ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕੀਤਾ ਮਲਕਪੁਰ ਦਾ ਦੌਰਾ ਮੋਹਾਲੀ, 2 ਸਤੰਬਰ 2025 : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸ਼ਾਮ ਵੇਲੇ ਮਲਕਪੁਰ ਦੇ ਆਪਣੇ ਦੌਰੇ ਦੌਰਾਨ ਲੋਕ ਨਿਰਮਾਣ ਵਿਭਾਗ, ਡਰੇਨੇਜ ਵਿਭਾਗ ਅਤੇ ਨਗਰ ਨਿਗਮ ਖਰੜ ਦੇ ਅਧਿਕਾਰੀਆਂ ਨੂੰ ਸੜਕ ਆਵਾਜਾਈ ਨੂੰ ਯਕੀਨੀ ਬਣਾਉਣ ਅਤੇ ਢਾਂਚੇ ਦੀ ਸੁਰੱਖਿਆ ਲਈ ਪਾਣੀ ਦੇ ਵਹਾਅ ਦੀ ਨੇੜਿਓਂ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ। ਡੀ. ਸੀ. ਨੇ ਦਿੱਤਾ ਨਿਰਵਿਘਨ ਆਵਾਜਾਈ ਬਣਾਈ ਰੱਖਣ ਦੀ ਮਹੱਤਤਾ `ਤੇ ਜ਼ੋਰ ਡੀ. ਸੀ. ਕੋਮਲ ਮਿੱਤਲ ਨੇ ਸਾਈਟ `ਤੇ ਨਿਰਵਿਘਨ ਆਵਾਜਾਈ ਬਣਾਈ ਰੱਖਣ ਦੀ ਮਹੱਤਤਾ `ਤੇ ਜ਼ੋਰ ਦਿੰਦਿਆਂ ਕਿਹਾ ਕਿ ਪਹਿਲਾਂ ਹੀ ਭੇਜੇ ਹੋਏ ਨਵੇਂ ਪੁਲ ਦੇ ਨਿਰਮਾਣ ਦੇ ਪ੍ਰਸਤਾਵ ਨੂੰ ਸਰਗਰਮੀ ਨਾਲ ਅੱਗੇ ਵਧਾਇਆ ਜਾਵੇਗਾ। ਇਸ ਦੌਰਾਨ, ਈ ਓ ਖਰੜ ਨੂੰ ਨਿਰੰਤਰ ਆਵਾਜਾਈ ਸੰਪਰਕ ਬਣਾਈ ਰੱਖਣ ਲਈ ਇੱਕ ਵਾਧੂ ਪਾਈਪ ਪਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
