post

Jasbeer Singh

(Chief Editor)

Patiala News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ 'ਤੇ ਪਿੰਡਾਂ 'ਚ ਪੁੱਜੇ ਡਿਪਟੀ ਕਮਿਸ਼ਨਰ

post-img

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ 'ਤੇ ਪਿੰਡਾਂ 'ਚ ਪੁੱਜੇ ਡਿਪਟੀ ਕਮਿਸ਼ਨਰ -ਵਿਧਾਇਕ ਗੁਰਲਾਲ ਘਨੌਰ ਦੇ ਨਾਲ ਖੇਤਾਂ 'ਚ ਜਾ ਕੇ ਘੱਗਰ ਦੇ ਪੁਰਾਣੇ ਪਾੜ ਦਾ ਲਿਆ ਜਾਇਜ਼ਾ -ਪਿੰਡ ਕਾਮੀ ਖੁਰਦ 'ਚ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਸੁਵਿਧਾ ਕੈਂਪ 'ਚ ਲੋਕਾਂ ਦੇ ਮਸਲੇ ਵੀ ਸੁਣੇ -ਉਚ ਅਧਿਕਾਰੀਆਂ ਨੂੰ ਪਿੰਡਾਂ 'ਚ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਭੇਜ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣਾ ਵਾਅਦਾ ਕੀਤਾ ਪੂਰਾ-ਗੁਰਲਾਲ ਘਨੌਰ -ਜ਼ਿਲ੍ਹੇ ਦੇ ਲੋਕ ਹਫ਼ਤੇ 'ਚ ਦੋ ਦਿਨ ਲੱਗਦੇ ਜਨ ਸੁਵਿਧਾ ਕੈਂਪਾਂ ਦਾ ਲਾਭ ਲੈਣ-ਸ਼ੌਕਤ ਅਹਿਮਦ ਪਰੇ ਘਨੌਰ, 12 ਜੁਲਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਮੁਤਾਬਕ ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਨੇ ਹਲਕਾ ਵਿਧਾਇਕ ਗੁਰਲਾਲ ਘਨੌਰ ਦੇ ਨਾਲ ਅੱਜ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਪਿੰਡ ਕਾਮੀ ਖੁਰਦ ਵਿਖੇ ਲਗਾਏ ਜਨ ਸੁਵਿਧਾ ਕੈਂਪ ਦੀ ਪ੍ਰਧਾਨਗੀ ਕੀਤੀ ਅਤੇ ਪਿੰਡ ਕਾਮੀ ਖੁਰਦ ਤੇ ਰਾਮਪੁਰ ਨੇੜੇ ਘੱਗਰ ਦੇ ਇੱਕ ਪੁਰਾਣੇ ਪਾੜ ਦਾ ਖੇਤਾਂ ਵਿੱਚ ਜਾ ਕੇ ਜਾਇਜ਼ਾ ਵੀ ਲਿਆ। ਇਸ ਕੈਂਪ ਦੌਰਾਨ ਕਾਮੀ ਖੁਰਦ ਤੋਂ ਇਲਾਵਾ ਹਰਪਾਲਪੁਰ, ਬੂੜ ਮਾਜਰੀ, ਉਲਾਣਾ, ਸੰਧਾਰਸੀ, ਮਰਦਾਂਪੁਰ, ਚਮਾਰੂ ਆਦਿ ਪਿੰਡਾਂ ਦੇ ਵਸਨੀਕਾਂ ਨੇ ਵੀ ਪ੍ਰਸ਼ਾਸਨਿਕ ਸੇਵਾਵਾਂ ਹਾਸਲ ਕੀਤੀਆਂ। ਇਸ ਮੌਕੇ ਵਿਧਾਇਕ ਗੁਰਲਾਲ ਘਨੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਚ ਅਧਿਕਾਰੀਆਂ ਨੂੰ ਪਿੰਡਾਂ ਵਿੱਚ ਲੋਕਾਂ ਦੇ ਮਸਲੇ ਸੁਣਨ ਲਈ ਭੇਜਣ ਦਾ ਕੀਤਾ ਆਪਣਾ ਵਾਅਦਾ ਪੂਰਾ ਕਰ ਦਿੱਤਾ ਹੈ। ਵਿਧਾਇਕ ਨੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਤੇ ਹੋਰਨਾਂ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਕਾਮੀ ਖੁਰਦ ਵਿਖੇ ਕਰੀਬ ਅੱਧੀ ਦਰਜਨ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਤੁਰੰਤ ਹੱਲ ਕਰਨ ਲਈ ਕੀਤੀ ਕਾਰਵਾਈ ਦੀ ਸ਼ਲਾਘਾ ਕੀਤੀ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਮੁਤਾਬਕ ਹਫ਼ਤੇ ਦੇ ਵਿੱਚ ਦੋ ਦਿਨ ਜਨ ਸੁਵਿਧਾ ਕੈਂਪ ਲਗਾਏ ਜਾਂਦੇ ਹਨ, ਜਿਸ 'ਚ ਇੱਕ ਦਿਨ ਏ.ਡੀ.ਸੀ. ਅਤੇ ਇੱਕ ਦਿਨ ਉਹ ਖ਼ੁਦ ਜਾਂਦੇ ਹਨ, ਇਸ ਲਈ ਜ਼ਿਲ੍ਹਾ ਨਿਵਾਸੀ ਆਪਣੇ ਨੇੜੇ ਲੱਗਦੇ ਅਜਿਹੇ ਕੈਂਪਾਂ ਦਾ ਲਾਭ ਜਰੂਰ ਉਠਾਉਣ। ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਅੱਜ ਦੇ ਇਸ ਕੈਂਪ ਦੌਰਾਨ ਉਨ੍ਹਾਂ ਕੋਲ ਘੱਗਰ 'ਚ ਪਿਛਲੇ ਸਾਲ ਆਏ ਹੜ੍ਹਾਂ ਕਰਕੇ ਟੁੱਟੇ ਬੰਨ੍ਹਾਂ, ਸੜਕਾਂ ਤੇ ਪੀਣ ਵਾਲੇ ਪਾਣੀ ਸਮੇਤ ਹੋਰ ਕਈ ਤਰ੍ਹਾਂ ਦੀਆਂ ਸ਼ਿਕਾਇਤਾਂ ਤੇ ਮਸਲੇ ਆਏ ਹਨ, ਜਿਨ੍ਹਾਂ ਦੇ ਹੱਲ ਲਈ ਉਨ੍ਹਾਂ ਨੇ ਸਬੰਧਤ ਵਿਭਾਗਾਂ ਨੂੰ ਕਾਰਵਾਈ ਕਰਨ ਲਈ ਆਦੇਸ਼ ਦਿੱਤੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਹ ਵਿਧਾਇਕ ਗੁਰਲਾਲ ਘਨੌਰ ਦੇ ਨਾਲ ਜਾ ਕੇ ਪਿੰਡ ਕਾਮੀ ਖੁਰਦ ਤੇ ਰਾਮਪੁਰ ਨੇੜੇ ਘੱਗਰ ਦੇ ਇੱਕ ਪੁਰਾਣੇ ਪਾੜ ਦਾ ਜਾਇਜ਼ਾ ਵੀ ਲੈਕੇ ਆਏ ਹਨ ਅਤੇ ਇਸ ਨੂੰ ਤੁਰੰਤ ਪੂਰਨ ਲਈ ਸਬੰਧਤ ਵਿਭਾਗਾਂ ਨੂੰ ਆਦੇਸ਼ ਜਾਰੀ ਕੀਤੇ ਗਏ ਹਨ। ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ 'ਤੇ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਕੈਂਪਾਂ ਵਿੱਚ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਮੌਕੇ 'ਤੇ ਹੱਲ ਕਰਨ ਅਤੇ ਵੱਖ-ਵੱਖ ਵਿਭਾਗਾਂ ਦੀਆਂ ਸਰਕਾਰੀ ਸੇਵਾਵਾਂ ਮੌਕੇ 'ਤੇ ਹੀ ਪ੍ਰਦਾਨ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਕੈਂਪ ਦੌਰਾਨ ਡੀ.ਡੀ.ਪੀ.ਓ. ਅਮਨਦੀਪ ਕੌਰ, ਡੀ.ਐਸ.ਪੀ. ਬੂਟਾ ਸਿੰਘ ਗਿੱਲ, ਤਹਿਸੀਲਦਾਰ ਜਸਪ੍ਰੀਤ ਸਿੰਘ, ਨਾਇਬ ਤਹਿਸੀਲਦਾਰ ਹਰਮਿੰਦਰ ਸਿੰਘ ਚੀਮਾ, ਬੀ.ਡੀ.ਪੀ.ਓ. ਜਤਿੰਦਰ ਸਿੰਘ ਢਿੱਲੋਂ, ਈ.ਟੀ.ਓ. ਰੁਪਿੰਦਜੀਤ ਸਿੰਘ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਵਾਤਾਵਰਣ ਇੰਜੀਨੀਅਰ ਰੋਹਿਤ ਸਿੰਗਲਾ, ਪੰਚਾਇਤ ਸਕੱਤਰ ਗੁਰਮੀਤ ਸਿੰਘ, ਐਸ.ਐਚ.ਓ. ਜਸਪ੍ਰੀਤ ਸਿੰਘ, ਪੀ.ਏ ਗੁਰਤਾਜ ਸਿੰਘ, ਦਵਿੰਦਰ ਸਿੰਘ ਭੰਗੂ, ਕਸ਼ਮੀਰੀ ਲਾਲ, ਸੁਰਿੰਦਰ ਸਿੰਘ, ਅਸ਼ਵਨੀ ਸਨੋਲੀਆ, ਸੁਰਿੰਦਰ ਸਰਵਾਰਾ, ਮੱਖਣ ਖਾਨ ਘਨੌਰ ਸਮੇਤ ਇਲਾਕੇ ਦੇ ਪਤਵੰਤੇ ਮੌਜੂਦ ਸਨ। ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Related Post