
ਦਿੱਲੀ ਦੀ ਅਦਾਲਤ ਨੇ ਤੁਹੱਵਰ ਰਾਣਾ ਦੇ ਜੁਡੀਸ਼ੀਅਲ ਰਿਮਾਂਡ ਵਿਚ ਕੀਤਾ ਵਾਧਾ

ਦਿੱਲੀ ਦੀ ਅਦਾਲਤ ਨੇ ਤੁਹੱਵਰ ਰਾਣਾ ਦੇ ਜੁਡੀਸ਼ੀਅਲ ਰਿਮਾਂਡ ਵਿਚ ਕੀਤਾ ਵਾਧਾ ਨਵੀਂ ਦਿੱਲੀ, 9 ਜੁਲਾਈ 2025 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੀ ਇਕ ਅਦਾਲਤ ਵਲੋਂ ਅੱਜ ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰਾ ਦੇ ਸ਼ਹਿਰ ਮੁੰਬਈ ਵਿਖੇ ਹੋਏ 26-11 ਅੱਤਵਾਦੀ ਹਮਲੇਦੇ ਮੁੱਖ ਦੋਸ਼ੀ ਤਹੱਵੁਰ ਹੁਸੈਨ ਰਾਣਾ ਦੇ ਜੁਡੀਸ਼ੀਅਲ ਰਿਮਾਂਡ ਵਿਚ ਵਾਧਾ ਕਰਦਿਆਂ 13 ਅਗਸਤ ਤਰੀਕ ਪਾ ਦਿੱਤੀ ਹੈ। ਉਕਤ ਹੁਕਮ ਵਿਸ਼ੇਸ਼ ਜੱਜ ਚੰਦਰਜੀਤ ਸਿੰਘ ਰਾਣਾ ਦੀ ਪਹਿਲਾਂ ਦਿੱਤੀ ਗਈ ਨਿਆਂਇਕ ਹਿਰਾਸਤ ਦੀ ਮਿਆਦ ਖਤਮ ਹੋਣ ਤੋਂ ਬਾਅਦ ਵੀਡੀਓ ਕਾਨਫਰੰਸ ਰਾਹੀਂ ਪੇਸ਼ ਕੀਤੇ ਜਾਣ ਤੋਂ ਬਾਅਦ ਦਿੱਤਾ। ਦੱਸਣਯੋਗ ਹੈ ਕਿ ਤਹੱਵੁਰ ਰਾਣਾ ਨੇ ਭਾਰਤ ਦੇ ਵੱਖ-ਵੱਖ ਸ਼ਹਿਰਾਂ ਵਿਚ ਵੱਖ-ਵੱਖ ਵਿਅਕਤੀਆਂ ਨਾਲ ਮਿਲ ਕੇ ਭਾਰਤ ਖਿਲਾਫ਼ ਬਹੁਤ ਸਾਜਿਸ਼ ਘੜੀਆਂ ਹੀ ਨਹੀਂ ਹਨ ਬਲਕਿ ਉਨ੍ਹਾਂ ਨੂੰ ਅੰਜਾਮ ਵੀ ਦਿੱਤਾ ਹੈ ਪਰ ਉਪਰੋਕਤ 26-11 ਵਾਲੇ ਹਮਲੇ ਦੀ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਉਹ ਵਿਦੇਸ਼ ਭੱਜ ਗਿਆ, ਜਿਸ ਦੇ ਚਲਦਿਆਂ ਭਾਰਤ ਸਰਕਾਰ ਵਲੋਂ ਤਹੱਵੁਰ ਰਾਣਾ ਦੀ ਗ੍ਰਿਫ਼ਤਾਰੀ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਹਾਲ ਹੀ ਵਿਚ ਤਹੱਵੁਰ ਰਾਣਾ ਨੂੰ ਅਮਰੀਕਾ ਤੋਂ ਭਾਰਤ ਲਿਆਂਦਾ ਗਿਆ ਹੈ।