post

Jasbeer Singh

(Chief Editor)

Punjab

ਡਿਪਟੀ ਕਮਿਸ਼ਨਰ ਕਪੂਰਥਲਾ ਨੇ ਕੀਤਾ ਪਰਾਲ਼ੀ ਸਾੜਨ ਦੀਆਂ ਘਟਨਾਵਾਂ ਨਾ ਰੁਕਣ `ਤੇ ਨੰਬਰਦਾਰ ਮੁਅੱਤਲ

post-img

ਡਿਪਟੀ ਕਮਿਸ਼ਨਰ ਕਪੂਰਥਲਾ ਨੇ ਕੀਤਾ ਪਰਾਲ਼ੀ ਸਾੜਨ ਦੀਆਂ ਘਟਨਾਵਾਂ ਨਾ ਰੁਕਣ `ਤੇ ਨੰਬਰਦਾਰ ਮੁਅੱਤਲ ਸੁਲਤਾਨਪੁਰ ਲੋਧੀ : ਭਾਰਤ ਦੇਸ਼ ਦੀ ਸਰਵਉਚ ਮਾਨਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਤੇ ਸਰਕਾਰ ਵੱਲੋਂ ਝੋਨੇ ਦੀ ਪਰਾਲ਼ੀ ਸਾੜਨ ਦੀ ਮਨਾਹੀ ਦੇ ਬਾਵਜੂਦ ਵੀ ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਤਲਵੰਡੀ ਚੌਧਰੀਆਂ ਵਿੱਚ ਕਿਸਾਨਾਂ ਵੱਲੋਂ ਪਰਾਲ਼ੀ ਸਾੜਨ ਦੀਆਂ ਘਟਨਾਵਾਂ ਨੂੰ ਦੇਖਦਿਆਂ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਪਿੰਡ ਦੇ ਨੰਬਰਦਾਰ ਓਮ ਪ੍ਰਕਾਸ਼ ਨੂੰ ਆਪਣੇ ਫ਼ਰਜ਼ਾਂ ਵਿੱਚ ਕੁਤਾਹੀ ਕਰਨ ਤੇ ਤਰੁੰਤ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਹੈ । ਉਹਨਾਂ ਕਿਹਾ ਕਿ ਨੰਬਰਦਾਰ ਸਰਕਾਰ ਦਾ ਨੁਮਾਇੰਦਾ ਹੋਣ ਦੇ ਨਾਤੇ ਪਿੰਡ ਦੀਆਂ ਘਟਨਾਵਾਂ ਤੇ ਜਿੰਮੇਵਾਰੀ ਬਣਦੀ ਹੈ । ਉਹਨਾਂ ਕਿਹਾ ਕਿ ਪਿੰਡ ਦੇ ਲੋਕਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਨੰਬਰਦਾਰ ਦੀ ਜਿੰਮੇਵਾਰੀ ਬਣਦੀ ਸੀ ਪਰ ਨੰਬਰਦਾਰ ਨੇ ਅਜਿਹਾ ਨਹੀਂ ਕੀਤਾ ਉਹਨਾਂ ਨੇ ਆਪਣੀ ਡਿਊਟੀ ਤੇ ਫਰਜ਼ਾਂ ਦੀ ਕੁਤਾਹੀ ਕੀਤੀ ਹੈ, ਜਿਸ ਕਰਕੇ ਉਹਨਾਂ ਨੂੰ ਨੰਬਰਦਾਰੀ ਤੋਂ ਮੁਅੱਤਲ ਕੀਤਾ ਜਾਂਦਾ ਹੈ । ਉਨਾਂ ਨੋਟਿਸ ਵਿੱਚ ਇਹ ਵੀ ਕਿਹਾ ਕਿ ਅਗਰ ਆਪ ਕੁਝ ਕਹਿਣਾ ਚਾਹੁੰਦੇ ਹੋ ਤਾਂ ਹਾਜ਼ਰ ਹੋ ਕੇ ਕਿਹ ਸਕਦੇ ਹੋ ।

Related Post