ਪੰਜਾਬ ਵਿਚ ਹੱਡ ਚੀਰਵੀਂ ਠੰਢ ਦੇ ਨਾਲ ਕਈ ਜਿ਼ਲਿਆਂ ਵਿੱਚ ਸੰਘਣੀ ਧੁੰਦ ਦੀ ਚੇਤਾਵਨੀ
- by Jasbeer Singh
- December 16, 2025
ਪੰਜਾਬ ਵਿਚ ਹੱਡ ਚੀਰਵੀਂ ਠੰਢ ਦੇ ਨਾਲ ਕਈ ਜਿ਼ਲਿਆਂ ਵਿੱਚ ਸੰਘਣੀ ਧੁੰਦ ਦੀ ਚੇਤਾਵਨੀ ਚੰਡੀਗੜ੍ਹ, 16 ਦਸੰਬਰ 2025 : ਮੌਜੂਦਾ ਸਮੇਂ ਦੌਰਾਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਜਿਥੇ ਧੁੰਦ ਛਾਈ ਹੋਈ ਹੈ ਦੇ ਚਲਦਿਆਂ ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਫਿਰੋਜ਼ਪੁਰ, ਫ਼ਰੀਦਕੋਟ, ਫਾਜ਼ਿਲਕਾ ਅਤੇ ਮੁਕਤਸਰ ਲਈ ਸੰਘਣੀ ਧੁੰਦ ਦੀ ਚੇਤਾਵਨੀ ਵੀ ਜਾਰੀ ਕੀਤੀ ਹੈ । ਤੇਜ ਹਵਾਵਾਂ ਚੱਲਣ ਦੇ ਆਸਾਰ ਮੌਸਮ ਵਿਭਾਗ ਅਨੁਸਾਰ ਅੱਜ ਤੇਜ਼ ਹਵਾਵਾਂ ਚੱਲਣਗੀਆਂ ਜਦੋਂ ਕਿ ਕੱਲ੍ਹ ਪਹਿਲਾਂ ਬਠਿੰਡਾ ਵਿੱਚ ਬਹੁਤ ਸੰਘਣੀ ਧੁੰਦ ਦਰਜ ਕੀਤੀ ਗਈ ਸੀ, ਜਿਸ ਦੀ ਦ੍ਰਿਸ਼ਟੀ 0 ਤੋਂ 10 ਮੀਟਰ ਤੱਕ ਸੀ। ਇਸੇ ਤਰ੍ਹਾਂ ਦੇ ਹਾਲਾਤ ਅੰਮ੍ਰਿਤਸਰ ਅਤੇ ਫ਼ਰੀਦਕੋਟ ਵਿੱਚ ਵੀ ਰਹੇ, ਜਿੱਥੇ ਦ੍ਰਿਸ਼ਟੀ 50 ਮੀਟਰ ਦਰਜ ਕੀਤੀ ਗਈ। ਨਤੀਜੇ ਵਜੋਂ, ਚੰਡੀਗੜ੍ਹ ਹਵਾਈ ਅੱਡੇ ਤੋਂ ਧਰਮਸ਼ਾਲਾ ਅਤੇ ਦਿੱਲੀ ਲਈ ਛੇ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ, ਜਦੋਂ ਕਿ ਕੁਝ ਦੇਰੀ ਨਾਲ ਚੱਲੀਆਂ। ਪਿਛਲੇ 24 ਘੰਟਿਆਂ ਵਿਚ ਸੂਬੇ ਵਿਚ ਘੱਟੋ-ਘੱਟ ਤਾਪਮਾਨ 0. 1 ਡਿੱਗਰੀ ਗਿਆ ਹੈ ਘੱਟ ਮੌਸਮ ਵਿਭਾਗ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਸੂਬੇ ਵਿੱਚ ਘੱਟੋ-ਘੱਟ ਤਾਪਮਾਨ 0.1 ਡਿਗਰੀ ਘੱਟ ਗਿਆ ਹੈ ਅਤੇ ਹੁਣ ਇਹ ਆਮ ਦੇ ਨੇੜੇ ਹੈ। ਸੂਬੇ ਵਿੱਚ ਸਭ ਤੋਂ ਘੱਟ ਤਾਪਮਾਨ ਬਠਿੰਡਾ ਵਿੱਚ 4.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਹਲਵਾਰਾ ਵਿੱਚ ਸਭ ਤੋਂ ਵੱਧ ਤਾਪਮਾਨ 25.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅਗਲੇ ਸੱਤ ਦਿਨਾਂ ਤੱਕ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਅਗਲੇ 48 ਘੰਟਿਆਂ ਦੌਰਾਨ ਰਾਤ ਦੇ ਤਾਪਮਾਨ ਵਿੱਚ ਲਗਭਗ 2 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਉਮੀਦ ਹੈ, ਜਿਸ ਤੋਂ ਬਾਅਦ ਅਗਲੇ ਤਿੰਨ ਦਿਨਾਂ ਵਿੱਚ ਹੌਲੀ-ਹੌਲੀ 2 ਤੋਂ 3 ਡਿਗਰੀ ਸੈਲਸੀਅਸ ਦਾ ਵਾਧਾ ਹੋਵੇਗਾ। 16 ਦਸੰਬਰ ਨੂੰ ਸੂਬੇ ਵਿੱਚ 20 ਤੋਂ 30 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
