post

Jasbeer Singh

(Chief Editor)

Patiala News

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਲੋੜਵੰਦ ਬੱਚਿਆਂ ਨੂੰ ਵੰਡੀ ਮਹੀਨਾਵਾਰ ਵਜ਼ੀਫ਼ਾ ਰਾਸ਼ੀ

post-img

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਲੋੜਵੰਦ ਬੱਚਿਆਂ ਨੂੰ ਵੰਡੀ ਮਹੀਨਾਵਾਰ ਵਜ਼ੀਫ਼ਾ ਰਾਸ਼ੀ ਸੰਗਰੂਰ, 23 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹਾ ਸੰਗਰੂਰ ਵਿਖੇ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਨੇ ਸਪੋਂਸਰਸ਼ਿਪ ਸਮਾਗਮ ਮਨਾਇਆ। ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਕਰਵਾਏ ਇਸ ਸਮਾਗਮ ਵਿੱਚ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ ਅਤੇ ਲੋੜਵੰਦ ਬੱਚਿਆਂ ਨੂੰ ਮਹੀਨਾਵਾਰ ਸਹਾਇਤਾ ਰਾਸ਼ੀ ਵੰਡੀ ਗਈ । ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਸੰਗਰੂਰ ਪ੍ਰਸ਼ਾਸਨ ਜ਼ਿਲ੍ਹਾ ਵਾਸੀਆਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਬਿਨਾਂ ਕਿਸੇ ਮੁਸ਼ਕਲ ਅਤੇ ਭੇਦਭਾਵ ਤੋਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਾਲ ਸੁਰੱਖਿਆ ਵਿਭਾਗ ਵੱਲੋਂ ਲੋੜਵੰਦ ਬੱਚਿਆਂ ਨੂੰ ਨਿਯਮਤ ਤੌਰ ‘ਤੇ ਵਜ਼ੀਫ਼ਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਜ਼ੀਫ਼ਾ ਪ੍ਰੋਗਰਾਮ ਤਹਿਤ ਜਿਹੜੇ ਬੱਚਿਆਂ ਦੇ ਪਰਿਵਾਰ ਵਿੱਚੋਂ ਕਮਾਈ ਕਰਨ ਵਾਲੇ ਦੀ ਮੌਤ ਹੋ ਚੁੱਕੀ ਹੈ ਅਤੇ ਕਮਾਈ ਦਾ ਕੋਈ ਸਾਧਨ ਨਹੀਂ ਹੈ ਜਾਂ ਜਿਨ੍ਹਾ ਬੱਚਿਆਂ ਦੇ ਮਾਤਾ-ਪਿਤਾ, ਦੋਵਾਂ, ਦੀ ਮੌਤ ਹੋ ਚੁੱਕੀ ਹੈ ਅਤੇ ਉਹ ਆਪਣੇ ਰਿਸ਼ਤੇਦਾਰਾਂ ਨਾਲ ਰਹਿ ਰਹੇ ਹਨ, ਉਹਨਾਂ ਬੱਚਿਆਂ ਨੂੰ ਪੰਜਾਬ ਸਰਕਾਰ ਵੱਲੋਂ ਹਰ ਮਹੀਨੇ 4000 ਰੁਪਏ ਦੀ ਰਾਸ਼ੀ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿਖੇ ਵੀ ਇਸ ਸਮੇਂ 51 ਬੱਚੇ ਹਰ ਮਹੀਨੇ ਇਹ ਸਹਾਇਤਾ ਰਾਸ਼ੀ ਪ੍ਰਾਪਤ ਕਰ ਰਹੇ ਹਨ ਅਤੇ ਅੱਜ ਇਨ੍ਹਾਂ ਬੱਚਿਆਂ ਨੂੰ ਇਸ ਰਾਸ਼ੀ ਦੀ ਵੰਡ ਕੀਤੀ ਗਈ। ਉਹਨਾਂ ਕਿਹਾ ਕਿ ਲੋੜਵੰਦ ਬੱਚੇ ਸਮਾਜ ਦਾ ਅਹਿਮ ਅੰਗ ਹੁੰਦੇ ਹਨ ਜ਼ਿਲ੍ਹਾ ਪ੍ਰਸ਼ਾਸਨ ਇਹਨਾਂ ਬੱਚਿਆਂ ਦੀ ਭਲਾਈ ਲਈ ਹਮੇਸ਼ਾਂ ਤਤਪਰ ਹੈ। ਸਮਾਗਮ ਦੌਰਾਨ ਬਾਲ ਭਲਾਈ ਕਮੇਟੀ ਦੇ ਚੇਅਰਪਰਸਨ ਸੁਖਮਿੰਦਰ ਸਿੰਘ ਭੱਠਲ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਨਵਨੀਤ ਕੌਰ ਦੇ ਨਾਲ ਬੱਚਿਆਂ ਦੇ ਪਰਿਵਾਰ ਵੀ ਸ਼ਾਮਲ ਹੋਏ।

Related Post