post

Admin

(Chief Editor)

National

ਦਿੱਲੀ ਸ਼ਰਾਬ ਘੁਟਾਲਾ: ਸਿਸੋਦੀਆ ਦੀ ਜ਼ਮਾਨਤ ਅਰਜ਼ੀ ’ਤੇ ਸੁਪਰੀਮ ਕੋਰਟ ਵਿੱਚ ਸੁਣਵਾਈ 4 ਨੂੰ

post-img

ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿਚ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਲਈ ਦਾਇਰ ਪਟੀਸ਼ਨ ’ਤੇ ਸੁਪਰੀਮ ਕੋਰਟ ਵੱਲੋਂ ਚਾਰ ਜੂਨ ਨੂੰ ਸੁਣਵਾਈ ਕੀਤੀ ਜਾਵੇਗੀ। ਇਸ ਮਾਮਲੇ ਵਿਚ ਹਾਈ ਕੋਰਟ ਨੇ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਸੀ ਜਿਸ ਤੋਂ ਬਾਅਦ ਸਿਸੋਦੀਆ ਨੇ ਸਰਵਉਚ ਅਦਾਲਤ ਦਾ ਰੁਖ ਕੀਤਾ ਹੈ। ਸਿਸੋਦੀਆ ਨੇ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਮਾਮਲਿਆਂ ਵਿੱਚ ਜ਼ਮਾਨਤ ਦੇਣ ਤੋਂ ਇਨਕਾਰ ਕਰਨ ਨੂੰ ਚੁਣੌਤੀ ਦਿੱਤੀ ਹੈ। ਸੁਪਰੀਮ ਕੋਰਟ ਦੀ ਵੈੱਬਸਾਈਟ ਅਨੁਸਾਰ ਜਸਟਿਸ ਅਰਵਿੰਦ ਕੁਮਾਰ ਅਤੇ ਸੰਦੀਪ ਮਹਿਤਾ ਦਾ ਬੈਂਚ ਇਸ ਮਾਮਲੇ ’ਤੇ 4 ਜੂਨ ਨੂੰ ਸੁਣਵਾਈ ਕਰੇਗਾ। ਦਿੱਲੀ ਹਾਈ ਕੋਰਟ ਨੇ 21 ਮਈ ਨੂੰ ‘ਆਪ’ ਦੇ ਸੀਨੀਅਰ ਆਗੂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।

Related Post

Instagram