
ਡਿਪਟੀ ਕਮਿਸ਼ਨਰ ਵੱਲੋਂ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਜਾਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ
- by Jasbeer Singh
- July 23, 2024

ਡਿਪਟੀ ਕਮਿਸ਼ਨਰ ਵੱਲੋਂ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਜਾਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਸੰਗਰੂਰ, 23 ਜੁਲਾਈ : ਪੰਜਾਬ ਸਰਕਾਰ ਵੱਲੋਂ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੁਨਾਮ ਊਧਮ ਸਿੰਘ ਵਾਲਾ ਵਿਖੇ ਆਯੋਜਿਤ ਕੀਤੇ ਜਾ ਰਹੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸੁਰੱਖਿਆ ਪ੍ਰਬੰਧਾਂ, ਆਵਾਜਾਈ ਵਿਵਸਥਾ ਨੂੰ ਸੁਚਾਰੂ ਰੱਖਣ, ਦੂਰੋਂ ਨੇੜਿਓਂ ਆਉਣ ਵਾਲੇ ਲੋਕਾਂ ਲਈ ਪੀਣ ਵਾਲੇ ਸਾਫ਼ ਪਾਣੀ ਦੀ ਉਪਲਬਧਤਾ, ਨਿਰਵਿਘਨ ਬਿਜਲੀ ਸਪਲਾਈ, ਵਾਹਨਾਂ ਦੀ ਪਾਰਕਿੰਗ ਵਿਵਸਥਾ ਆਦਿ ਦੇ ਦਿਸ਼ਾ ਨਿਰਦੇਸ਼ ਦਿੱਤੇੇ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਾਰਜਸਾਧਕ ਅਫ਼ਸਰ ਨੂੰ ਹਦਾਇਤ ਕੀਤੀ ਕਿ ਸਮਾਗਮ ਤੋਂ ਪਹਿਲਾਂ ਮੱਛਰਾਂ ਤੋਂ ਬਚਾਅ ਲਈ ਲਾਰਵੇ ਦੀ ਚੈਕਿੰਗ ਕੀਤੀ ਜਾਵੇ ਅਤੇ ਨਿਯਮਤ ਤੌਰ ’ਤੇ ਫੌਗਿੰਗ ਕਰਵਾਈ ਜਾਵੇ। ਉਨ੍ਹਾਂ ਨੇ ਸਮੂਹ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਸਮਾਰੋਹ ਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਸਕੱਤਰ ਮੰਡੀ ਬੋਰਡ ਅਤੇ ਕਾਰਜ ਸਾਧਕ ਅਫ਼ਸਰ ਨੂੰ ਸਮਾਰੋਹ ਵਾਲੀ ਥਾਂ, ਸ਼ਹੀਦੀ ਸਮਾਰਕ ਅਤੇ ਸ਼ਹੀਦ ਊਧਮ ਸਿੰਘ ਜੀ ਦੇ ਜੱਦੀ ਘਰ ਦੇ ਆਲੇ-ਦੁਆਲੇ ਸਾਫ ਸਫਾਈ ਨੂੰ ਤਰਜੀਹੀ ਆਧਾਰ ’ਤੇ ਕਰਵਾਉਣ ਦੇ ਆਦੇਸ਼ ਦਿੱਤੇ । ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਐਸ.ਪੀ ਰਾਕੇਸ਼ ਕੁਮਾਰ, ਐਸ.ਡੀ.ਐਮ ਸੁਨਾਮ ਪ੍ਰਮੋਦ ਸਿੰਗਲਾ, ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ ।