
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਵੱਲੋਂ ਘੱਗਰ ਦਰਿਆ ਨੇੜਲੇ ਸਥਾਨਾਂ ਦਾ ਦੌਰਾ
- by Jasbeer Singh
- August 3, 2024

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਵੱਲੋਂ ਘੱਗਰ ਦਰਿਆ ਨੇੜਲੇ ਸਥਾਨਾਂ ਦਾ ਦੌਰਾ ਪੰਜਾਬ ਸਰਕਾਰ ਵੱਲੋਂ 4.50 ਕਰੋੜ ਰੁਪਏ ਦੀ ਲਾਗਤ ਨਾਲ ਘੱਗਰ ਬੰਨ ਨੂੰ 16 ਫੁੱਟ ਚੌੜਾ ਕਰਵਾਇਆ ਗਿਆ - ਜਤਿੰਦਰ ਜੋਰਵਾਲ ਅਤਿ-ਆਧੁਨਿਕ ਡਰੋਨ ਰਾਹੀਂ ਕੀਤੀ ਜਾ ਰਹੀ ਹੈ ਘੱਗਰ ਦੀ ਨਿਗਰਾਨੀ ਡਰੇਨੇਜ ਵਿਭਾਗ, ਮੰਡੀ ਬੋਰਡ, ਲੋਕ ਨਿਰਮਾਣ ਵਿਭਾਗ ਅਤੇ ਪੰਚਾਇਤੀ ਰਾਜ ਦੇ ਅਧਿਕਾਰੀਆਂ ਸਮੇਤ ਘੱਗਰ ਦੇ ਨਾਲ-ਨਾਲ ਚੌੜੇ ਕੀਤੇ ਬੰਨ੍ਹ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਘੱਗਰ ਨੇੜੇ ਵਸਦੇ ਲੋਕਾਂ ਦੀਆਂ ਲੋੜਾਂ ਦੇ ਮੁਤਾਬਿਕ ਹੀ ਕਰਵਾਏ ਜਾ ਰਹੇ ਹਨ ਕੰਮ - ਡਿਪਟੀ ਕਮਿਸ਼ਨਰ ਮੂਨਕ/ਸੰਗਰੂਰ, 3 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਵੱਲੋਂ ਘੱਗਰ ਨੇੜੇ ਵਸਦੇ ਪਿੰਡਾਂ ਦੇ ਲੋਕਾਂ ਦੇ ਮਨੋਬਲ ਨੂੰ ਵਧਾਉਣ ਲਈ ਜ਼ਿਲ੍ਹੇ ਦੇ ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਸਮੇਤ ਘੱਗਰ ਦਰਿਆ ਉੱਤੇ ਬਣੇ ਬੰਨ੍ਹ ਦੇ ਮਜਬੂਤੀ ਸਬੰਧੀ ਚੱਲਦੇ ਕਾਰਜਾਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸਐਸਪੀ ਸਰਤਾਜ ਸਿੰਘ ਚਾਹਲ ਨੇ ਐਸ.ਡੀ.ਐਮ ਮੂਨਕ ਸੂਬਾ ਸਿੰਘ ਅਤੇ ਵਿਧਾਇਕ ਬਰਿੰਦਰ ਗੋਇਲ ਦੇ ਬੇਟੇ ਗੌਰਵ ਗੋਇਲ ਸਮੇਤ ਮਕੋਰੜ ਸਾਹਿਬ ਦੇ ਪੁਲ ਤੋਂ ਲੈ ਕੇ ਘੱਗਰ ਦਰਿਆ ਦੇ ਨਾਲ ਨਾਲ ਮਿੱਟੀ ਪਾ ਕੇ ਮਜ਼ਬੂਤ ਕੀਤੇ ਗਏ ਬੰਨ੍ਹ ਉੱਤੇ ਗੱਡੀਆਂ ਰਾਹੀਂ ਜਾ ਕੇ ਕੜੈਲ ਤੱਕ ਸਾਰੇ ਪ੍ਰਬੰਧਾਂ ਦਾ ਨੇੜਿਓ ਨਿਰੀਖਣ ਕੀਤਾ ਅਤੇ ਨਾਲ ਮੌਜੂਦ ਵੱਖ-ਵੱਖ ਵਿਭਾਗਾਂ ਜਿਵੇਂ ਡਰੇਨੇਜ ਵਿਭਾਗ, ਮੰਡੀ ਬੋਰਡ, ਲੋਕ ਨਿਰਮਾਣ ਵਿਭਾਗ ਅਤੇ ਪੰਚਾਇਤੀ ਰਾਜ ਦੇ ਸਬੰਧਤ ਐਕਸੀਅਨਾਂ ਨੂੰ ਹਰ ਵੇਲੇ ਮੁਸਤੈਦ ਰਹਿਣ ਦੀ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਘੱਗਰ ਸਮੇਤ ਹੋਰ ਦਰਿਆਵਾਂ ਦੀ ਨਿਗਰਾਨੀ ਕਰਨ ਲਈ ਅਤਿ ਆਧੁਨਿਕ ਕਿਸਮ ਦੇ ਡਰੋਨਾਂ ਦੀ ਖਰੀਦ ਕੀਤੀ ਗਈ ਹੈ ਅਤੇ ਅਜਿਹਾ ਹੀ ਇੱਕ ਡਰੋਨ ਘੱਗਰ ਦਰਿਆ ਦੇ ਉੱਤੇ ਸਰਵੇ ਕਰਨ ਲਈ ਲਗਾਇਆ ਗਿਆ ਹੈ ਜਿਸ ਵਿੱਚ ਅਤਿ ਆਧੁਨਿਕ ਕਿਸਮ ਦਾ ਮੈਪਿੰਗ ਸੈਂਸਰ ਲੱਗਿਆ ਹੋਇਆ ਹੈ। ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਇਸ ਦੌਰਾਨ ਡਰੋਨ ਰਾਹੀਂ ਸਰਵੇਖਣ ਦੀ ਚੱਲ ਰਹੀ ਪ੍ਰਕਿਰਿਆ ਦਾ ਮੌਕੇ 'ਤੇ ਜਾਇਜ਼ਾ ਵੀ ਲਿਆ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਹ ਸਪਸ਼ਟ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ ਕਿ ਬੰਨ ਦੀ ਮਜਬੂਤੀ, ਘੱਗਰ ਦਰਿਆ ਤੇ ਹੋਰ ਨਹਿਰਾਂ ਤੇ ਸੂਇਆਂ ਦੀ ਸਫਾਈ ਸਮੇਤ ਹੋਰ ਕਾਰਜਾਂ ਨੂੰ ਪੂਰੀ ਪਾਰਦਰਸ਼ੀ ਪ੍ਰਣਾਲੀ ਨਾਲ ਨੇਪਰੇ ਚੜਾਇਆ ਜਾਵੇ ਅਤੇ ਇਸ ਦੌਰਾਨ ਲੋਕਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਪ੍ਰਤੀ ਸੰਜੀਦਗੀ ਦਿਖਾਈ ਜਾਵੇ ਕਿਉਂਕਿ ਸੰਭਾਵੀ ਹੜਾਂ ਵਰਗੀ ਕਿਸੇ ਵੀ ਸਥਿਤੀ ਦੇ ਦੌਰਾਨ ਲੋਕਾਂ ਨੂੰ ਹੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਇਸ ਲਈ ਪ੍ਰਸ਼ਾਸਨਿਕ ਪੱਧਰ ਤੇ ਤਿਆਰੀ ਵਜੋਂ ਇਹਨਾਂ ਸਮੱਸਿਆਵਾਂ ਦੇ ਸਮੇਂ ਸਿਰ ਢੁਕਵੇਂ ਹੱਲ ਨੂੰ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਤੇ ਮਿਲਵਰਤਨ ਨਾਲ ਕਾਰਜਾਂ ਨੂੰ ਨੇਪਰੇ ਚੜਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਗਭਗ 3.50 ਕਰੋੜ ਰੁਪਏ ਦੀ ਲਾਗਤ ਨਾਲ ਡਰੇਨਾਂ ਦੀ ਸਫਾਈ ਦਾ ਕੰਮ ਮਗਨਰੇਗਾ ਫੰਡ ਦੀ ਕਨਵਰਜੇਂਸ ਕਰਵਾ ਕੇ ਕਰਵਾਇਆ ਜਾ ਚੁੱਕਾ ਹੈ। ਉਹਨਾਂ ਕਿਹਾ ਕਿ ਪਿੰਡ ਪੱਧਰ ਉਤੇ ਟਰਾਲੀਆਂ, ਜੇਸੀਬੀ ਮਸ਼ੀਨਾਂ, ਗੋਤਾਖੋਰ ਉਪਲਬਧ ਕਰਵਾਏ ਗਏ ਹਨ ਅਤੇ ਜਿਲਾ ਪ੍ਰਸ਼ਾਸਨ ਵੱਲੋਂ ਹੜ੍ਹਾਂ ਜਿਹੀ ਕਿਸੇ ਵੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਿਆਰੀ ਕੀਤੀ ਗਈ ਹੈ । ਉਹਨਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਸਥਾਪਿਤ ਕਰਨ ਦੇ ਨਾਲ ਨਾਲ ਸਬ ਡਵੀਜ਼ਨ ਪੱਧਰ ਤੇ ਵੀ ਕੰਟਰੋਲ ਰੂਮ ਚੱਲ ਰਹੇ ਹਨ ਅਤੇ ਪੁਲਿਸ ਤੇ ਪ੍ਰਸ਼ਾਸਨ ਲਗਾਤਾਰ ਹਰ ਸਥਿਤੀ ਤੇ ਨਜ਼ਰ ਰੱਖ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸੇ ਵੀ ਹੜ੍ਹਾਂ ਸਬੰਧੀ 24 ਘੰਟੇ ਤੋਂ 72 ਘੰਟੇ ਪਹਿਲਾਂ ਕੋਈ ਵੀ ਚੇਤਾਵਨੀ ਮਿਲਣ ਦੀ ਸਥਿਤੀ ਵਿੱਚ ਐਮਰਜੈਂਸੀ ਵਾਲੀ ਹਾਲਤ ਨਾਲ ਯੋਜਨਾਬੱਧ ਢੰਗ ਨਾਲ ਨਜਿੱਠਣ ਲਈ ਜਿਲਾ ਪ੍ਰਸ਼ਾਸਨ ਵੱਲੋਂ ਸਾਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਲੋਕਾਂ ਨੂੰ ਕਿਸੇ ਵੀ ਪੱਧਰ ਉੱਤੇ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਇਸ ਸਬੰਧੀ ਸੰਗਰੂਰ ਜ਼ਿਲ੍ਹੇ ਨਾਲ ਲੱਗਦੇ ਗੁਆਂਢੀ ਸੂਬੇ ਦੇ ਜਿਲਿਆਂ ਨਾਲ ਵੀ ਤਾਲਮੇਲ ਰੱਖਿਆ ਜਾ ਰਿਹਾ ਹੈ ਅਤੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਫੌਜ ਦੇ ਅਧਿਕਾਰੀਆਂ ਨਾਲ ਵੀ ਮੀਟਿੰਗ ਕੀਤੀ ਜਾ ਚੁੱਕੀ ਹੈ। ਇਸ ਮੌਕੇ ਐਕਸੀਅਨ ਡਰੇਨੇਜ ਵਿਭਾਗ ਗੁਣਦੀਪ ਬਾਂਸਲ, ਐਕਸੀਅਨ ਲੋਕ ਨਿਰਮਾਣ ਵਿਭਾਗ ਅਜੇ ਗਰਗ, ਐਕਸੀਅਨ ਪੰਜਾਬ ਮੰਡੀ ਬੋਰਡ ਪੁਨੀਤ ਸ਼ਰਮਾ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।
Related Post
Popular News
Hot Categories
Subscribe To Our Newsletter
No spam, notifications only about new products, updates.