ਦਿੱਲੀ ਪੁਲਸ ਨੇ ਕੀਤਾ ਅਲਫਲਾਹ ਯੂਨੀਵਰਸਿਟੀ ਦਾ ਚੇਅਰਮੈਨ ਸਿੱਦੀਕੀ ਗ੍ਰਿਫ਼ਤਾਰ
- by Jasbeer Singh
- February 5, 2026
ਦਿੱਲੀ ਪੁਲਸ ਨੇ ਕੀਤਾ ਅਲਫਲਾਹ ਯੂਨੀਵਰਸਿਟੀ ਦਾ ਚੇਅਰਮੈਨ ਸਿੱਦੀਕੀ ਗ੍ਰਿਫ਼ਤਾਰ ਫ਼ਰੀਦਾਬਾਦ, 5 ਫਰਵਰੀ 2026 : ਦਿੱਲੀ ਪੁਲਸ ਦੀ ਅਪਰਾਧ ਸ਼ਾਖਾ ਵਲੋਂ ਹਰਿਆਣਾ ਦੇ ਫਰੀਦਾਬਾਦ ਵਿਖੇ ਬਣੀ ਅਲ ਫਲਾਹ ਯੂਨੀਵਰਸਿਟੀ ਦੇ ਚੇਅਰਮੈਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕੌਣ ਹੈ ਜਿਸ ਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ ਹਰਿਆਣਾ ਦੇ ਫਰੀਦਾਬਾਦ ਵਿੱਚ ਸਥਿਤ ਅਲ ਫਲਾਹ ਯੂਨੀਵਰਸਿਟੀ ਜੋੋ ਇੱਕ ਵਾਰ ਫਿਰ ਜਾਂਚ ਏਜੰਸੀਆਂ ਦੇ ਰਡਾਰ `ਤੇ ਆ ਗਈ ਹੈ ਦੇ ਚਲਦਿਆਂ ਦਿੱਲੀ ਪੁਲਸ ਦੀ ਅਪਰਾਧ ਸ਼ਾਖਾ ਨੇ ਯੂਨੀਵਰਸਿਟੀ ਦੇ ਜਿਸ ਚੇਅਰਮੈਨ ਨੂੰ ਗ੍ਰਿਫ਼ਤਾਰ ਕੀਤਾ ਹੈ ਦਾ ਨਾਮ ਜਵਾਦ ਅਹਿਮਦ ਸਿੱਦੀਕੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਿੱਦੀਕੀ ਨੂੰ ਕਥਿਤ ਧੋਖਾਧੜੀ ਅਤੇ ਜਾਅਲਸਾਜ਼ੀ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅਦਾਲਤ ਨੇ ਦਿੱਤਾ ਕਿੰਨੇ ਦਿਨ ਦਾ ਪੁਲਸ ਰਿਮਾਂਡ ਦਿੱਲੀ ਪੁਲਸ ਦੀ ਅਪਰਾਧ ਸ਼ਾਖਾ ਨੇ ਜਦੋਂ ਸਿੱਦੀਕੀ ਨੂੰ ਗ੍ਰਿਫ਼ਤਾਰ ਕੀਤਾ ਤਾਂ ਉਸ ਤੋਂ ਬਾਅਦ ਅਦਾਲਤ ਵਿਚ ਪੇਸ਼ ਕਰ ਦਿੱਤਾ, ਜਿਥੇ ਉਸਦਾ ਅਦਾਲਤ ਵਲੋਂ ਚਾਰ ਦਿਨਾਂ ਦਾ ਪੁਲਸ ਰਿਮਾਂਡ ਦਿੱਤਾ ਗਿਆ। ਦਿੱਲੀ ਪੁਲਿਸ ਅਧਿਕਾਰੀਆਂ ਦੇ ਅਨੁਸਾਰ ਸਿੱਦੀਕੀ `ਤੇ ਗੰਭੀਰ ਵਿੱਤੀ ਅਤੇ ਪ੍ਰਸ਼ਾਸਕੀ ਬੇਨਿਯਮੀਆਂ ਦਾ ਇਲਜ਼ਾਮ ਹੈ ਅਤੇ ਪੁੱਛਗਿੱਛ ਦੌਰਾਨ ਮਹੱਤਵਪੂਰਨ ਜਾਣਕਾਰੀ ਸਾਹਮਣੇ ਆਉਣ ਦੀ ਉਮੀਦ ਹੈ। ਇਹ ਕਾਰਵਾਈ ਅਜਿਹੇ ਸਮੇਂ ਵਿੱਚ ਹੋਈ ਹੈ ਜਦੋਂ ਯੂਨੀਵਰਸਿਟੀ ਪਹਿਲਾਂ ਹੀ ਕਈ ਕੇਂਦਰੀ ਏਜੰਸੀਆਂ ਦੁਆਰਾ ਜਾਂਚ ਦਾ ਸਾਹਮਣਾ ਕਰ ਰਹੀ ਹੈ। ਕੀ ਮਾਮਲਾ ਹੈ ਅਲ ਫਲਾਹ ਯੂਨੀਵਰਸਿਟੀ ਦਾ ਅਲ ਫਲਾਹ ਯੂਨੀਵਰਸਿਟੀ ਦਿੱਲੀ ਦੇ ਲਾਲ ਕਿਲ੍ਹੇ ਨੇੜੇ ਹੋਏ ਬੰਬ ਧਮਾਕੇ ਤੋਂ ਬਾਅਦ ਸੁਰਖੀਆਂ ਵਿੱਚ ਆਈ ਸੀ ਜਦੋਂ ਇੱਕ ਅੱਤਵਾਦੀ ਨੈੱਟਵਰਕ ਨਾਲ ਜੁੜੇ ਇੱਕ ਮਾਮਲੇ ਦੀ ਜਾਂਚ ਦੌਰਾਨ ਸੰਸਥਾ ਦੇ ਕੁਝ ਮੈਡੀਕਲ ਸਟਾਫ ਦੀ ਭੂਮਿਕਾ ਦਾ ਖੁਲਾਸਾ ਹੋਇਆ ਸੀ। ਇਸ ਮਾਮਲੇ ਵਿੱਚ ਐਨ. ਆਈ. ਏ. ਅਤੇ ਜੰਮੂ-ਕਸ਼ਮੀਰ ਪੁਲਸ ਨੇ ਯੂਨੀਵਰਸਿਟੀ ਨਾਲ ਜੁੜੇ ਦੋ ਡਾਕਟਰਾਂ, ਮੁਜ਼ਾਮਿਲ ਅਹਿਮਦ ਗਨਾਈ ਅਤੇ ਸ਼ਾਹੀਨ ਸਈਦ ਨੂੰ ਗ੍ਰਿਫ਼ਤਾਰ ਕੀਤਾ ਹੈ । ਇਸ ਤੋਂ ਇਲਾਵਾ ਯੂਨੀਵਰਸਿਟੀ ਪਹਿਲਾਂ ਵੀ ਵਿਵਾਦਾਂ ਵਿੱਚ ਘਿਰੀ ਰਹੀ ਹੈ। ਲਾਲ ਕਿਲ੍ਹਾ ਧਮਾਕਾ ਮਾਮਲੇ ਵਿੱਚ ਦੋਸ਼ੀ ਠਹਿਰਾਏ ਗਏ ਡਾ. ਉਮਰ ਵੀ ਇਸ ਸੰਸਥਾ ਨਾਲ ਜੁੜੇ ਹੋਏ ਸਨ। ਉਨ੍ਹਾਂ ਨਾਲ ਕੰਮ ਕਰਨ ਵਾਲੇ ਕਈ ਹੋਰ ਵਿਅਕਤੀ ਵੀ ਯੂਨੀਵਰਸਿਟੀ ਵਿੱਚ ਸੇਵਾ ਨਿਭਾਉਂਦੇ ਸਨ ।
