post

Jasbeer Singh

(Chief Editor)

Patiala News

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪੰਜਾਬ ਸਰਕਾਰ ਡਰਾਈਵਰ ਅਤੇ ਟੈਕਨੀਕਲ ਯੂਨੀਅਨ ਪੰਜਾਬ ਦਾ ਨਵੇਂ ਸਾਲ 2025 ਦਾ ਕੈਲ

post-img

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪੰਜਾਬ ਸਰਕਾਰ ਡਰਾਈਵਰ ਅਤੇ ਟੈਕਨੀਕਲ ਯੂਨੀਅਨ ਪੰਜਾਬ ਦਾ ਨਵੇਂ ਸਾਲ 2025 ਦਾ ਕੈਲੰਡਰ ਜਾਰੀ ਕੀਤਾ ਪਟਿਆਲਾ, 21 ਜਨਵਰੀ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪੰਜਾਬ ਸਰਕਾਰ ਡਰਾਈਵਰ ਅਤੇ ਟੈਕਨੀਕਲ ਯੂਨੀਅਨ ਪੰਜਾਬ ਦਾ ਨਵੇਂ ਸਾਲ 2025 ਦਾ ਕੈਲੰਡਰ ਜਾਰੀ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਡਰਾਇਵਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਡਰਾਈਵਰ ਸਰਕਾਰੀ ਅਧਿਕਾਰੀਆਂ ਦੇ ਅਹਿਮ ਸਾਥੀ ਹੁੰਦੇ ਹਨ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਲਖਵਿੰਦਰ ਸਿੰਘ, ਖਜਾਨਚੀ ਪਰਮਿੰਦਰ ਸਿੰਘ, ਮੁੱਖ ਸਲਾਹਕਾਰ ਉਕਾਰ ਸਿੰਘ, ਗੁਰਤੇਜ ਸਿੰਘ, ਕੁਲਦੀਪ ਸਿੰਘ, ਮੋਹਨ ਸਿੰਘ, ਗੁਰਜੀਤ ਸਿੰਘ, ਮਨਜੀਤ ਸਿੱਧੂ ਅਤੇ ਹੋਰ ਯੂਨੀਅਨ ਦੇ ਸਾਥੀ ਮੌਜੂਦ ਸਨ ।

Related Post