ਦਿੱਲੀ ਨਿਗਮ ਦਾ ਅਧਿਕਾਰੀ ਰਿਸ਼ਵਤ ਲੈਂਦਿਆਂ ਸੀ. ਬੀ. ਆਈ. ਵਲੋਂ ਗ੍ਰਿਫ਼ਤਾਰ
- by Jasbeer Singh
- March 31, 2026
ਦਿੱਲੀ ਨਿਗਮ ਦਾ ਅਧਿਕਾਰੀ ਰਿਸ਼ਵਤ ਲੈਂਦਿਆਂ ਸੀ. ਬੀ. ਆਈ. ਵਲੋਂ ਗ੍ਰਿਫ਼ਤਾਰ ਨਵੀਂ ਦਿੱਲੀ, 31 ਮਾਰਚ 2026 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੀ ਨਗਰ ਨਿਗਮ ਦੇ ਇਕ ਅਧਿਕਾਰੀ ਨੂੰ ਸੀ. ਬੀ. ਆਈ. ਵਲੋਂ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕੌਣ ਹੈ ਇਹ ਅਧਿਕਾਰੀ ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਨੇ ਦਿੱਲੀ ਨਗਰ ਨਿਗਮ (ਐਮ. ਸੀ. ਡੀ.) ਦੇ ਇੱਕ ਸੀਨੀਅਰ ਅਧਿਕਾਰੀ ਨੂੰ ਜੋ 4 ਲੱਖ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ ਸੀ. ਬੀ. ਆਈ. ਦੇ ਅਧਿਕਾਰੀਆਂ ਮੁਤਾਬਕ ਰਿਸ਼ਵਤ ਲੈਣ ਵਾਲੇ ਦੀ ਪਛਾਣ ਲੈਫਟੀਨੈਂਟ ਕਰਨਲ ਅਭਿਸ਼ੇਕ ਕੁਮਾਰ ਮਿਸ਼ਰਾ ਵਜੋਂ ਕੀਤੀ ਗਈ ਹੈ । ਅਧਿਕਾਰੀਆਂ ਨੇ ਦੱਸਿਆ ਕਿ ਉਕਤ ਵਿਅਕਤੀ ਐਮ. ਸੀ. ਡੀ. ਦੇ ਅੰਦਰ ਸ਼ਾਹਦਰਾ ਉੱਤਰੀ ਜ਼ੋਨ ਵਿਚ ਬਤੌਰ ਡਿਪਟੀ ਕਮਿਸ਼ਨਰ ਤਾਇਨਾਤ ਹੈ । ਅਧਿਕਾਰੀਆਂ ਅਨੁਸਾਰ ਸੀ. ਬੀ. ਆਈ. ਵਲੋਂ ਮਿਸ਼ਰਾ ਵੱਲੋਂ ਰਿਸ਼ਵਤ ਮੰਗੇ ਜਾਣ ਦੀ ਜਾਣਕਾਰੀ ਮਿਲਣ ਤੋਂ ਬਾਅਦ ਗ੍ਰਿਫ਼ਤਾਰੀ ਦੀ ਕਾਰਵਾਈ ਸ਼ੁਰੂ ਕੀਤੀ ਗਈ ।
