post

Jasbeer Singh

(Chief Editor)

National

ਦਿੱਲੀ ਸ਼ਰਾਬ ਨੀਤੀ: ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਭ੍ਰਿਸ਼ਟਾਚਾਰ ਮਾਮਲੇ ’ਚ ਅੰਤਰਿਮ ਜ਼ਮਾਨਤ ਨਾ ਦਿੱਤੀ

post-img

ਦਿੱਲੀ ਸ਼ਰਾਬ ਨੀਤੀ: ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਭ੍ਰਿਸ਼ਟਾਚਾਰ ਮਾਮਲੇ ’ਚ ਅੰਤਰਿਮ ਜ਼ਮਾਨਤ ਨਾ ਦਿੱਤੀ ਨਵੀਂ ਦਿੱਲੀ, 14 ਅਗਸਤ : ਸੁਪਰੀਮ ਕੋਰਟ ਨੇ ਕਥਿਤ ਆਬਕਾਰੀ ਨੀਤੀ ਘਪਲੇ ਵਿੱਚ ਸੀਬੀਆਈ ਵੱਲੋਂ ਦਰਜ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਅੱਜ ਇਨਕਾਰ ਕਰ ਦਿੱਤਾ। ਜਸਟਿਸ ਸੂਰਿਆ ਕਾਂਤ ਅਤੇ ਉਜਲ ਭੂਈਆਂ ਦੇ ਬੈਂਚ ਨੇ ਸੀਬੀਆਈ ਵੱਲੋਂ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਬਰਕਰਾਰ ਰੱਖਣ ਵਾਲੇ ਦਿੱਲੀ ਹਾਈ ਕੋਰਟ ਦੇ ਆਦੇਸ਼ ਖ਼ਿਲਾਫ਼ ਉਨ੍ਹਾਂ ਦੀ ਪਟੀਸ਼ਨ ‘ਤੇ ਜਾਂਚ ਏਜੰਸੀ ਨੂੰ ਨੋਟਿਸ ਜਾਰੀ ਕੀਤਾ ਹੈ। ਬੈਂਚ ਨੇ ਕੇਜਰੀਵਾਲ ਵੱਲੋਂ ਪੇਸ਼ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੂੰ ਕਿਹਾ, ‘ਅਸੀਂ ਅੰਤਰਿਮ ਜ਼ਮਾਨਤ ਨਹੀਂ ਦੇ ਰਹੇ। ਅਸੀਂ ਨੋਟਿਸ ਜਾਰੀ ਕਰਾਂਗੇ।’ ਇਸ ਮਾਮਲੇ ‘ਤੇ ਅਗਲੀ ਸੁਣਵਾਈ 23 ਅਗਸਤ ਨੂੰ ਤੈਅ ਕੀਤੀ ਗਈ ਹੈ।

Related Post