post

Admin

(Chief Editor)

Sports

ਦਿੱਲੀ ਹਾਈਕੋਰਟ ਨੇ ਵਿਨੇਸ਼ ਫੋਗਾਟ ਮਾਮਲੇ ਵਿਚ ਲਿਆ ਅਹਿਮ ਫ਼ੈਸਲਾ

post-img

ਦਿੱਲੀ ਹਾਈਕੋਰਟ ਨੇ ਵਿਨੇਸ਼ ਫੋਗਾਟ ਮਾਮਲੇ ਵਿਚ ਲਿਆ ਅਹਿਮ ਫ਼ੈਸਲਾ

ਨਵੀਂ ਦਿੱਲੀ, 11 ਸਤੰਬਰ 2026 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ (capital, Delhi) ਵਿਖੇ ਬਣੀ ਦਿੱਲੀ ਹਾਈਕੋਰਟ ਵਲੋਂ ਪਹਿਲਵਾਨ ਵਿਨੇਸ਼ ਫੋਗਾਟ (Vinesh Phogat) ਵਲੋਂ ਦਾਇਰ ਕੀਤੀ ਪਟੀਸ਼ਨ 'ਤੇ ਅਹਿਮ ਫ਼ੈਸਲਾ ਲਿਆ ਹੈ ।

ਕੀ ਅਹਿਮ ਫ਼ੈਸਲਾ ਲਿਆ ਗਿਆ ਹੈ ਕੋਰਟ ਵਲੋਂ

ਮਿਲੀ ਜਾਣਕਾਰੀ ਅਨੁਸਾਰ ਦਿੱਲੀ ਹਾਈਕੋਰਟ (Delhi High Court) ਵਲੋਂ ਜੋ ਭਾਰਤੀ ਖਿਡਾਰਨ ਪਹਿਲਵਾਨ ਵਿਨੇਸ਼ ਫੋਗਾਟ ਵਲੋਂ ਦਾਇਰ ਕੀਤੀ ਗਈ ਪਟੀਸ਼ਨ (Petition) ਵਿਚ ਅਹਿਮ ਫ਼ੈਸਲਾ ਲਿਆ ਗਿਆ ਹੈ ਉਹ ਫੈਸਲਾ ਪਹਿਲਵਾਨ ਵਿਨੇਸ਼ ਫੋਗਾਟ ਨੂੰ 2026 ਸੀਨੀਅਰ ਵਿਸ਼ਵ ਚੈਂਪੀਅਨਸਿ਼ਪ ਲਈ ਮਹਿਲਾ ਚੋਣ ਟਰਾਇਲਾਂ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕੀਤੇ ਜਾਣਾ ਹੈ ।

ਕੀ ਆਖਿਆ ਦਿੱਲੀ ਹਾਈਕੋਰਟ ਦੇ ਜਸਟਿਸ ਨੇ

ਪ੍ਰਾਪਤ ਸੂਚਨਾ ਮੁਤਾਬਕ ਦਿੱਲੀ ਹਾਈਕੋਰਟ ਵਲੋਂ ਬੀਤੀ ਦੇਰ ਰਾਤ ਜਾਰੀ ਕੀਤੇ ਗਏ ਇੱਕ ਅੰਤਰਿਮ ਆਦੇਸ਼ ਵਿੱਚ ਜਸਟਿਸ ਸਵਰਨ ਕਾਂਤਾ ਸ਼ਰਮਾ ਨੇ ਕਿਹਾ ਕਿ ਇਸ ਪੜਾਅ `ਤੇ ਅਦਾਲਤ ਫੋਗਾਟ ਨੂੰ 14 ਸਤੰਬਰ ਨੂੰ ਹੋਣ ਵਾਲੇ ਚੋਣ ਟਰਾਇਲਾਂ ਵਿੱਚ ਹਿੱਸਾ ਲੈਣ ਦੀ ਆਗਿਆ ਦੇਣ ਲਈ ਯੋਗਤਾ ਮਾਪਦੰਡਾਂ ਵਿੱਚ ਅੰਤਰਿਮ ਢਿੱਲ ਦੇਣ ਲਈ ਇੱਛੁਕ ਨਹੀਂ ਹੈ ।

Related Post

Instagram