post

Jasbeer Singh

(Chief Editor)

National

ਦਿੱਲੀ ਸਰਕਾਰ ਦੇਣ ਜਾ ਰਹੀ ਹੈ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਉਤੇ ਜੁਰਮਾਨਾ ਅਦਾ ਕਰਨ ਲਈ ਆਮ ਲੋਕਾਂ ਨੂੰ ਚਲਾਨ ਦੀ ਰ

post-img

ਦਿੱਲੀ ਸਰਕਾਰ ਦੇਣ ਜਾ ਰਹੀ ਹੈ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਉਤੇ ਜੁਰਮਾਨਾ ਅਦਾ ਕਰਨ ਲਈ ਆਮ ਲੋਕਾਂ ਨੂੰ ਚਲਾਨ ਦੀ ਰਕਮ ਉਤੇ 50 ਫੀਸਦੀ ਦੀ ਛੋਟ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਚੱਲ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਦਿੱਲੀ ਵਾਸੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਉਤੇ ਜੁਰਮਾਨਾ ਅਦਾ ਕਰਨ ਲਈ ਚਲਾਨ ਦੀ ਰਕਮ ਉਤੇ 50 ਫੀਸਦੀ ਦੀ ਛੋਟ ਦੇਣ ਦੀ ਯੋਜਨਾ ਨੂੰ ਅਮਲੀ ਰੂਪ ਦੇਣ ਲਈ ਕਾਰਜ ਕੀਤਾ ਜਾ ਰਿਹਾ ਹੈ। ਇਹ ਛੋਟ ਮੋਟਰ ਵਹੀਕਲ ਐਕਟ ਦੀਆਂ ਵਿਸ਼ੇਸ਼ ਧਾਰਾਵਾਂ ਦੇ ਤਹਿਤ ਅਪਰਾਧਾਂ ‘ਤੇ ਲਾਗੂ ਹੋਵੇਗੀ। ਦਿੱਲੀ ਦੇ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਨੇ ਕਿਹਾ ਕਿ ਸਰਕਾਰ ਨੇ ਮੋਟਰ ਵਹੀਕਲ ਐਕਟ ਦੀਆਂ ਕੁਝ ਧਾਰਾਵਾਂ ਦੇ ਤਹਿਤ ਕੁਝ ਟਰੈਫਿਕ ਅਪਰਾਧਾਂ ਲਈ ਚਲਾਨ ਦੀ ਰਕਮ ਦਾ 50% ਜੁਰਮਾਨਾ ਵਸੂਲਣ ਦਾ ਫੈਸਲਾ ਕੀਤਾ ਹੈ। ਦਿੱਲੀ ਸਰਕਾਰ ਦੀ ਤਜਵੀਜ਼ ਮੁਤਾਬਕ ਜੇਕਰ ਮੌਜੂਦਾ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਦਾ ਚਲਾਨ 90 ਦਿਨਾਂ ਦੇ ਅੰਦਰ ਅਦਾ ਕੀਤਾ ਜਾਂਦਾ ਹੈ ਅਤੇ ਕਾਨੂੰਨ ਦੇ ਲਾਗੂ ਹੋਣ ਤੋਂ ਬਾਅਦ ਜਾਰੀ ਕੀਤੇ ਗਏ ਨਵੇਂ ਚਲਾਨ ਲਈ 30 ਦਿਨਾਂ ਦੇ ਅੰਦਰ-ਅੰਦਰ ਭੁਗਤਾਨ ਕੀਤਾ ਜਾਂਦਾ ਹੈ, ਤਾਂ ਕੋਈ ਵੀ ਵਿਅਕਤੀ 50 ਫੀਸਦੀ ਦੀ ਛੋਟ ਪ੍ਰਾਪਤ ਕਰ ਸਕਦਾ ਹੈ। ਇਸ ਨਾਲ ਲੰਬੇ ਕਾਨੂੰਨੀ ਝਗੜਿਆਂ ਤੋਂ ਬਚਿਆ ਜਾ ਸਕੇਗਾ ਅਤੇ ਅਦਾਲਤਾਂ ਅਤੇ ਟਰਾਂਸਪੋਰਟ ਵਿਭਾਗ ਦਾ ਕੰਮ ਵੀ ਘਟੇਗਾ। ਪਰ ਇਸ ਲਈ ਸ਼ਰਤ ਇਹ ਹੈ ਕਿ ਕਿਸੇ ਵੀ ਮੌਜੂਦਾ ਚਲਾਨ ਲਈ ਨੋਟੀਫਿਕੇਸ਼ਨ ਦੇ 90 ਦਿਨਾਂ ਦੇ ਅੰਦਰ ਜਾਂ ਨੋਟੀਫਿਕੇਸ਼ਨ ਤੋਂ ਬਾਅਦ ਜਾਰੀ ਕੀਤੇ ਜਾਣ ਵਾਲੇ ਚਲਾਨ ਲਈ 30 ਦਿਨਾਂ ਦੇ ਅੰਦਰ ਨਿਪਟਾਰਾ ਕੀਤਾ ਜਾਣਾ ਚਾਹੀਦਾ ਹੈ।

Related Post