
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਬਾਰਾਂਦਰੀ ਬਾਗ ਤੇ ਪੋਲੋ ਗਰਾਊਂਡ ਦਾ ਅਚਨਚੇਤ ਦੌਰਾ
- by Jasbeer Singh
- June 4, 2025

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਬਾਰਾਂਦਰੀ ਬਾਗ ਤੇ ਪੋਲੋ ਗਰਾਊਂਡ ਦਾ ਅਚਨਚੇਤ ਦੌਰਾ -ਜਿਮਨੇਜ਼ੀਅਮ ਹਾਲ ਦੇ ਨਵੀਨੀਕਰਨ ਤੇ ਪੋਲੋ ਗਰਾਊਂਡ ਦੀ ਸਾਫ਼ ਸਫ਼ਾਈ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ -ਬਾਰਾਂਦਰੀ ਬਾਗ ਦਾ ਵੀ ਜਾਇਜ਼ਾ ਕਿਹਾ, ਬਾਰਾਂਦਰੀ ਦੇ ਸੁੰਦਰੀਕਰਨ ਲਈ ਵਿਆਪਕ ਯੋਜਨਾ ਤਿਆਰ -ਜਨਤਕ ਸਥਾਨਾਂ 'ਤੇ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ 'ਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਡਾ. ਪ੍ਰੀਤੀ ਯਾਦਵ ਪਟਿਆਲਾ, 4 ਜੂਨ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਜਨਤਕ ਸਥਾਨਾਂ ਦੀ ਗਰਾਊਂਡ ਜ਼ੀਰੋ ਤੋਂ ਰਿਪੋਰਟ ਲੈਣ ਦੇ ਮਕਸਦ ਨਾਲ ਬਾਰਾਂਦਰੀ ਬਾਗ ਤੇ ਪੋਲੋ ਗਰਾਊਂਡ ਦਾ ਅੱਜ ਸ਼ਾਮ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਕਮਿਸ਼ਨਰ ਪਰਮਵੀਰ ਸਿੰਘ ਤੇ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਵੀ ਮੌਜੂਦ ਸਨ । ਆਪਣੇ ਦੌਰੇ ਦੌਰਾਨ ਡਾ. ਪ੍ਰੀਤੀ ਯਾਦਵ ਨੇ ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ ਵਿਖੇ ਜਿਮਨੇਜ਼ੀਅਮ ਹਾਲ ਦੇ ਹੋਏ ਨਵੀਨੀਕਰਨ ਦੇ ਕੰਮ ਦਾ ਜਾਇਜ਼ਾ ਲੈਣ ਸਮੇਤ ਪੋਲੋ ਗਰਾਊਂਡ ਦੀ ਸਾਫ਼ ਸਫ਼ਾਈ ਅਤੇ ਵਿਸ਼ੇਸ਼ ਤੌਰ 'ਤੇ ਬਾਥਰੂਮਾਂ ਦੀ ਸਫ਼ਾਈ ਦਾ ਜਾਇਜ਼ਾ ਲੈਂਦਿਆਂ ਜ਼ਿਲ੍ਹਾ ਖੇਡ ਅਫ਼ਸਰ ਨੂੰ ਹਦਾਇਤ ਕੀਤੀ ਕਿ ਪੋਲੋ ਗਰਾਊਂਡ ਵਿਖੇ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿੱਚ ਖੇਡਣ ਆਉਣ ਵਾਲੇ ਖਿਡਾਰੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਪੋਲੋ ਗਰਾਊਂਡ ਦੀ ਮੈਨਟੇਨੈਸ ਲਈ ਹੋਰ ਵਿਅਕਤੀ ਰੱਖਣ ਲਈ ਕਾਰਵਾਈ ਅਰੰਭਣ ਲਈ ਵੀ ਕਿਹਾ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਬਾਰਾਂਦਰੀ ਬਾਗ ਦਾ ਦੌਰਾ ਕਰਦਿਆਂ ਨਗਰ ਨਿਗਮ ਕਮਿਸ਼ਨਰ ਨੂੰ ਵਾਤਾਵਰਣ ਸੁਧਾਰ ਪ੍ਰਾਜੈਕਟ ਅਧੀਨ ਨੈਸ਼ਨਲ ਕਲੀਨ ਏਅਰ ਪ੍ਰੋਗਰਾਮ (ਐਨਕੈਪ) ਤਹਿਤ ਬਾਰਾਂਦਰੀ ਬਾਗ ਦੇ ਸੁੰਦਰੀਕਰਨ ਲਈ ਤਿਆਰ ਕੀਤੀ ਯੋਜਨਾ ਨੂੰ ਅਮਲੀਜਾਮਾ ਪਹਿਨਾਉਣ ਲਈ ਕੰਮ ਸ਼ੁਰੂ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਬਾਰਾਂਦਰੀ ਬਾਗ ਵਿੱਚ ਲੱਗੇ ਫੁਹਾਰਿਆਂ, ਲਾਈਟਾਂ ਸਮੇਤ ਬੈਂਬੂ ਹਟਸ, ਸ਼ਹਿਰ ਵਾਸੀਆਂ ਦੀ ਸਹੂਲਤ ਲਈ ਬੈਠਣ ਤੇ ਸੈਰ ਕਰਨ ਲਈ ਬਿਹਤਰ ਪ੍ਰਬੰਧ ਕੀਤੇ ਜਾਣ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੀਆਂ ਜਨਤਕ ਥਾਵਾਂ ਦੀ ਗਰਾਊਂਡ ਜ਼ੀਰੋ ਤੋਂ ਰਿਪੋਰਟ ਲੈਣ ਲਈ ਅਚਨਚੇਤ ਦੌਰੇ ਅੱਗੋਂ ਵੀ ਕੀਤੇ ਜਾਣਗੇ ਤਾਂ ਜੋ ਜਿਥੇ ਕਿੱਤੇ ਵੀ ਕੋਈ ਕੰਮੀ ਹੈ, ਉਸ ਨੂੰ ਸੁਧਾਰ ਕੇ ਲੋਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਅੱਜ ਪਟਿਆਲਾ ਦੇ ਦੋ ਅਜਿਹੇ ਸਥਾਨਾਂ ਦਾ ਦੌਰਾ ਕੀਤਾ ਗਿਆ ਹੈ ਜਿਥੇ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਹਿਰ ਵਾਸੀ ਆਉਂਦੇ ਹਨ। ਉਨ੍ਹਾਂ ਕਿਹਾ ਕਿ ਜਨਤਕ ਸਥਾਨਾਂ 'ਤੇ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਵਿੱਚ ਜੇਕਰ ਕਿਸੇ ਕਿਸਮ ਦੀ ਅਣਗਹਿਲੀ ਪਾਈ ਗਈ ਤਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਖਿਲਾਫ਼ ਸਖਤ ਕਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Related Post
Popular News
Hot Categories
Subscribe To Our Newsletter
No spam, notifications only about new products, updates.