post

Jasbeer Singh

(Chief Editor)

Haryana News

ਦਿੱਲੀ ਪੁਲਸ ਦੇ ਸਪੈਸ਼ਲ ਸੈਲ ਨੇ ਕੀਤਾ ਗੈਂਗਸਟਰ ਬੌਬੀ ਕਬੂਤਰ ਨੂੰ ਗ੍ਰਿਫ਼ਤਾਰ

post-img

ਦਿੱਲੀ ਪੁਲਸ ਦੇ ਸਪੈਸ਼ਲ ਸੈਲ ਨੇ ਕੀਤਾ ਗੈਂਗਸਟਰ ਬੌਬੀ ਕਬੂਤਰ ਨੂੰ ਗ੍ਰਿਫ਼ਤਾਰ ਗੁਰੂਗ੍ਰਾਮ, 18 ਫਰਵਰੀ 2026 : ਦਿੱਲੀ ਪੁਲਸ ਦੇ ਸਪੈਸ਼ਲ ਸੈਲ ਵਲੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਇਕ ਮੋਸਟ ਵਾਂਟੇਡ ਅਪਰਾਧੀ ਬੌਬੀ ਕਬੂਤਰ ਨੂੰ ਅੱਜ ਗੁਰੂਗ੍ਰਾਮ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਕਿਸ ਕਾਰਨ ਕੀਤਾ ਗਿਆ ਹੈ ਗੈਂਗਸਟਰ ਨੂੰ ਗ੍ਰਿਫ਼ਤਾਰ ਮਿਲੀ ਜਾਣਕਾਰੀ ਅਨੁਸਾਰ ਅੱਜ ਜੋ ਦਿੱਲੀ ਪੁਲਸ ਦੇ ਸਪੈਸ਼ਲ ਸੈਲ ਵਲੋਂ ਗੁਰੂਗ੍ਰਾਮ ਤੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਮੋਸਟ ਵਾਂਟੇਡ ਅਪਰਾਧੀ ਗੈਂਗਸਟਰ ਬੌਬੀ ਕਬੂਤਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਦਾ ਮੁੱਖ ਕਾਰਨ ਦਿੱਲੀ ਪੁਲਸ ਦੀ ਜਾਂਚ ਮੁਤਾਬਕ ਬੌਬੀ ਕਬੂਤਰ ਦੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਲਈ ਰੇਕੀ ਕਰਨਾ ਹੈ। ਪੁਲਸ ਜਾਂਚ ਵਿਚ ਹੋਰ ਕੀ ਕੀ ਆਇਆ ਸਾਹਮਣੇ ਪੁਲਸ ਮੁਤਾਬਕ ਬੌਬੀ ਕਬੂਤਰ ਮੂਸੇਵਾਲਾ ਦੇ ਕਤਲ ਲਈ ਆਏ ਸ਼ੂਟਰ ਸ਼ਾਹਰੁਖ ਦੇ ਸੰਪਰਕ ਵਿੱਚ ਸੀ । ਹਾਲਾਂਕਿ ਸ਼ਾਹਰੁਖ ਨੇ ਬਾਅਦ ਵਿੱਚ ਮੂਸੇਵਾਲਾ ਦੇ ਏ. ਕੇ.-47 ਵਾਲੇ ਗੰਨਮੈਨ ਦੇਖ ਕੇ ਕਤਲ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ ਲਾਰੈਂਸ ਗੈਂਗ ਨੇ ਪੰਜਾਬ ਅਤੇ ਹਰਿਆਣਾ ਦੇ ਸ਼ੂਟਰਾਂ ਜ਼ਰੀਏ ਸਿੱਧੂ ਮੂਸੇਵਾਲਾ ਦਾ ਕਤਲ ਕਰਵਾਇਆ ਸੀ। ਉਸ ‘ਤੇ ਇਲਜ਼ਾਮ ਹੈ ਕਿ ਉਸ ਨੇ ਸਿੰਗਰ ਮੂਸੇਵਾਲਾ ਦੇ ਕਤਲ ਦੇ ਲਈ ਜ਼ਮੀਨੀ ਪੱਧਰ ‘ਤੇ ਜਾਣਕਾਰੀ ਜੁਟਾਈ ਸੀ। ਮੂਸੇਵਾਲਾ ਦੇ ਕਤਲ ਤੋਂ ਲਗਭਗ ਚਾਰ ਸਾਲ ਬਾਅਦ ਪੁਲਸ ਨੇ ਉਸਨੂੰ ਗ੍ਰਿਫ਼ਤਾਰ ਕੀਤਾ ਹੈ। ਵੱਖ-ਵੱਖ ਮਾਮਲਿਆਂ ਵਿਚ ਸੀ ਪੁਲਸ ਨੂੰ ਬੌਬੀ ਦੀ ਭਾਲ ਪੁਲਸ ਅਨੁਸਾਰ ਗੈਂਗਸਟਰ ਬੌਬੀ ਕਬੂਤਰ ਦੇ ਖਿਲਾਫ ਕਈ ਕਤਲ ਦੇ ਮਾਮਲੇ ਵੀ ਦਰਜ ਹਨ । ਦਿੱਲੀ ਪੁਲਿਸ ਦਾ ਸਪੈਸ਼ਲ ਸੈੱਲ ਸਿੱਧੂ ਮੂਸੇਵਾਲਾ ਕੇਸ ਸਮੇਤ ਕਈ ਮਾਮਲਿਆਂ ਵਿੱਚ ਬੌਬੀ ਕਬੂਤਰ ਦੀ ਭਾਲ ਕਰ ਰਿਹਾ ਸੀ । ਆਰੋਪੀ ਬੌਬੀ ਦਿੱਲੀ ਦੇ ਸੀਲਮਪੁਰ ਖੇਤਰ ਦਾ ਰਹਿਣ ਵਾਲਾ ਹੈ। ਪੁਲਸ ਸੂਤਰਾਂ ਅਨੁਸਾਰ ਉਹ 7 ਸਾਲਾਂ ਤੋਂ ਗ੍ਰਿਫ਼ਤਾਰੀ ਤੋਂ ਬਚ ਰਿਹਾ ਸੀ ਅਤੇ ਗੈਂਗ ਦੀਆਂ ਅਪਰਾਧਿਕ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਸ਼ਾਮਲ ਸੀ । ਬੌਬੀ ਕਬੂਤਰ ਨੂੰ ਮੰਨਿਆਂ ਜਾਂਦਾ ਹੈ ਬਿਸ਼ਨੋਈ ਗੈਂਗ ਦਾ ਭਰੋਸੇਮੰਦ ਪੁਲਸ ਦੇ ਅਨੁਸਾਰ ਬੌਬੀ ਕਬੂਤਰ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਕਰੀਬੀ ਅਤੇ ਬਹੁਤ ਭਰੋਸੇਮੰਦ ਮੰਨਿਆ ਜਾਂਦਾ ਹੈ। ਦੱਸਣਯੋਗ ਹੈ ਕਿ 29 ਮਈ 2022 ਨੂੰ ਪੰਜਾਬ ਦੇ ਮਾਨਸਾ ਜਿ਼ਲ੍ਹੇ ਦੇ ਪਿੰਡ ਜਵਾਹਰਕੇ ਵਿੱਚ ਅਣਪਛਾਤੇ ਹਮਲਾਵਰਾਂ ਨੇ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ । ਇਸ ਕਤਲ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ਾਮਲ ਹੋਣ ਦਾ ਸ਼ੱਕ ਸੀ । ਪੰਜਾਬ ਪੁਲਸ ਨੇ ਇਸ ਮਾਮਲੇ ਵਿੱਚ ਕਈ ਗ੍ਰਿਫ਼ਤਾਰੀਆਂ ਕੀਤੀਆਂ ਹਨ ।

Related Post

Instagram