July 6, 2024 01:22:07
post

Jasbeer Singh

(Chief Editor)

Patiala News

ਘੱਲੂਘਾਰਾ ਦਿਵਸ ਮੌਕੇ ਕਿਸਾਨਾਂ ਵੱਲੋਂ ਮੁਜ਼ਾਹਰਾ

post-img

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਬਲਾਕ ਪਾਤੜਾਂ ਵੱਲੋਂ 1984 ਦੇ ਸਿੱਖ ਵਿਰੋਧੀ ਦੰਗਿਆਂ ਅਤੇ ਘੱਲੂਘਾਰਾ ਦਿਵਸ ਸਬੰਧੀ ਤਹਿਸੀਲ ਕੰਪਲੈਕਸ ਵਿੱਚ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਇਕੱਤਰ ਕਿਸਾਨਾਂ ਨੇ ਦੰਗਿਆਂ ਦੇ ਕਥਿਤ ਦੋਸ਼ੀਆਂ ਨੂੰ ਢੁੱਕਵੀਆਂ ਸਜ਼ਾਵਾਂ ਨਾ ਦੇਣ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਤੇ ਰਾਸ਼ਟਰਪਤੀ ਦੇ ਨਾਂ ਤਹਿਸੀਲਦਾਰ ਪਾਤੜਾਂ ਹਰਮਨ ਸਿੰਘ ਨੂੰ ਮੰਗ ਪੱਤਰ ਸੌਂਪਿਆ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਹਰਭਜਨ ਸਿੰਘ ਬੂੱਟਰ ਨੇ ਕਿਹਾ ਕਿ ਕੇਂਦਰੀ ਹਕੂਮਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫ਼ੌਜ ਭੇਜ ਕੇ ਬੱਜਰ ਗੁਨਾਹ ਕੀਤਾ ਸੀ। ਇਸ ਘਟਨਾ ਤੋਂ ਨਰਾਜ਼ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਅੰਗ ਰੱਖਿਅਕਾਂ ਨੇ ਉਸ ਦੀ ਹੱਤਿਆ ਕਰ ਦਿੱਤੀ ਸੀ। ਇਸ ਉਪਰੰਤ ਕੇਂਦਰੀ ਹਕੂਮਤ ਦੇ ਕਰਿੰਦੇ ਮੰਤਰੀਆਂ ਨੇ ਸੋਚੀ ਸਮਝੀ ਸਾਜਿਸ਼ ਤਹਿਤ ਵਹਿਸ਼ੀਆਨਾ ਢੰਗ ਨਾਲ ਹਜ਼ਾਰਾਂ ਲੋਕਾਂ ਨੂੰ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਮੌਤ ਦੇ ਘਾਟ ਉਤਾਰ ਦਿੱਤਾ। ਸਬੂਤਾਂ ਦੇ ਬਾਵਜੂਦ ਮੁਲਜ਼ਮਾਂ ਨੂੰ ਢੁੱਕਵੀਂ ਸਜ਼ਾ ਨਹੀਂ ਮਿਲੀ। ਕਿਸਾਨ ਆਗੂਆਂ ਨੇ ਦੰਗਿਆਂ ਦੇ ਕਥਿਤ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ। ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਆਗੂ ਹਰਭਜਨ ਸਿੰਘ ਧੂਹੜ, ਬਲਾਕ ਪ੍ਰਧਾਨ ਸੁਖਦੇਵ ਸਿੰਘ ਹਰਿਆਊ, ਕਿਸਾਨ ਆਗੂ ਸਾਹਿਬ ਸਿੰਘ ਦੁਤਾਲ, ਲਾਭ ਸਿੰਘ ਦੁਗਾਲ ਅਤੇ ਰਘਵੀਰ ਸਿੰਘ ਨਿਆਲ ਹਾਜ਼ਰ ਸਨ।

Related Post