
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਬਾਲ ਮਜ਼ਦੂਰੀ ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਦਿੱਤੇ ਆਦੇਸ਼
- by Jasbeer Singh
- February 27, 2025

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਬਾਲ ਮਜ਼ਦੂਰੀ ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਦਿੱਤੇ ਆਦੇਸ਼ ਪਟਿਆਲਾ 27 ਫਰਵਰੀ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਰਾਜ ਵਿੱਚ ਬਾਲ ਮਜਦੂਰੀ ਦੇ ਮੁਕੰਮਲ ਖਾਤਮੇ ਲਈ ਸਰਕਾਰ ਵੱਲੋਂ ਤਿਆਰ ਕੀਤੇ ਗਏ ਐਕਸ਼ਨ ਪਲਾਨ ਤਹਿਤ ਜ਼ਿਲ੍ਹਾ ਪੱਧਰ ‘ਤੇ ਬਣਾਈ ਟਾਸਕ ਫੋਰਸ ਦੀ ਮੀਟਿੰਗ ਕੀਤੀ । ਡਾ. ਪ੍ਰੀਤੀ ਯਾਦਵ ਨੇ ਮੀਟਿੰਗ ਵਿੱਚ ਬਾਲ ਮਜਦੂਰੀ, ਬਾਲ ਭਿਖਿਆ ਅਤੇ ਬਾਲ ਵਿਆਹ ਬਾਰੇ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਜੇਕਰ ਕੋਈ The Child and Adolescent Labour (Prohibition & regulation) Act 1986 ਤਹਿਤ ਦਿੱਤੀ ਗਈ ਹਦਾਇਤਾਂ ਦੀ ਪਾਲਣਾ ਨਹੀ ਕਰਦਾ ਤਾਂ ਉਸ ਦੇ ਖਿਲਾਫ ਬੱਚਿਆਂ ਦੀ ਸੁਰੱਖਿਆ ਲਈ ਵੱਖ-ਵੱਖ ਕਾਨੂੰਨਾਂ ਅਧੀਨ ਸਖ਼ਤ ਕਾਰਵਾਈ ਕੀਤੀ ਜਾਵੇਗੀ । ਉਹਨਾਂ ਕਿਹਾ ਕਿ ਐਕਟ ਦੀਆਂ ਹਦਾਇਤਾਂ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇ । ਡਾ. ਪ੍ਰੀਤੀ ਯਾਦਵ ਨੇ ਬਾਲ ਉਲੰਘਣਾ ਦੀਆਂ ਸ਼ਿਕਾਇਤਾਂ ਦਾ ਜਾਇਜਾ ਲੈਂਦਿਆਂ ਕਿਹਾ ਕਿ ਬਾਲ ਮਜਦੂਰੀ, ਬਾਲ ਭਿਖਿਆ ਅਤੇ ਬਾਲ ਵਿਆਹ ਸਬੰਧੀ ਕੋਈ ਵੀ ਸ਼ਿਕਾਇਤਾਂ ਪ੍ਰਾਪਤ ਹੁੰਦੀਆਂ ਹਨ ਤਾਂ ਉਹਨਾਂ ਸ਼ਿਕਾਇਤਾਂ ਨੂੰ ਪਹਿਲ ਦੇ ਅਧਾਰ ਤੇ ਬਿਨਾਂ ਕਿਸੇ ਦੇਰੀ ਤੋਂ ਨਿਪਟਾਰਾ ਕੀਤਾ ਜਾਵੇ । ਉਹਨਾਂ ਸਮੂਹ ਐਸ. ਡੀ. ਐਮਜ਼. ਨੂੰ ਵੀ ਹਦਾਇਤ ਕੀਤੀ ਕਿ ਸਬ-ਡਵੀਜ਼ਨਾਂ ਵਿੱਚ ਜੇਕਰ ਕੋਈ ਅਜਿਹੇ ਕੇਸ ਨਜ਼ਰ ਆਉਂਦੇ ਹਨ ਤਾਂ ਉਹਨਾਂ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇ । ਇਸ ਮੌਕੇ ਮੁੱਖ ਮੰਤਰੀ ਫੀਲਡ ਅਫਸਰ ਡਾ: ਨਵਜੋਤ ਕੌਰ, ਐਸਿਸਟੈਂਟ ਲੇਬਰ ਕਮਿਸ਼ਨਰ ਜਸਬੀਰ ਸਿੰਘ ਖਰੌੜ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ਼ਾਇਨਾ ਕਪੂਰ ਤੋ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ ।