post

Jasbeer Singh

(Chief Editor)

Patiala News

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸਤੌਜ ਵਿਖੇ ਆਯੋਜਿਤ 'ਪੰਜਾਬ ਸਰਕਾਰ ਤੁਹਾਡੇ ਦੁਆਰ' ਕੈਂਪ ਦਾ ਲਿਆ ਜਾਇਜ਼ਾ

post-img

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸਤੌਜ ਵਿਖੇ ਆਯੋਜਿਤ 'ਪੰਜਾਬ ਸਰਕਾਰ ਤੁਹਾਡੇ ਦੁਆਰ' ਕੈਂਪ ਦਾ ਲਿਆ ਜਾਇਜ਼ਾ ਲੋਕਾਂ ਦੀ ਸੁਵਿਧਾ ਲਈ ਹਰ ਹਫ਼ਤੇ ਜਿ਼ਲ੍ਹੇ ਵਿੱਚ ਲਗਾਏ ਜਾ ਰਹੇ ਹਨ 14 ਕੈਂਪ : ਜਤਿੰਦਰ ਜੋਰਵਾਲ 30 ਇੰਤਕਾਲਾਂ ਦਾ ਨਿਪਟਾਰਾ ਕਰਨ ਦੇ ਨਾਲ ਨਾਲ ਬਿਨੈਕਾਰਾਂ ਨੂੰ ਮੌਕੇ 'ਤੇ ਹੀ ਮੁਹੱਈਆ ਕਰਵਾਏ ਵੱਖ—ਵੱਖ ਸਰਟੀਫਿਕੇਟ ਘਰਾਂ ਨਜ਼ਦੀਕ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਲੋਕਾਂ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ ਸਤੌਜ/ਸੰਗਰੂਰ, 16 ਜੁਲਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਵਸਦੇ ਨਾਗਰਿਕਾਂ ਨੂੰ ਉਨ੍ਹਾਂ ਦੇ ਘਰਾਂ ਨਜ਼ਦੀਕ ਹੀ ਵੱਖ—ਵੱਖ ਸਰਕਾਰੀ ਵਿਭਾਗਾਂ ਨਾਲ ਸਬੰਧਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਆਰੰਭ ਪੰਜਾਬ ਸਰਕਾਰ ਤੁਹਾਡੇ ਦੁਆਰ ਨਾਂ ਦੀ ਮੁਹਿੰਮ ਨੂੰ ਚੁਫੇਰਿਓ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਹਰ ਹਫ਼ਤੇ ਜਿ਼ਲ੍ਹੇ ਦੀਆਂ ਸਬ ਡਵੀਜ਼ਨਾਂ ਅੰਦਰ ਆਯੋਜਿਤ ਕਰਵਾਏ ਜਾ ਰਹੇ 14 ਕੈਂਪਾਂ ਰਾਹੀਂ ਸੈਂਕੜੇ ਲੋੜਵੰਦ ਲੋਕ ਲਾਭ ਉਠਾ ਰਹੇ ਹਨ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਨੇ ਅੱਜ ਪਿੰਡ ਸਤੌਜ ਵਿਖੇ ਆਯੋਜਿਤ ਅਜਿਹੇ ਹੀ ਇੱਕ ਕੈਂਪ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਓ.ਐਸ.ਡੀ ਤਪਿੰਦਰ ਸਿੰਘ ਸੋਹੀ ਸਮੇਤ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕੀਤਾ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨੂੰ ਪਾਰਦਰਸ਼ੀ ਤੇ ਸਮਾਂ ਬੱਧ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਦੇ ਦਿਵਾਏ ਗਏ ਵਿਸ਼ਵਾਸ਼ ਨੂੰ ਜਿ਼ਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ ਪੂਰੀ ਤਨਦੇਹੀ ਨਾਲ ਪੂਰਾ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਕੈਂਪਾਂ ਸਦਕਾ ਲੋਕਾਂ ਨੂੰ ਆਪਣੇ ਘਰੇਲੂ ਤੇ ਰੁਟੀਨ ਦੇ ਕੰਮਕਾਰ ਛੱਡ ਕੇ ਸਰਕਾਰੀ ਵਿਭਾਗਾਂ ਵਿੱਚ ਗੇੜੇ ਮਾਰਨ ਦੀ ਲੋੜ ਨਹੀਂ ਰਹੀ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧੇ ਤੌਰ 'ਤੇ ਰਾਬਤਾ ਰੱਖਣ ਵਾਲੇ ਹਰ ਸਰਕਾਰੀ ਵਿਭਾਗ ਦੇ ਅਧਿਕਾਰੀ ਤੇ ਸਟਾਫ਼ ਅਜਿਹੇ ਕੈਂਪਾਂ ਰਾਹੀਂ ਪਿੰਡਾਂ ਤੇ ਵਾਰਡਾਂ ਵਿੱਚ ਪਹੁੰਚ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਤੁਹਾਡੇ ਦੁਆਰ ਤਹਿਤ ਆਯੋਜਿਤ ਕੈਂਪਾਂ ਵਿੱਚ ਮਾਲ ਵਿਭਾਗ, ਸੇਵਾ ਕੇਂਦਰ, ਪਾਵਰਕੌਮ, ਜਲ ਸਪਲਾਈ ਤੇ ਸੈਨੀਟੇਸ਼ਨ, ਤਹਿਸੀਲ ਭਲਾਈ ਵਿਭਾਗ, ਸਿਹਤ ਵਿਭਾਗ, ਕਿਰਤ ਵਿਭਾਗ, ਪਾਵਰਕੌਮ, ਜਿ਼ਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਵਿਭਾਗ, ਪੈਨਸ਼ਨਾਂ, ਖੇਤੀਬਾੜੀ, ਸਹਿਕਾਰਤਾ, ਭੂਮੀ ਸੁਰੱਖਿਆ ਆਦਿ ਸਮੇਤ ਹੋਰ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੌਕੇ 'ਤੇ ਹੀ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਵਿਭਾਗਾਂ ਨਾਲ ਸਬੰਧਤ ਮਿਆਰੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਇਹ ਮਹੱਤਵਪੂਰਨ ਉਪਰਾਲਾ ਹੈ ਜਿਸ ਨਾਲ ਲੋਕਾਂ ਨੂੰ ਇਕੋ ਥਾਂ 'ਤੇ ਇਹ ਸੁਵਿਧਾਵਾਂ ਹਾਸਲ ਹੋ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਕੈਂਪ ਲਈ ਤਾਇਨਾਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਜੇਕਰ ਕਿਸੇ ਨਾਗਰਿਕ ਨੂੰ ਦਰਪੇਸ਼ ਸਮੱਸਿਆ ਦਾ ਮੌਕੇ *ਤੇ ਨਿਪਟਾਰਾ ਕਰਨਾ ਸੰਭਵ ਨਹੀਂ ਹੈ ਤਾਂ ਉਸ ਨਾਲ ਭਵਿੱਖ ਵਿੱਚ ਤਾਲਮੇਲ ਰੱਖਦੇ ਹੋਏ ਨਿਰਧਾਰਿਤ ਸਮੇਂ ਅੰਦਰ ਸਬੰਧਤ ਕੰਮ ਨੂੰ ਨੇਪਰੇ ਚੜ੍ਹਾਇਆ ਜਾਵੇ । ਕੈਂਪ ਦੌਰਾਨ 30 ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ ਜਦਕਿ ਸੇਵਾ ਕੇਂਦਰਾਂ ਰਾਹੀਂ ਪ੍ਰਾਪਤ ਹੋਣ ਵਾਲੇ ਵੱਖ—ਵੱਖ ਸਰਟੀਫਿਕੇਟ ਮੌਕੇ 'ਤੇ ਲਾਭਪਾਤਰੀਆਂ ਨੂੰ ਪ੍ਰਦਾਨ ਕੀਤੇ ਗਏ ਜਿਸ ਦੀ ਲਾਭਪਾਤਰੀਆਂ ਨੇ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ ਅੰਡਰ ਟਰੇਨਿੰਗ ਡਾ. ਆਦਿੱਤਯ, ਉਪ ਮੰਡਲ ਮੈਜਿਸਟਰੇਟ ਸੁਨਾਮ ਪ੍ਰਮੋਦ ਸਿੰਗਲਾ ਵੀ ਹਾਜ਼ਰ ਸਨ ।

Related Post