
ਪ੍ਰਸਿੱਧ ਬਾਲੀਵੁੱਡ ਕਲਾਕਾਰ ਧਰਮਿੰਦਰ ਦਿਓਲ ਤੇ ਦੋ ਹੋਰਾਂ ਨੂੰ ਕੀਤੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ `ਗਰਮ ਧਰਮ ਢਾਬਾ
- by Jasbeer Singh
- December 10, 2024

ਪ੍ਰਸਿੱਧ ਬਾਲੀਵੁੱਡ ਕਲਾਕਾਰ ਧਰਮਿੰਦਰ ਦਿਓਲ ਤੇ ਦੋ ਹੋਰਾਂ ਨੂੰ ਕੀਤੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ `ਗਰਮ ਧਰਮ ਢਾਬਾ` ਫਰੈਂਚਾਇਜ਼ੀ ਨਾਲ ਜੁੜੇ ਧੋਖਾਧੜੀ ਦੇ ਮਾਮਲੇ `ਚ ਸੰਮਨ ਜਾਰੀ ਨਵੀਂ ਦਿੱਲੀ : ਪ੍ਰਸਿੱਧ ਬਾਲੀਵੁੱਡ ਕਲਾਕਾਰ ਧਰਮਿੰਦਰ ਦਿਓਲ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਹਾਲ ਹੀ `ਚ `ਗਰਮ ਧਰਮ ਢਾਬਾ` ਫਰੈਂਚਾਇਜ਼ੀ ਨਾਲ ਜੁੜੇ ਧੋਖਾਧੜੀ ਦੇ ਮਾਮਲੇ `ਚ ਅਦਾਕਾਰ ਧਰਮਿੰਦਰ ਅਤੇ ਦੋ ਹੋਰਾਂ ਖਿਲਾਫ ਸੰਮਨ ਜਾਰੀ ਕੀਤੇ ਹਨ । ਜੁਡੀਸ਼ੀਅਲ ਮੈਜਿਸਟਰੇਟ ਯਸ਼ਦੀਪ ਚਾਹਲ ਵੱਲੋਂ ਜਾਰੀ ਸੰਮਨ ਦਿੱਲੀ ਦੇ ਕਾਰੋਬਾਰੀ ਸੁਸ਼ੀਲ ਕੁਮਾਰ ਦੀ ਸ਼ਿਕਾਇਤ `ਤੇ ਭੇਜੇ ਗਏ ਹਨ, ਜਿਨ੍ਹਾਂ ਨੇ ਦੋਸ਼ ਲਾਇਆ ਸੀ ਕਿ ਉਨ੍ਹਾਂ ਨੂੰ ਫਰੈਂਚਾਇਜ਼ੀ `ਚ ਨਿਵੇਸ਼ ਕਰਨ ਦਾ ਲਾਲਚ ਦੇ ਕੇ ਧੋਖਾਧੜੀ ਕੀਤੀ ਗਈ ਹੈ । ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਹਾਲ ਹੀ `ਚ `ਗਰਮ ਧਰਮ ਢਾਬਾ` ਫਰੈਂਚਾਇਜ਼ੀ ਨਾਲ ਜੁੜੇ ਧੋਖਾਧੜੀ ਦੇ ਮਾਮਲੇ `ਚ ਮਸ਼ਹੂਰ ਅਦਾਕਾਰ ਅਭਿਨੇਤਾ ਧਰਮਿੰਦਰ ਤੇ ਦੋ ਹੋਰਾਂ ਖਿਲਾਫ ਸੰਮਨ ਜਾਰੀ ਕੀਤੇ ਹਨ । ਇਸ ਮਾਮਲੇ ਦੀ ਸੁਣਵਾਈ ਫਰਵਰੀ 2025 ਵਿੱਚ ਹੋਣੀ ਹੈ । ਨਿਊਜ਼ ਏਜੰਸੀ ਏ. ਐਨ. ਆਈ ਅਨੁਸਾ, 5 ਦਸੰਬਰ ਨੂੰ ਜਾਰੀ ਕੀਤੇ ਗਏ ਸੰਮਨ `ਚ ਜੱਜ ਨੇ ਕਿਹਾ ਕਿ ਰਿਕਾਰਡ `ਚ ਮੌਜੂਦ ਸਬੂਤਾਂ ਤੋਂ ਪਤਾ ਚੱਲਦਾ ਹੈ ਕਿ ਮੁਲਜ਼ਮ ਵਿਅਕਤੀਆਂ ਨੇ ਸ਼ਿਕਾਇਤਕਰਤਾ ਨੂੰ ਆਪਣੇ ਆਮ ਇਰਾਦੇ ਨੂੰ ਅੱਗੇ ਵਧਾਉਣ ਲਈ ਉਕਸਾਇਆ ਤੇ ਧੋਖਾਧੜੀ ਦੇ ਜੁਰਮ ਦੀ ਸਮੱਗਰੀ ਦਾ ਸਹੀ ਢੰਗ ਨਾਲ ਖੁਲਾਸਾ ਕੀਤਾ ਗਿਆ ਹੈ ।