
ਦਿੱਲੀ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਤੋਂ ਬਾਅਦ ਕੰਪਲੈਕਸ ਕਰਵਾਇਆ ਖਾਲੀ
- by Jasbeer Singh
- September 12, 2025

ਦਿੱਲੀ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਤੋਂ ਬਾਅਦ ਕੰਪਲੈਕਸ ਕਰਵਾਇਆ ਖਾਲੀ ਨਵੀਂ ਦਿੱਲੀ, 12 ਸਤੰਬਰ 2025 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਬਣੀ ਦਿੱਲੀ ਹਾਈਕੋਰਟ ਨੂੰ ਬੰਬ ਨਾਲ ਉਡਾਏ ਜਾਣ ਦੀ ਮਿਲੀ ਧਮਕੀ ਦੇ ਚਲਦਿਆਂ ਤੁਰੰਤ ਕੰਪਲੈਕਸ ਖਾਲੀ ਕਰਵਾਇਆ ਗਿਆ। ਧਮਕੀ ਮਿਲਦਿਆਂ ਹੀ ਜਾਂਚ ਲਈ ਪਹੁੰਚਿਆ ਬੰਬ ਨਿਰੋਧਕ ਦਸਤਾ ਪੁਲਸ ਨੇ ਜਿਥੇ ਸਭ ਤੋਂ ਪਹਿਲਾਂ ਕੰਪਲੈਕਸ ਖਾਲੀ ਕਰਵਾਇਆ, ਉਥੇ ਦਿੱਲੀ ਪੁਲਿਸ ਅਤੇ ਬੰਬ ਨਿਰੋਧਕ ਦਸਤਾ ਮੌਕੇ ਨੇ ਮੌਕੇ ਤੇ ਪਹੁੰਚ ਕੇ ਸਮੁੱਚੀ ਸਥਿਤੀ ਨੂੰ ਕੰਟਰੋਲ ਕਰਨ ਲਈ ਮੁਹਿੰਮ ਸ਼ੁਰੂ ਕੀਤੀ। ਕਿਵੇਂ ਮਿਲੀ ਦਿੱਲੀ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਲੀ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਜੋ ਧਮਕੀ ਮਿਲੀ ਹੈ ਉਹ ਡਾਕ ਰਾਹੀਂ ਦਿੱਲੀ ਪੁਲਸ ਨੂੰ ਦਿੱਤੀ ਗਈ ਹੈ। ਪੁਲਸ ਨੂੰ ਦਿੱਲੀ ਹਾਈ ਕੋਰਟ ਦੇ 3 ਕੋਰਟ ਰੂਮਾਂ ਵਿਚ ਬੰਬ ਧਮਾਕੇ ਦੀ ਧਮਕੀ ਮਿਲੀ ਹੈ।ਲਗਭਗ 11 ਵਜੇ ਸੂਚਨਾ ਮਿਲਣ ਤੋਂ ਬਾਅਦ, ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਨੇ 2 ਵਜੇ ਤੱਕ ਅਦਾਲਤ ਖਾਲੀ ਕਰਨ ਦੀ ਧਮਕੀ ਦਿੱਤੀ ਹੈ। ਅਦਾਲਤ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।