July 6, 2024 00:51:05
post

Jasbeer Singh

(Chief Editor)

National

Delhi Excise Policy Case: ਕੇਜਰੀਵਾਲ ਨੂੰ ਰਾਹਤ ਸਿਸੋਦੀਆ ਦੀਆਂ ਵਧੀਆਂ ਮੁਸ਼ਕਲਾਂ, ਅਦਾਲਤ ਨੇ 6 ਅਪ੍ਰੈਲ ਤੱਕ ਵਧਾਈ

post-img

ਵਕੀਲ ਦੀਆਂ ਦਲੀਲਾਂ ਦੇ ਬਾਵਜੂਦ ਲਗਾਤਾਰ ਵਧ ਰਹੀ ਨਿਆਂਇਕ ਹਿਰਾਸਤ ਇਸ ਤੋਂ ਪਹਿਲਾਂ 7 ਮਾਰਚ ਨੂੰ ਅਦਾਲਤ ਨੇ ਮਨੀਸ਼ ਸਿਸੋਦੀਆ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਉਨ੍ਹਾਂ ਦੀ ਨਿਆਂਇਕ ਹਿਰਾਸਤ 19 ਮਾਰਚ ਤੱਕ ਵਧਾ ਦਿੱਤੀ ਸੀ ਜਿਸ ਤੋਂ ਬਾਅਦ ਅੱਜ (19 ਮਾਰਚ) ਨੂੰ ਸਿਸੋਦੀਆ ਦੇ ਵਕੀਲ ਨੇ ਅਦਾਲਤ ਵਿੱਚ ਕਈ ਦਲੀਲਾਂ ਦਿੱਤੀਆਂ ਪਰ ਅਦਾਲਤ ਨੇ ਸਿਸੋਦੀਆ ਦੀ ਨਿਆਂਇਕ ਹਿਰਾਸਤ 6 ਅਪ੍ਰੈਲ ਤੱਕ ਵਧਾ ਦਿੱਤੀ ਹੈ। ਇਨ੍ਹਾਂ ਦੋਵਾਂ ਸੁਣਵਾਈਆਂ ਤੋਂ ਪਹਿਲਾਂ ਅਦਾਲਤ ਨੇ 2 ਮਾਰਚ ਨੂੰ ਵੀ ਸਿਸੋਦੀਆ ਨੂੰ ਰਾਹਤ ਦੇਣ ਤੋਂ ਇਨਕਾਰ ਕਰਦਿਆਂ 7 ਮਾਰਚ ਤੱਕ ਨਿਆਂਇਕ ਹਿਰਾਸਤ ਉੱਤੇ ਭੇਜ ਦਿੱਤਾ ਸੀ। ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਰਾਹਤ ਓਧਰ ਦੂਜੇ ਪਾਸੇ ਆਪ ਦੇ ਰਾਜਸਭਾ ਮੈਂਬਰ ਸੰਜੇ ਸਿੰਘ ਨੂੰ ਵੀ ਅਦਾਲਤ ਵਿੱਚ ਪੇਸ਼ੀ ਤੋਂ ਛੋਟ ਮਿਲ ਗਈ ਹੈ ਉਨ੍ਹਾਂ ਦੇ ਵਕੀਲ ਨੇ ਦਲੀਲ ਦਿੱਤੀ ਸੀ ਕਿ ਸੰਜੇ ਸਿੰਘ ਨੂੰ ਰਾਹਤ ਦਿੱਤੀ ਜਾਵੇ ਕਿਉਂਕਿ ਉਨ੍ਹਾਂ ਨੇ ਰਾਜਸਭਾ ਵਿੱਚ ਸਹੁੰ ਚੁੱਕਣੀ ਹੈ। ਇਸ ਮਾਮਲੇ ਵਿੱਚ ਈਡੀ ਨੇ ਅਦਾਲਤ ਵਿੱਚ ਇੱਕ ਅਰਜ਼ੀ ਦਾਇਰ ਕਰਕੇ ਕਿਹਾ ਸੀ ਕਿ ਦੋਸ਼ੀਆਂ ਨੇ ਕਰੀਬ 95 ਅਰਜ਼ੀਆਂ ਦਾਖ਼ਲ ਕੀਤੀਆਂ ਹਨ ਜਿਸ ਨਾਲ ਮਾਮਲੇ ਦੇ ਟ੍ਰਾਇਲ ਵਿੱਚ ਦੇਰੀ ਹੋ ਰਹੀ ਹੈ। ਹਾਲਾਂਕਿ ਇਨ੍ਹਾਂ ਦੇ ਵਕੀਲ ਵੱਲੋਂ ਈਡੀ ਦੀ ਪਟੀਸ਼ਨ ਦਾ ਵਿਰੋਧ ਕਰਦਿਆਂ ਕਿਹਾ ਗਿਆ ਸੀ ਜ਼ਿਆਦਾਤਰ ਅਰਜ਼ੀਆਂ ਮੌਖਿਕ ਰੂਪ ਵਿੱਚ ਦਿੱਤੀਆਂ ਗਈਆਂ ਸਨ। ਬੀਆਰਐਸ ਦੀ ਲੀਡਰ ਨੇ ਮਿਲ ਕੇ ਰਚੀ ਸਾਜ਼ਿਸ਼ ? ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਈਡੀ ਨੇ ਸੋਮਵਾਰ (18 ਮਾਰਚ) ਨੂੰ ਇਲਜ਼ਾਮ ਲਾਇਆ ਸੀ ਭਾਰਤ ਰਾਸ਼ਟਰ ਸਮਿਤੀ ਦੀ ਲੀਡਰ ਕਵਿਤਾ ਨੇ ਹੋਰ ਲੋਕਾਂ ਨਾਲ ਮਿਲ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ ਆਪ ਦੇ ਸੀਨੀਅਰ ਲੀਡਰਾਂ ਨਾਲ ਮਿਲਕੇ ਸਾਜ਼ਿਸ਼ ਰਚੀ ਸੀ।

Related Post