
National
0
ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਪਦਯਾਤਰਾ ਹੁਣ 16 ਤੋਂ ਸ਼ੁਰੂ ਹੋਵੇਗੀ
- by Jasbeer Singh
- August 14, 2024

ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਪਦਯਾਤਰਾ ਹੁਣ 16 ਤੋਂ ਸ਼ੁਰੂ ਹੋਵੇਗੀ ਨਵੀਂ ਦਿੱਲੀ, 14 ਅਗਸਤ : 17 ਮਹੀਨਿਆਂ ਬਾਅਦ ਤਿਹਾੜ ਜੇਲ੍ਹ ਤੋਂ ਵਾਪਸ ਪਰਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਾ ਬੁੱਧਵਾਰ ਤੋਂ ਹੋਣ ਵਾਲਾ ਮਾਰਚ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਮਾਰਚ ਰਾਜਧਾਨੀ ਵਿੱਚ ਵੱਖ-ਵੱਖ ਥਾਵਾਂ ’ਤੇ ਕੀਤਾ ਜਾਣਾ ਸੀ। ਹੁਣ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਦੀ ਇਹ ਪਦ ਯਾਤਰਾ 14 ਅਗਸਤ ਦੀ ਬਜਾਏ 16 ਅਗਸਤ ਤੋਂ ਸ਼ੁਰੂ ਹੋਵੇਗੀ। ਦਿੱਲੀ ਦੇ ਮੰਤਰੀ ਸੌਰਭ ਭਾਰਦਵਾਜ ਨੇ ਪ੍ਰੈੱਸ ਕਾਨਫਰੰਸ 'ਚ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਆਜ਼ਾਦੀ ਦਿਵਸ 'ਤੇ ਸੁਰੱਖਿਆ ਕਾਰਨਾਂ ਨੂੰ ਲੈ ਕੇ ਦਿੱਲੀ ਪੁਲਿਸ ਦੀ ਬੇਨਤੀ 'ਤੇ ਅਜਿਹਾ ਕੀਤਾ ਗਿਆ ਹੈ।