go to login
post

Jasbeer Singh

(Chief Editor)

National

ਲਾਲੂ ਪ੍ਰਸਾਦ ਯਾਦਵ ਤੇ ਤੇਜਸਵੀ ਯਾਦਵ ਨੂੰ ਦਿੱਲੀ ਅਦਾਲਤ ਨੇ ਕੀਤੇ ਸੰਮੰਨ ਜਾਰੀ

post-img

ਲਾਲੂ ਪ੍ਰਸਾਦ ਯਾਦਵ ਤੇ ਤੇਜਸਵੀ ਯਾਦਵ ਨੂੰ ਦਿੱਲੀ ਅਦਾਲਤ ਨੇ ਕੀਤੇ ਸੰਮੰਨ ਜਾਰੀ ਨਵੀਂ ਦਿੱਲੀ : ਦਿੱਲੀ ਦੀ ਇਕ ਅਦਾਲਤ ਨੇ ਨੌਕਰੀ ਬਦਲੇ ਜ਼ਮੀਨ ਘਪਲੇ ਨਾਲ ਜੁੜੇ ਇਕ ਮਨੀ ਲਾਂਡਰਿੰਗ ਕੇਸ ਵਿਚ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ, ਉਨ੍ਹਾਂ ਦੇ ਪੁੱਤਰਾਂ ਤੇਜਸਵੀ ਯਾਦਵ ਤੇ ਤੇਜ ਪ੍ਰਤਾਪ ਯਾਦਵ ਅਤੇ ਹੋਰਨਾਂ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ।ਵਿਸ਼ੇਸ਼ ਜੱਜ ਵਿਸ਼ਾਲ ਗੋਗਨੇ ਨੇ ਸਾਰੇ ਮੁਲਜ਼ਮਾਂ ਨੂੰ 7 ਅਕਤੂਬਰ ਨੂੰ ਅਦਾਲਤ ਅੱਗੇ ਪੇਸ਼ ਹੋਣ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਇਹ ਹੁਕਮ ਮੁਲਜ਼ਮਾਂ ਖ਼ਿਲਾਫ਼ ਦਾਖ਼ਲ ਸਪਲੀਮੈਂਟਰੀ ਚਾਰਜਸ਼ੀਟ ਉਤੇ ਗ਼ੌਰ ਕਰਦਿਆਂ ਸੁਣਾਏ ਹਨ। ਇਸ ਮਾਮਲੇ ਵਿਚ ਈਡੀ ਨੇ ਅਦਾਲਤ ਅੱਗੇ 6 ਅਗਸਤ ਨੂੰ ਅੰਤਿਮ ਰਿਪੋਰਟ ਪੇਸ਼ ਕੀਤੀ ਸੀ। ਕੇਂਦਰੀ ਏਜੰਸੀ ਨੇ ਇਹ ਕੇਸ ਇਸ ਮਾਮਲੇ ਵਿਚ ਸੀਬੀਆਈ ਵੱਲੋਂ ਦਰਜ ਇਕ ਐੱਫ਼ਆਈਆਰ ਦੇ ਆਧਾਰ ’ਤੇ ਦਰਜ ਕੀਤਾ ਸੀ।

Related Post