post

Jasbeer Singh

(Chief Editor)

Patiala News

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਦੇ ਪ੍ਰਸ਼ਾਸਨਿਕ ਕਾਰਜਾਂ ਦੀ ਸਮੀਖਿਆ

post-img

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਦੇ ਪ੍ਰਸ਼ਾਸਨਿਕ ਕਾਰਜਾਂ ਦੀ ਸਮੀਖਿਆ -ਅਧਿਕਾਰੀ ਸਾਰੀਆਂ ਫਾਇਲਾਂ ਦਾ ਸਮਾਂਬੱਧ ਨਿਪਟਾਰਾ ਯਕੀਨੀ ਬਣਾਉਣ-ਡਾ. ਪ੍ਰੀਤੀ ਯਾਦਵ ਪਟਿਆਲਾ, 3 ਮਾਰਚ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਵੱਖ-ਵੱਖ ਅਧਿਕਾਰੀਆਂ ਦੇ ਪ੍ਰਸ਼ਾਸਨਿਕ ਕਾਰਜਾਂ ਦੀ ਸਮੀਖਿਆ ਕੀਤੀ । ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਫਾਇਲ 7 ਦਿਨਾਂ ਤੋਂ ਵੱਧ ਸਮੇਂ ਲਈ ਲੰਬਿਤ ਨਾ ਰੱਖੀ ਜਾਵੇ ਅਤੇ ਹਰੇਕ ਫਾਇਲ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾਵੇ । ਉਨ੍ਹਾਂ ਅਧਿਕਾਰੀਆਂ ਨੂੰ ਆਪਣੇ ਕੰਮਾਂ ਦੀ ਹਫ਼ਤਾਵਾਰੀ ਰਿਪੋਰਟ ਵੀ ਸੌਂਪਣ ਦੀ ਹਦਾਇਤ ਕੀਤੀ । ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਲੋਕਾਂ ਨੂੰ ਸਮਾਂਬੱਧ ਤੇ ਪਾਰਦਰਸ਼ੀ ਸੇਵਾਵਾਂ ਪ੍ਰਦਾਨ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ, ਇਸੇ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਕੋਲ ਲੋਕਾਂ ਦੀਆਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਪੁੱਜੀਆਂ ਦਰਖਾਸਤਾਂ ਅਤੇ ਡਾਕ ਸਮੇਤ ਮੀਡੀਆ ਵਿੱਚ ਆਈਆਂ ਖ਼ਬਰਾਂ ਉਪਰ ਵੀ ਸਬੰਧਤ ਵਿਭਾਗਾਂ ਵੱਲੋਂ ਸਮਾਂ ਬੱਧ ਕਾਰਵਾਈ ਕੀਤੀ ਜਾਂਦੀ ਹੈ । ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਸਾਰੀਆਂ ਦਰਖਾਸਤਾਂ ਤੇ ਫਾਇਲਾਂ ਉਪਰ ਤੁਰੰਤ ਕਾਰਵਾਈ ਯਕੀਨੀ ਬਣਾਈ ਜਾਵੇ । ਡਿਪਟੀ ਕਮਿਸ਼ਨਰ ਨੇ ਮੀਟਿੰਗ ਮੌਕੇ ਏ. ਡੀ. ਸੀ. (ਜ) ਇਸ਼ਾ ਸਿੰਗਲ, ਏ.ਡੀ.ਸੀ. (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ ਤੇ ਏ. ਡੀ. ਸੀ. (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਧਰਮ ਅਰਥ ਬ੍ਰਾਂਚ ਲਈ ਐਸ. ਡੀ. ਐਮ. ਨਾਭਾ ਡਾ ਇਸਮਤ ਵਿਜੇ ਸਿੰਘ, ਸਹਾਇਕ ਕਮਿਸ਼ਨਰ (ਜ) ਰਿਚਾ ਗੋਇਲ, ਸੀ. ਐਮ. ਐਫ. ਓ. ਡਾ. ਨਵਜੋਤ ਸ਼ਰਮਾ ਸਮੇਤ ਹੋਰ ਅਧਿਕਾਰੀਆਂ ਨੂੰ ਭੇਜੀ ਡਾਕ ਅਤੇ ਉਨ੍ਹਾਂ ਦੇ ਪ੍ਰਸ਼ਾਸਨਿਕ ਕਾਰਜਾਂ ਦਾ ਵੀ ਜਾਇਜ਼ਾ ਲਿਆ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਬੰਧਤ ਬ੍ਰਾਂਚਾਂ ਦੇ ਹੇਠਲੇ ਕਰਮਚਾਰੀਆਂ ਨੂੰ ਵੀ ਆਪਣੇ ਕੰਮਾਂ ਦੇ ਸਮਾਂਬੱਧ ਤੇ ਪਾਰਦਰਸ਼ੀ ਨਿਪਟਾਰੇ ਲਈ ਪਾਬੰਦ ਕੀਤਾ ਜਾਵੇ ਤੇ ਕੋਈ ਅਧਿਕਾਰੀ ਤੇ ਕਰਮਚਾਰੀ ਕਿਸੇ ਪ੍ਰਕਾਰ ਦੀ ਕੁਤਾਹੀ ਨਾ ਕਰੇ। ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਕੁਮਾਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼ਵਿੰਦਰ ਸਿੰਘ ਅਤੇ ਹੋਰ ਬ੍ਰਾਂਚਾਂ ਦੇ ਅਧਿਕਾਰੀ ਵੀ ਮੌਜੂਦ ਸਨ ।

Related Post