
ਦਿੱਲੀ ਹਾਈ ਕੋਰਟ ਨੇ ਕੀਤਾ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਦੇ ਉਸ ਦਾਅਵੇ ਖਿ਼ਲਾਫ਼ ਪਟੀਸ਼ਨ ’ਤੇ ਵਿਚਾਰ ਕਰਨ ਤੋਂ ਇਨਕਾ
- by Jasbeer Singh
- December 5, 2024

ਦਿੱਲੀ ਹਾਈ ਕੋਰਟ ਨੇ ਕੀਤਾ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਦੇ ਉਸ ਦਾਅਵੇ ਖਿ਼ਲਾਫ਼ ਪਟੀਸ਼ਨ ’ਤੇ ਵਿਚਾਰ ਕਰਨ ਤੋਂ ਇਨਕਾਰ ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਬਣੀ ਦਿੱਲੀ ਹਾਈ ਕੋਰਟ ਨੇ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਦੇ ਉਸ ਦਾਅਵੇ ਖ਼ਿਲਾਫ਼ ਪਟੀਸ਼ਨ ’ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਵਿੱਚ ਉਨ੍ਹਾਂ ਕਿਹਾ ਕਿ ਸੀ ਕਿ ਕਿਸੇ ਇਲਾਜ ਸਦਕਾ ਉਨ੍ਹਾਂ ਦੀ ਪਤਨੀ ਨੂੰ ਚੌਥੀ ਸਟੇਜ ਦੇ ਕੈਂਸਰ ਨਾਲ ਲੜਨ ਵਿੱਚ ਮਦਦ ਮਿਲੀ ਹੈ । ਅਦਾਲਤ ਨੇ ਕਿਹਾ ਕਿ ਦੇਸ਼ ਵਿੱਚ ਅਜੇ ਵੀ ਪ੍ਰਗਟਾਵੇ ਦੀ ਆਜ਼ਾਦੀ ਹੈ । ਚੀਫ਼ ਜਸਟਿਸ ਮਨਮੋਹਨ ਅਤੇ ਜਸਟਿਸ ਤੁਸ਼ਾਰ ਰਾਓ ਗੇਡੇਲਾ ਨੇ ਕਿਹਾ ਕਿ ਸਾਬਕਾ ਕ੍ਰਿਕਟਰ ਨੇ ਸਿਰਫ਼ ਆਪਣੇ ਵਿਚਾਰ ਸਾਂਝੇ ਕੀਤੇ ਸਨ ਅਤੇ ਪਟੀਸ਼ਨਕਰਤਾ ਵੀ ਇਸ ’ਤੇ ਸਵਾਲ ਚੁੱਕਣ ਲਈ ਆਜ਼ਾਦ ਹੈ । ਬੈਂਚ ਨੇ ਕਿਹਾ ਕਿ ਉਹ ਬਸ ਆਪਣੇ ਵਿਚਾਰ ਸਾਂਝੇ ਕਰ ਰਹੇ ਹਨ । ਪ੍ਰੈੱਸ ਕਾਨਫਰੰਸ ਕਰਕੇ ਉਨ੍ਹਾਂ ਦੇ ਦਾਅਵੇ ਦਾ ਜਵਾਬ ਦਿਓ। ਪ੍ਰਗਟਾਵੇ ਦੀ ਆਜ਼ਾਦੀ ਦਾ ਜਵਾਬ ਪ੍ਰਗਟਾਵੇ ਦੀ ਆਜ਼ਾਦੀ ਨਾਲ ਦਿਓ ਨਾ ਕਿ ਕਾਨੂੰਨੀ ਕਾਰਵਾਈ ਜਾਂ ਅਪਮਾਨ ਦੇ ਡਰੋਂ ਉਨ੍ਹਾਂ ਦੀ ਬੋਲਣ ਦੀ ਆਜ਼ਾਦੀ ਨੂੰ ਰੋਕ ਕੇ । ਇਸ ਦੇਸ਼ ਵਿਚ ਅਜੇ ਵੀ ਬੋਲਣ ਦੀ ਆਜ਼ਾਦੀ ਹੈ। ਬੈਂਚ ਨੇ ਕਿਹਾ ਕਿ ਤੁਸੀਂ ਇਹ ਨਹੀਂ ਕਹਿ ਸਕਦੇ ਕਿ ਪ੍ਰਗਟਾਵੇ ਦੀ ਆਜ਼ਾਦੀ ’ਤੇ ਰੋਕ ਲਾ ਦਿੱਤੀ ਜਾਵੇ । ਤੁਸੀਂ ਉਨ੍ਹਾਂ ਦੇ ਦਾਅਵੇ ਦਾ ਜਵਾਬ ਦਿਓ । ਇਹ ਸਾਡਾ ਅਧਿਕਾਰ ਖੇਤਰ ਨਹੀਂ ਹੈ । ਜੇ ਤੁਸੀਂ ਉਨ੍ਹਾਂ ਦੇ ਵਿਚਾਰਾਂ ਨਾਲ ਸਹਿਮਤ ਨਹੀਂ ਹੋ ਤਾਂ ਉਨ੍ਹਾਂ ਦੀ ਗੱਲ ਨਾ ਸੁਣੋ । ਕੁੱਝ ਕਿਤਾਬਾਂ ਤੁਹਾਨੂੰ ਨਹੀਂ ਪਸੰਦ ਤਾਂ ਨਾ ਪੜ੍ਹੋ । ਤੁਹਾਨੂੰ ਇਹ ਪੜ੍ਹਨ ਨੂੰ ਕੌਣ ਕਹਿ ਰਿਹਾ ਹੈ? ਪ੍ਰਗਟਾਵੇ ਦੀ ਆਜ਼ਾਦੀ ਦਾ ਮਤਲਬ ਇਹ ਨਹੀਂ ਹੈ ਕਿ ਉਨ੍ਹਾਂ ਨੂੰ ਅਦਾਲਤ ਵਿਚ ਲਿਆ ਕੇ ਅਤੇ ਮਾਣਹਾਨੀ ਦੇ ਡਰ ਤੋਂ ਰੋਕ ਦਿੱਤਾ ਜਾਵੇ ।