ਡਿਪਟੀ ਕਮਿਸ਼ਨਰ ਵੱਲੋਂ ਸਮੂਹ ਸਟਾਫ ਨੂੰ ਲੋਹੜੀ ਦੀਆਂ ਵਧਾਈਆਂ ਲੋਹੜੀ ਸਿਰਫ਼ ਤਿਉਹਾਰ ਹੀ ਨਹੀਂ, ਸਗੋਂ ਇਹ ਆਪਸੀ ਸਾਂਝ, ਭਾਈਚਾਰੇ ਅਤੇ ਏਕਤਾ ਦਾ ਪ੍ਰਤੀਕ- ਵਿਰਾਜ ਐਸ.ਤਿੜਕੇ ਪ੍ਰਸ਼ਾਸਨਿਕ ਟੀਮ ਦੀ ਇਕਜੁਟਤਾ ਹੀ ਜ਼ਿਲ੍ਹੇ ਨੂੰ ਤਰੱਕੀ ਦੇ ਰਾਹ ‘ਤੇ ਅੱਗੇ ਲਿਜਾਣ ਵਿੱਚ ਸਭ ਤੋਂ ਵੱਡੀ ਤਾਕਤ ਮਾਲੇਰਕੋਟਲਾ, 13 ਜਨਵਰੀ 206 : ਦਫ਼ਤਰ ਡਿਪਟੀ ਕਮਿਸ਼ਨਰ, ਮਾਲੇਰਕੋਟਲਾ ਵਿਖੇ ਲੋਹੜੀ ਦਾ ਪਾਵਨ ਤਿਉਹਾਰ ਬੜੇ ਹੀ ਉਤਸ਼ਾਹ, ਰੰਗਾ-ਰੰਗ ਕਾਰਜਕ੍ਰਮਾਂ ਅਤੇ ਖੁਸ਼ਗਵਾਰ ਮਾਹੌਲ ਵਿੱਚ ਮਨਾਇਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੌਂ, ਜ਼ਿਲਾ ਮਾਲ ਅਫਸਰ ਮਨਦੀਪ ਕੌਰ, ਸਹਾਇਕ ਲੋਕ ਸੰਪਰਕ ਅਫਸਰ ਦੀਪਕ ਕਪੂਰ, ਚੋਣ ਤਹਿਸੀਲਦਾਰ ਬ੍ਰਿਜ ਮੋਹਨ, ਸੁਪਰਡੈਂਟ ਅੰਮ੍ਰਿਤਪਾਲ ਸਿੰਘ, ਸੁਪਰਡੈਂਟ ਗੁਪਾਲ ਚੰਦ ਸਮੇਤ,ਪੀ. ਏ. ਟੂ ਡਿਪਟੀ ਕਮਿਸ਼ਨਰ ਹਰਵਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਇੱਕਠੇ ਹੋ ਕੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਸਮਾਗਮ ਦੌਰਾਨ ਰਵਾਇਤੀ ਢੰਗ ਨਾਲ ਲੋਹੜੀ ਦੀ ਅੱਗ ਜਲਾਕੇ ਤਿੱਲ ਭੁੱਗਾ, ਮੂੰਗਫਲੀ, ਰੇਵੜੀ, ਗੱਚਕ, ਗਜਾਰ ਪਾਕ ਭੇਟ ਕੀਤੇ ਗਏ । ਸਟਾਫ ਮੈਂਬਰਾਂ ਨੇ ਇਕ-ਦੂਜੇ ਨੂੰ ਲੋਹੜੀ ਦੀ ਵਧਾਈ ਦਿੱਤੀ । ਇਸ ਮੌਕੇ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਸਮੂਹ ਸਟਾਫ ਨੂੰ ਲੋਹੜੀ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਲੋਹੜੀ ਸਿਰਫ਼ ਤਿਉਹਾਰ ਹੀ ਨਹੀਂ, ਸਗੋਂ ਇਹ ਆਪਸੀ ਸਾਂਝ, ਭਾਈਚਾਰੇ ਅਤੇ ਏਕਤਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਕਰਮਚਾਰੀਆਂ ਵਿੱਚ ਆਪਸੀ ਸਦਭਾਵਨਾ, ਟੀਮ ਵਰਕ ਅਤੇ ਸਕਾਰਾਤਮਕ ਸੋਚ ਨੂੰ ਮਜ਼ਬੂਤ ਕਰਦੇ ਹਨ, ਜਿਸ ਦਾ ਸਿੱਧਾ ਲਾਭ ਜਨਤਾ ਨੂੰ ਮਿਲਣ ਵਾਲੀਆਂ ਸੇਵਾਵਾਂ ਦੀ ਗੁਣਵੱਤਾ ਵਿੱਚ ਸੁਧਾਰ ਦੇ ਰੂਪ ਵਿੱਚ ਨਜ਼ਰ ਆਉਂਦਾ ਹੈ । ਡਿਪਟੀ ਕਮਿਸ਼ਨਰ ਨੇ ਉਮੀਦ ਜਤਾਈ ਕਿ ਨਵੇਂ ਸਾਲ ਦੀ ਸ਼ੁਰੂਆਤ ਅਤੇ ਲੋਹੜੀ ਦੇ ਇਸ ਪਾਵਨ ਤਿਉਹਾਰ ਨਾਲ ਸਾਰੇ ਅਧਿਕਾਰੀ ਤੇ ਕਰਮਚਾਰੀ ਨਵੇਂ ਜੋਸ਼, ਸਮਰਪਣ ਅਤੇ ਤਨਦੇਹੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੇ ਅਤੇ ਜ਼ਿਲ੍ਹਾ ਮਾਲੇਰਕੋਟਲਾ ਦੇ ਸਰਵਪੱਖੀ ਵਿਕਾਸ ਲਈ ਮਿਲਜੁਲ ਕੇ ਕੰਮ ਕਰਦੇ ਰਹਿਣਗੇ । ਉਨ੍ਹਾਂ ਸਮੂਹ ਸਟਾਫ ਦੇ ਸਹਿਯੋਗ ਅਤੇ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪ੍ਰਸ਼ਾਸਨਿਕ ਟੀਮ ਦੀ ਇਕਜੁਟਤਾ ਹੀ ਜ਼ਿਲ੍ਹੇ ਨੂੰ ਤਰੱਕੀ ਦੇ ਰਾਹ ‘ਤੇ ਅੱਗੇ ਲਿਜਾਣ ਵਿੱਚ ਸਭ ਤੋਂ ਵੱਡੀ ਤਾਕਤ ਹੈ। ਸਮਾਗਮ ਦੇ ਅੰਤ ਵਿੱਚ ਸਾਰੇ ਹਾਜ਼ਰਾਂ ਨੇ ਇਕ-ਦੂਜੇ ਨੂੰ ਲੋਹੜੀ ਦੀਆਂ ਮੁੜ-ਮੁੜ ਵਧਾਈਆਂ ਦਿੱਤੀਆਂ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ ।
