿੱਚ ਮਰਨ ਵਾਲੇ 12 ਸਾਲਾ ਲੜਕੇ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਅਤੇ ਘਟਨਾ ਦੀ ਪੂਰੀ ਜਾਂਚ ਦਾ ਭਰੋਸਾ ਦਿੰਦਿਆਂ ਕਿਹਾ ਕਿ ਦਿੱਲੀ ਵਿੱਚ ਕਾਨੂੰਨ ਅਤੇ ਵਿਵਸਥਾ ਖਤਮ ਹੋ ਗਈ ਹੈ ਅਤੇ ਇਸ ਦਾ ਅਸਰ ਬੱਚਿਆਂ ’ਤੇ ਵੀ ਪੈ ਰਿਹਾ ਹੈ । ਛੇਵੀਂ ਜਮਾਤ ਦੇ ਵਿਦਿਆਰਥੀ ਪ੍ਰਿੰਸ (12) ਦੀ ਆਪਣੇ ਸਕੂਲ ਵਿੱਚ ਕੁਝ ਵਿਦਿਆਰਥੀਆਂ ਨਾਲ ਝਗੜੇ ਤੋਂ ਬਾਅਦ ਮੌਤ ਹੋ ਗਈ ਜਦੋਂ ਉਸ ਦੇ ਮੋਢੇ ਨਾਲ ਉਨ੍ਹਾਂ ਦਾ ਮੋਢਾ ਖਹਿ ਗਿਆ। ਪੁਲੀਸ ਨੇ ਇਸ ਮਾਮਲੇ ਵਿੱਚ ਉਸ ਦੇ ਇੱਕ ਸਹਿਪਾਠੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਆਤਿਸ਼ੀ ਨੇ ਕੁਸਮਪੁਰ ਪਹਾੜੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਕੂਲ ਵਿੱਚ ਬੱਚੇ ਦੀ ਮੌਤ ਬਹੁਤ ਦੁਖਦਾਈ ਹੈ। ਅਸੀਂ ਸਿੱਖਿਆ ਵਿਭਾਗ ਵੱਲੋਂ ਜਾਂਚ ਕਰਵਾ ਰਹੇ ਹਾਂ ਅਤੇ ਜੇ ਸਕੂਲ ਦੀ ਕੋਈ ਲਾਪ੍ਰਵਾਹੀ ਪਾਈ ਗਈ ਤਾਂ ਸਕੂਲ ਪ੍ਰਬੰਧਕਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਪ੍ਰਿੰਸ ਦੇ ਪਰਿਵਾਰ ਨੂੰ ਮਿਲਣ ਤੋਂ ਬਾਅਦ ਵਸੰਤ ਵਿਹਾਰ ਵਿੱਚ ਉਨ੍ਹਾਂ ਮਾਪਿਆਂ ਨੂੰ ਭਰੋਸਾ ਦਿੱਤਾ । ਬਾਅਦ ਵਿੱਚ ਐਕਸ ’ਤੇ ਇੱਕ ਪੋਸਟ ਵਿੱਚ, ਮੁੱਖ ਮੰਤਰੀ ਨੇ ਕੌਮੀ ਰਾਜਧਾਨੀ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਨਾਲ ਅੱਜ ਦਿੱਲੀ ਵਿੱਚ ਅਪਰਾਧ ਫੈਲ ਰਿਹਾ ਹੈ, ਕਾਨੂੰਨ ਵਿਵਸਥਾ ਖਤਮ ਗਈ ਹੈ। ਹਿੰਸਾ, ਕਤਲ ਅਤੇ ਗੋਲੀਬਾਰੀ ਆਮ ਹੋ ਗਈ ਹੈ। ਇਸ ਦਾ ਅਸਰ ਬੱਚਿਆਂ ’ਤੇ ਵੀ ਪੈ ਰਿਹਾ ਹੈ। ਇਹ ਬਹੁਤ ਚਿੰਤਾਜਨਕ ਹੈ। ਦਿੱਲੀ ਦੀ ਕਾਨੂੰਨ ਵਿਵਸਥਾ ਅਤੇ ਪੁਲੀਸ ਕੇਂਦਰ ਦੇ ਅਧੀਨ ਆਉਂਦੇ ਹਨ। ਜ਼ਿਕਰਯੋੋਗ ਹੈ ਕਿ ਪ੍ਰਿੰਸ ਦੀ ਮੌਤ ਮਗਰੋਂ ਮਾਪਿਆਂ ਅਤੇ ਸਥਾਨਕ ਲੋਕਾਂ ਵਿੱਚ ਗੁੱਸਾ ਫੈਲ ਗਿਆ। ਇਸ ਦੌਰਾਨ ਪਰਿਵਾਰਕ ਮੈਂਬਰਾਂ ਨੇ ਸਕੂਲ ਦੇ ਬਾਹਰ ਧਰਨਾ ਦਿੱਤਾ ਅਤੇ ਇਨਸਾਫ਼ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀਆਂ ਨੇ ਇਸ ਦੀ ਡੂੰਘਾਈ ਨਾਲ ਜਾਂਚ ਦੀ ਮੰਗ ਕੀਤੀ ਹੈ ।