post

Jasbeer Singh

(Chief Editor)

Patiala News

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਆਜ਼ਾਦੀ ਦਿਹਾੜੇ ਮੌਕੇ ਹੋਣ ਵਾਲੇ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨੂੰ

post-img

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਆਜ਼ਾਦੀ ਦਿਹਾੜੇ ਮੌਕੇ ਹੋਣ ਵਾਲੇ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਸੰਗਰੂਰ, 23 ਜੁਲਾਈ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ 15 ਅਗਸਤ ਨੂੰ ਮਨਾਏ ਜਾਣ ਵਾਲੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਮੁਢਲੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਇਸ ਮੌਕੇ ਜ਼ਿਲ੍ਹਾ ਪੱਧਰੀ ਦਿਹਾੜੇ ਨੂੰ ਪੂਰੇ ਉਤਸ਼ਾਹ ਨਾਲ ਨਿਰਵਿਘਨ ਰੂਪ ਵਿੱਚ ਨੇਪਰੇ ਚਾੜ੍ਹਨ ਦੀ ਹਦਾਇਤ ਕੀਤੀ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਲਾਈਨ ਸਟੇਡੀਅਮ ਵਿਖੇ ਅੰਤਿਮ ਰਿਹਰਸਲ ਹੋਵੇਗੀ ਜਿਸ ਲਈ ਸਮੇਂ ਸਿਰ ਪ੍ਰਬੰਧ ਮੁਕੰਮਲ ਕੀਤੇ ਜਾਣ। ਉਨ੍ਹਾਂ ਸਿਹਤ ਵਿਭਾਗ, ਮਾਰਕੀਟ ਕਮੇਟੀ, ਨਗਰ ਕੌਂਸਲ, ਨਗਰ ਸੁਧਾਰ ਟਰੱਸਟ ਸਮੇਤ ਹੋਰ ਵਿਭਾਗਾਂ ਨੂੰ ਮੈਡੀਕਲ ਟੀਮ, ਪੀਣ ਵਾਲਾ ਸਾਫ ਪਾਣੀ, ਆਰਜ਼ੀ ਪਖਾਨੇ, ਸਾਫ਼ ਸਫ਼ਾਈ ਦਾ ਪ੍ਰਬੰਧ ਕਰਨ ਲਈ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਰਿਹਰਸਲਾਂ ਲਈ ਬੱਚਿਆਂ ਨੂੰ ਸਕੂਲਾਂ ਤੋਂ ਲੈ ਕੇ ਆਉਣ ਅਤੇ ਛੱਡ ਕੇ ਆਉਣ ਲਈ ਆਵਾਜਾਈ ਪ੍ਰਬੰਧ ਮੁਕੰਮਲ ਕਰਨ ਲਈ ਹਦਾਇਤ ਕੀਤੀ। ਇਸ ਮੌਕੇ ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਸੁਰੱਖਿਆ, ਟ੍ਰੈਫ਼ਿਕ ਵਿਵਸਥਾ ਅਤੇ ਪਾਰਕਿੰਗ ਦੇ ਪ੍ਰਬੰਧ ਪੁਖ਼ਤਾ ਰੱਖਣ ਦੀ ਹਦਾਇਤ ਕੀਤੀ। ਉਹਨਾਂ ਐਸਡੀਐਮ ਸੰਗਰੂਰ ਨੂੰ ਕਿਹਾ ਕਿ ਦੇਸ਼ ਭਗਤੀ ਤੇ ਅਧਾਰਤ ਸੱਭਿਆਚਾਰਕ ਪ੍ਰੋਗਰਾਮ ਸਬੰਧੀ ਸਕੂਲ ਵਿਦਿਆਰਥੀਆਂ ਦੀਆਂ ਟੀਮਾਂ ਦੀ ਚੋਣ ਕੀਤੀ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵੱਖ ਵੱਖ ਵਿਭਾਗਾਂ ਦੇ ਮੁਖੀਆਂ ਨੂੰ ਸੰਬੰਧਿਤ ਜਿੰਮੇਵਾਰੀਆਂ ਤਨਦੇਹੀ ਨਾਲ ਨਿਭਾਉਣ ਦੇ ਆਦੇਸ਼ ਦਿੱਤੇ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਐਸਡੀਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸਪੀ ਰਾਕੇਸ਼ ਕੁਮਾਰ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

Related Post

Instagram