ਅਧਿਆਪਕਾਂ, ਸਿੱਖਿਆ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਹੋਣਗੀਆਂ ਹੱਲ : ਚੀਮਾ
- by Admin
- August 25, 2026
ਅਧਿਆਪਕਾਂ, ਸਿੱਖਿਆ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਹੋਣਗੀਆਂ ਹੱਲ : ਚੀਮਾ
ਚੰਡੀਗੜ੍ਹ, 25 ਅਗਸਤ 2026 : ਵਿੱਤ ਮੰਤਰੀ ਪੰਜਾਬ (Finance Minister Punjab) ਹਰਪਾਲ ਸਿੰਘ ਚੀਮਾ ਨੇ ਆਖਿਆ ਹੈ ਕਿ ਅਧਿਆਪਕਾਂ-ਸਿੱਖਿਆ ਕਰਮਚਾਰੀਆਂ ਅਤੇ ਪੈਨਸ਼ਨਰਜ਼ ਦੀਆਂ ਮੰਗਾਂ ਹੱਲ ਹੋਣਗੀਆਂ ।
ਹੋਰ ਕੀ ਕੀ ਆਖਿਆ ਵਿੱਤ ਮੰਤਰੀ ਪੰਜਾਬ ਨੇ
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ (Harpal Cheema) ਨੇ ਸਿੱਖਿਆ. ਵਿਭਾਗ ਨੂੰ ਵਿਭਾਗੀ ਪੱਧਰ `ਤੇ ਹੱਲ ਹੋਣ ਵਾਲੇ ਮਾਮਲਿਆਂ ਦਾ ਤੁਰੰਤ ਨਿਪਟਾਰਾ `ਕਰਨ ਦੇ ਨਿਰਦੇਸ਼ ਦਿੱਤੇ । ਪੰਜਾਬ ਗਵਰਨਮੈਂਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਨਾਲ ਹੋਈ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਸੰਘ ਦੇ ਆਗੂਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਮੰਗ ਪੱਤਰ ਵਿਚ ਦਰਜ ਮੁੱਦਿਆਂ ਦਾ ਢੁਕਵਾਂ ਹੱਲ ਕੱਢਿਆ ਜਾਵੇਗਾ ।
ਚੀਮਾ ਨੇ ਕੀਤੀ ਵੱਖ-ਵੱਖ ਮੀਟਿੰਗਾਂ ਦੌਰਾਨ ਕਰਮਚਾਰੀ ਯੂਨੀਅਨਾਂ ਨਾਲ ਮੁਲਾਕਾਤ
ਵੱਖ-ਵੱਖ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਨੇ ਆਈ. ਈ. ਏ. ਟੀ. ਸੀ. ਸਪੈਸ਼ਲ ਬੀ. ਐੱਡ. ਇੰਪਲਾਇਜ਼ ਯੂਨੀਅਨ, ਆਦਰਸ਼ ਸਕੂਲ ਟੀਚਿੰਗ ਐਂਡ ਨਾਨ-ਟੀਚਿੰਗ ਐਸੋਸੀਏਸ਼ਨ, ਐੱਨ. ਐੱਸ. ਕਿਊ. ਐੱਫ. ਵੋਕੇਸ਼ਨਲ ਟੀਚਰਜ਼ ਫਰੰਟ, ਈ. ਟੀ.ਟੀ. ਟੈੱਟ ਪਾਸ ਬੇਰੁਜ਼ਗਾਰ ਸਿੱਖਿਆ ਯੂਨੀਅਨ, 180 ਈ. ਟੀ. ਟੀ. ਟੈੱਟ ਪਾਸ ਸਿੱਖਿਆ ਐਸੋਸੀਏਸ਼ਨ (ਜੈ ਸਿੰਘ ਵਾਲਾ), ਬੀ. ਐੱਡ. ਟੈੱਟ ਪਾਸ ਬੇਰੁਜ਼ਗਾਰ ਸਿੱਖਿਆ ਯੂਨੀਅਨ, 3704 ਸਿੱਖਿਆ ਯੂਨੀਅਨ ਅਤੇ ਪੰਜਾਬ ਗਵਰਨਮੈਂਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਵਫਦਾਂ ਨਾਲ ਮੁਲਾਕਾਤ ਕੀਤੀ ।
