post

Jasbeer Singh

(Chief Editor)

Patiala News

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪਰਿਸ਼ਦ ਦੀਆਂ ਹੋਣ ਵਾਲੀਆਂ ਆਮ ਚੋਣਾਂ ਲਈ ਪ੍ਰਬੰਧਾਂ ਦੀ ਸਮੀਖਿਆ 

post-img

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪਰਿਸ਼ਦ ਦੀਆਂ ਹੋਣ ਵਾਲੀਆਂ ਆਮ ਚੋਣਾਂ ਲਈ ਪ੍ਰਬੰਧਾਂ ਦੀ ਸਮੀਖਿਆ  ਪਟਿਆਲਾ, 11 ਨਵੰਬਰ 2025 : ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਨੇ ਅੱਜ ਜ਼ਿਲ੍ਹਾ ਪਰਿਸ਼ਦ ਮੈਂਬਰਾਂ ਦੀਆਂ ਆਮ ਚੋਣਾ-2025 ਦੌਰਾਨ ਸੁਰੱਖਿਆ ਅਤੇ ਪ੍ਰਬੰਧਕੀ ਤਿਆਰੀਆਂ ਦਾ ਵਿਸਥਾਰ ਨਾਲ ਜਾਇਜਾ  ਲਿਆ । ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਪੂਰੀ ਨਿਰਪੱਖਤਾ, ਪਾਰਦਰਸ਼ੀਤਾ ਅਤੇ ਸ਼ਾਂਤੀਪੂਰਨ ਢੰਗ ਨਾਲ ਪੂਰਾ ਕਰਵਾਉਣਾ ਪ੍ਰਸ਼ਾਸਨ ਦੀ ਸਭ ਤੋਂ ਵੱਡੀ ਪ੍ਰਾਥਮਿਕਤਾ ਹੈ । ਉਨ੍ਹਾਂ ਨੇ ਹਦਾਇਤ ਕੀਤੀ ਕਿ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਬਣਾਉਣ ਲਈ ਹਰ ਪਿੰਡ ਅਤੇ ਬੂਥ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਜਿੱਥੇ ਸੰਵੇਦਨਸ਼ੀਲ ਜਾਂ ਅਤਿ-ਸੰਵੇਦਨਸ਼ੀਲ ਬੂਥ ਹੋਣ, ਉਨ੍ਹਾਂ ਦੀ ਪਛਾਣ ਕਰਕੇ ਵਾਧੂ ਪੁਲਿਸ ਫੋਰਸ ਤੈਨਾਤ ਕੀਤੀ ਜਾਵੇ । ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਸੰਵੇਦਨਸ਼ੀਲ ਬੂਥਾਂ ਅਤੇ ਨੌਮੀਨੇਸ਼ਨ ਸੈਂਟਰਾਂ ’ਤੇ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਦੀ ਵਿਵਸਥਾ ਕੀਤੀ ਜਾਵੇ ਤਾਂ ਜੋ ਸਾਰੀ ਗਤੀਵਿਧੀ ’ਤੇ ਨਿਗਰਾਨੀ ਰਹੇ ।  ਡੀ. ਸੀ. ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਆਪਣੇ ਖੇਤਰਾਂ ਵਿੱਚ ਚੋਣਾਂ ਨਾਲ ਸਬੰਧਤ ਤਿਆਰੀਆਂ ਦਾ ਨਿੱਜੀ ਤੌਰ ’ਤੇ ਨਿਰੀਖਣ ਕਰਨ ਅਤੇ ਸਾਰੇ ਵਿਭਾਗਾਂ ਨਾਲ ਮਿਲ ਕੇ ਕੰਮ ਕਰਨ । ਉਨ੍ਹਾਂ ਨੇ ਕਿਹਾ ਕਿ ਹਰ ਮਤਦਾਨ ਕੇਂਦਰ ’ਤੇ ਸਾਫ਼-ਸਫਾਈ, ਬਿਜਲੀ, ਪਾਣੀ ਅਤੇ ਆਵਾਜਾਈ ਦੀ ਵਿਵਸਥਾ ਯਕੀਨੀ ਬਣਾਈ ਜਾਵੇ ਤਾਂ ਜੋ ਵੋਟਰਾਂ ਨੂੰ ਕੋਈ ਦਿੱਕਤ ਨਾ ਆਵੇ । ਇਸ ਮੌਕੇ ਐਸ. ਪੀ. ਵੈਭਵ ਚੌਧਰੀ, ਵਧੀਕ ਡਿਪਟੀ ਕਮਿਸ਼ਨਰਜ਼ ਦਮਨਜੀਤ ਸਿੰਘ ਮਾਨ, ਸਿਮਰਪ੍ਰੀਤ ਕੌਰ,  ਨਵਰੀਤ ਕੌਰ ਸੇਖੋਂ, ਐਸ ਡੀ ਐਮ ਜ ਕਿਰਪਾਲ ਵੀਰ ਸਿੰਘ, ਅਸ਼ੋਕ ਕੁਮਾਰ, ਜਸ਼ਨਪ੍ਰੀਤ ਕੌਰ ਗਿੱਲ,  ਇਸਮਤ ਵਿਜੈ ਸਿੰਘ, ਅਵਿਕੇਸ਼ ਗੁਪਤਾ, ਸਹਾਇਕ ਕਮਿਸ਼ਨਰ ਰਿਚਾ ਗੋਇਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।

Related Post

Instagram