go to login
post

Jasbeer Singh

(Chief Editor)

Patiala News

ਭਾਸ਼ਾ ਵਿਭਾਗ ਪੰਜਾਬ ਨੇ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਬਾਰੇ ਕਰਵਾਏ ਪ੍ਰਸ਼ਨੋਤਰੀ (ਕੁਇਜ਼) ਮੁਕਾਬਲੇ

post-img

ਭਾਸ਼ਾ ਵਿਭਾਗ ਪੰਜਾਬ ਨੇ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਬਾਰੇ ਕਰਵਾਏ ਪ੍ਰਸ਼ਨੋਤਰੀ (ਕੁਇਜ਼) ਮੁਕਾਬਲੇ -ਸੂਬੇ ਭਰ ’ਚ 3085 ਪ੍ਰੀਖਿਆਰਥੀ ਨੇ ਲਿਆ ਹਿੱਸਾ ਪਟਿਆਲਾ 18 ਅਕਤੂਬਰ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਭਾਸ਼ਾ ਵਿਭਾਗ ਪੰਜਾਬ ਵੱਲੋਂ ਅੱਜ ਸਾਰੇ ਜ਼ਿਲ੍ਹਿਆਂ ’ਚ ਪੰਜਾਬੀ ਭਾਸ਼ਾ, ਸਾਹਿਤ, ਸੱਭਿਆਚਾਰ ਤੇ ਚਲੰਤ ਮਾਮਲਿਆਂ ਬਾਰੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ। ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਰਹਿਨੁਮਾਈ ’ਚ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਆਯੋਜਿਤ ਪ੍ਰਸ਼ਨੋਤਰੀ ਮੁਕਾਬਲਿਆਂ ’ਚ ਸਕੂਲਾਂ ਤੇ ਕਾਲਜਾਂ ਦੇ 3085 ਵਿਦਿਆਰਥੀਆਂ ਨੇ ਤਿੰਨ ਵੱਖ-ਵੱਖ ਵਰਗਾਂ ’ਚ ਹਿੱਸਾ ਲਿਆ। ਇਨ੍ਹਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦਾ ਬੌਧਿਕ ਵਿਕਾਸ ਲਈ ਪੰਜਾਬੀ ਭਾਸ਼ਾ, ਸਾਹਿਤ, ਸੱਭਿਆਚਾਰ ਤੇ ਚਲੰਤ ਮਾਮਲਿਆਂ ਬਾਰੇ ਜਾਣੂ ਕਰਵਾਉਣਾ ਹੈ। ਜਿਸ ਲਈ ਇਹ ਮੁਕਾਬਲੇ ਜ਼ਿਲ੍ਹਾ ਪੱਧਰ ’ਤੇ ਲਿਖਤੀ ਰੂਪ ’ਚ ਕਰਵਾਏ ਜਾਂਦੇ ਹਨ ਅਤੇ ਰਾਜ ਪੱਧਰੀ ਮੁਕਾਬਲੇ ਮੌਖਿਕ ਰੂਪ ’ਚ ਕਰਵਾਏ ਜਾਂਦੇ ਹਨ। ਰਾਜ ਪੱਧਰੀ ਮੁਕਾਬਲੇ ਅਗਲੇ ਮਹੀਨੇ ਹੋਣ ਵਾਲੇ ਪੰਜਾਬੀ ਮਾਹ ਦੇ ਸਮਾਗਮਾਂ ਦੌਰਾਨ ਕਰਵਾਏ ਜਾਣਗੇ । ਮੁਕਾਬਲਿਆਂ ਦੀ ਸੰਚਾਲਕਾ ਤੇ ਭਾਸ਼ਾ ਵਿਭਾਗ ਦੀ ਸਹਾਇਕ ਨਿਰਦੇਸ਼ਕਾਂ ਸੁਰਿੰਦਰ ਕੌਰ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦੇ ਪਹਿਲੇ ਵਰਗ ’ਚ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀ, ਦੂਸਰੇ ਵਰਗ ’ਚ ਨੌਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀ ਅਤੇ ਤੀਸਰੇ ਵਰਗ ’ਚ ਗ੍ਰੈਜੂਏਸ਼ਨ ਕਰ ਰਹੇ ਵਿਦਿਆਰਥੀ ਹਿੱਸਾ ਲੈਂਦੇ ਹਨ। ਤਿੰਨੇ ਵਰਗਾਂ ’ਚੋਂ ਅੱਵਲ ਰਹਿਣ ਵਾਲੇ ਸਾਰੇ ਜ਼ਿਲ੍ਹਿਆਂ ਪ੍ਰੀਖਿਆਰਥੀ ਰਾਜ ਪੱਧਰੀ ਮੁਕਾਬਲਿਆਂ ’ਚ ਹਿੱਸਾ ਲੈਣਗੇ। ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਵੱਖ-ਵੱਖ ਵਰਗਾਂ ’ਚੋਂ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ 1000 ਰੁਪਏ, ਦੂਸਰੇ ਸਥਾਨ ਵਾਲੇ ਨੂੰ 750 ਰੁਪਏ ਅਤੇ ਤੀਸਰੇ ਸਥਾਨ ’ਤੇ ਰਹਿਣ ਵਾਲੇ ਨੂੰ 500 ਰੁਪਏ ਦਾ ਨਕਦ ਇਨਾਮ ਦਿੱਤਾ ਜਾਂਦਾ ਹੈ। ਇਸੇ ਤਰ੍ਹਾਂ ਰਾਜ ਪੱਧਰੀ ਮੁਕਾਬਲੇ ਦੇ ਜੇਤੂ ਨੂੰ ਦੋ ਹਜ਼ਾਰ ਰੁਪਏ, ਉਪ ਜੇਤੂ ਨੂੰ 1500 ਰੁਪਏ ਅਤੇ ਤੀਸਰੇ ਸਥਾਨ ’ਤੇ ਰਹਿਣ ਵਾਲੇ ਨੂੰ 1000 ਰੁਪਏ ਦਾ ਨਕਦ ਇਨਾਮ ਦਿੱਤਾ ਜਾਂਦਾ ਹੈ। ਸ੍ਰੀਮਤੀ ਸੁਰਿੰਦਰ ਕੌਰ ਅਨੁਸਾਰ ਅੱਜ ਸੰਪੰਨ ਹੋਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਤਹਿਤ ਫ਼ਾਜ਼ਿਲਕਾ ਜ਼ਿਲ੍ਹੇ ’ਚ 376, ਬਠਿੰਡਾ ਜ਼ਿਲ੍ਹੇ ’ਚ 343, ਪਟਿਆਲਾ ਜ਼ਿਲ੍ਹੇ ’ਚ 293, ਗੁਰਦਾਸਪੁਰ ਜ਼ਿਲ੍ਹੇ ’ਚ 190, ਅੰਮ੍ਰਿਤਸਰ ਜ਼ਿਲ੍ਹੇ ’ਚ 170, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ 164, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ 148, ਮੋਹਾਲੀ ਜ਼ਿਲ੍ਹੇ ’ਚ 140, ਲੁਧਿਆਣਾ ਜ਼ਿਲ੍ਹੇ ’ਚ 131, ਬਰਨਾਲਾ ਜ਼ਿਲ੍ਹੇ ’ਚ 129, ਪਠਾਨਕੋਟ ਜ਼ਿਲ੍ਹੇ ’ਚ 127, ਮਾਨਸਾ ਜ਼ਿਲ੍ਹੇ ’ਚ 115, ਜਲੰਧਰ ਜ਼ਿਲ੍ਹੇ ’ਚ 114, ਸੰਗਰੂਰ ਜ਼ਿਲ੍ਹੇ ’ਚ 106, ਫ਼ਰੀਦਕੋਟ ਜ਼ਿਲ੍ਹੇ ’ਚ 98, ਕਪੂਰਥਲਾ ਜ਼ਿਲ੍ਹੇ ’ਚ 90, ਮੋਗਾ ਜ਼ਿਲ੍ਹੇ ’ਚ 80, ਫ਼ਤਿਹਗੜ੍ਹ ਸਾਹਿਬ ਜ਼ਿਲ੍ਹੇ 70, ਰੂਪ ਨਗਰ ਜ਼ਿਲ੍ਹੇ ’ਚ 56, ਫ਼ਿਰੋਜ਼ਪੁਰ ਜ਼ਿਲ੍ਹੇ ’ਚ 55, ਚੰਡੀਗੜ੍ਹ ’ਚ 26 ਪ੍ਰੀਖਿਆਰਥੀਆਂ ਨੇ ਪ੍ਰਸ਼ਨੋਤਰੀ ਮੁਕਾਬਲਿਆਂ ’ਚ ਹਿੱਸਾ ਲਿਆ।

Related Post