
ਡਿਪਟੀ ਕਮਿਸ਼ਨਰ ਵੱਲੋਂ ਛੋਟੀ ਤੇ ਵੱਡੀ ਨਦੀ ਦੀ ਸਫਾਈ, ਰਾਜਿੰਦਰਾ ਲੇਕ, 24 ਘੰਟੇ ਨਹਿਰੀ ਪਾਣੀ ਸਪਲਾਈ ਤੇ ਐਨਕੈਪ ਦਾ ਜਾਇਜ਼
- by Jasbeer Singh
- June 16, 2025

ਡਿਪਟੀ ਕਮਿਸ਼ਨਰ ਵੱਲੋਂ ਛੋਟੀ ਤੇ ਵੱਡੀ ਨਦੀ ਦੀ ਸਫਾਈ, ਰਾਜਿੰਦਰਾ ਲੇਕ, 24 ਘੰਟੇ ਨਹਿਰੀ ਪਾਣੀ ਸਪਲਾਈ ਤੇ ਐਨਕੈਪ ਦਾ ਜਾਇਜ਼ਾ -ਛੋਟੀ ਨਦੀ ਦੀ ਪੋਕਲੇਨ ਮਸ਼ੀਨ ਸਫਾਈ ਜਾਰੀ, ਵੱਡੀ ਨਦੀ 'ਚੋਂ ਬੂਟੀ ਹਟਾਉਣ ਲਈ ਟੈਂਡਰ ਲੱਗਿਆ -ਬਾਰਾਂਦਰੀ, ਫ਼ੁਹਾਰਾ ਚੌਂਕ ਤੇ ਮਾਲ ਰੋਡ ਦੇ ਨਵੀਨੀਕਰਨ ਲਈ ਵੀ ਹਦਾਇਤਾਂ ਪਟਿਆਲਾ, 16 ਜੂਨ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਛੋਟੀ ਨਦੀ ਤੇ ਵੱਡੀ ਨਦੀ ਦੀ ਸਫ਼ਾਈ ਸਮੇਤ ਰਾਜਿੰਦਰਾ ਲੇਕ, 24 ਘੰਟੇ ਨਹਿਰੀ ਪਾਣੀ ਸਪਲਾਈ ਸਮੇਤ ਨੈਸ਼ਨਲ ਕਲੀਨ ਏਅਰ ਪ੍ਰੋਗਰਾਮ ਤਹਿਤ ਸ਼ਹਿਰ 'ਚ ਹਵਾ ਪ੍ਰਦੂਸ਼ਣ ਘੱਟ ਕਰਨ ਦੇ ਕੰਮਾਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ, ਨਗਰ ਨਿਗਮ ਤੇ ਐਲ ਐਂਡ ਟੀ ਕੰਪਨੀ ਨੂੰ ਹਦਾਇਤ ਕੀਤੀ ਕਿ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਅਤੇ ਲੀਲਾ ਭਵਨ ਚੌਂਕ ਨੇੜੇ 24 ਘੰਟੇ ਨਹਿਰੀ ਪਾਣੀ ਦੀ ਪੈਣ ਵਾਲੀ ਪਾਇਪਲਾਈਨ ਲਈ ਅਗੇਤੇ ਪੁਖ਼ਤਾ ਪ੍ਰਬੰਧ ਕੀਤੇ ਜਾਣ ਤਾਂਕਿ ਸੜਕ ਪੁੱਟਣ ਸਮੇਂ ਆਵਾਜਾਈ ਪ੍ਰਭਾਵਤ ਨਾ ਹੋਵੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪਾਇਪਲਾਈਨ ਪਾਉਣ ਸਮੇਂ ਸੜਕ ਨੂੰ ਤੁਰੰਤ ਚੱਲਣਯੋਗ ਬਣਾਇਆ ਜਾਵੇ ਤੇ ਇਸ 'ਚ ਕੋਈ ਦੇਰੀ ਨਾ ਹੋਵੇ। ਇਸੇ ਦੌਰਾਨ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਛੋਟੀ ਤੇ ਵੱਡੀ ਨਦੀ ਦੀ ਸਫ਼ਾਈ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਡਰੇਨੇਜ ਵਿਭਾਗ ਵੱਲੋਂ ਛੋਟੀ ਨਦੀ ਦੀ ਗੌਰੀ ਸ਼ੰਕਰ ਮੰਦਿਰ ਦੀ ਡਾਊਨ ਸਟ੍ਰਰੀਮ ਤੋਂ 4000 ਫੁਟ ਦੀ ਕਰੀਬ ਲੰਬਾਈ ਦੀ ਜਿੱਥੇ-ਜਿੱਥੇ ਲੋੜ ਹੈ, ਉਥੇ ਪੋਕਲੇਨ ਮਸ਼ੀਨ ਨਾਲ ਕੀਤੀ ਜਾ ਰਹੀ ਸਫ਼ਾਈ ਦਾ ਮੁਲੰਕਣ ਕੀਤਾ। ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਪਟਿਆਲਾ ਕੀ ਰਾਓ ਨਦੀ ਦੀ ਕਾਲਵਾ ਤੱਕ ਸਫ਼ਾਈ ਤੇ ਬੰਨ੍ਹ ਮਜ਼ਬੂਤ ਕਰਨ ਦਾ ਕੰਮ ਚੱਲ ਰਿਹਾ ਹੈ ਅਤੇ ਪਿੰਡ ਦੌਲਤਪੁਰ, ਜਿੱਥੋਂ ਇਹ ਵੱਡੀ ਨਦੀ ਦਾ ਰੂਪ ਅਖ਼ਤਿਆਰ ਕਰ ਲੈਂਦੀ ਹੈ, ਤੋਂ ਅੱਗੇ ਨਗਰ ਨਿਗਮ ਦੀ ਲਿਮਟ ਦੇ ਅੰਦਰ-ਅੰਦਰ ਬੂਟੀ ਦੀ ਸਫ਼ਾਈ ਕਰਨ ਦਾ ਕੰਮ ਕਰਨ ਲਈ ਨਗਰ ਨਿਗਮ ਵੱਲੋਂ ਟੈਂਡਰ ਲਗਾਇਆ ਗਿਆ ਹੈ। ਡਾ. ਪ੍ਰੀਤੀ ਯਾਦਵ ਨੇ ਕੌਮੀ ਸਵੱਛ ਹਵਾ ਪ੍ਰੋਗਰਾਮ ਤਹਿਤ ਹਵਾ ਪ੍ਰਦੂਸ਼ਨ ਦੀ ਰੋਕਥਾਮ, ਨਿਯਮਤ ਕਰਨਾ ਤੇ ਇਸ ਨੂੰ ਘੱਟ ਕਰਨ ਦੇ ਨਾਲ-ਨਾਲ ਹਵਾ ਦੀ ਗੁਣਵੱਤਾ 'ਤੇ ਨਿਗਰਾਨੀ ਦਾ ਨੈਟਵਰਕ ਦਾ ਵਿਸਥਾਰ, ਜਾਗਰੂਕਤਾ ਤੇ ਸਮਰੱਥਾ ਵਧਾਉਣ ਦੀਆਂ ਗਤੀਵਿਧੀਆਂ ਵਧਾਉਣ ਦੇ ਪ੍ਰੋਗਰਾਮ ਦਾ ਜਾਇਜ਼ਾ ਲੈਣ ਲਈ ਹਵਾ ਗੁਣਵੱਤਾ ਮੋਨੀਟਰਿੰਗ ਸੈਲ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ 'ਤੇ ਪਟਿਆਲਾ ਸ਼ਹਿਰ ਨੂੰ ਹਰ ਪੱਖੋਂ ਵਿਕਸਤ ਕੀਤਾ ਜਾ ਰਿਹਾ ਹੈ ਤੇ ਇਸੇ ਤਹਿਤ ਹੀ ਸ਼ਹਿਰ ਵਿੱਚ ਹਵਾ ਦੀ ਗੁਣਵੱਤਾ ਸੁਧਾਰਨ ਲਈ ਬਾਰਾਂਦਰੀ ਬਾਗ ਵਿੱਚ ਹੋਰ ਸੁਧਾਰ ਕੀਤੇ ਜਾਣ ਦੀ ਤਜਵੀਜ਼ ਹੈ। ਉਨ੍ਹਾਂ ਕਿਹਾ ਕਿ ਫ਼ੁਹਾਰਾ ਚੌਂਕ ਸਮੇਤ ਕਾਲੀ ਦੇਵੀ ਮੰਦਿਰ ਤੋਂ ਫ਼ੁਹਾਰ ਚੌਂਕ ਤੱਕ ਮਾਲ ਰੋਡ ਦੀ ਸੁੰਦਰਤਾ ਲਈ ਵੀ ਤਜਵੀਜ਼ ਬਣਾਈ ਗਈ ਹੈ। ਡਿਪਟੀ ਕਮਿਸ਼ਨਰ ਨੇ ਬੈਠਕ ਦੌਰਾਨ ਦੱਸਿਆ ਕਿ ਰਾਜਿੰਦਰਾ ਲੇਕ 'ਚ ਪਾਈਪਲਾਈਨ ਪਾ ਕੇ ਪਾਣੀ ਪੱਕੇ ਤੌਰ 'ਤੇ ਭਰਨ ਲਈ ਵੀ ਕੰਮ ਚੱਲ ਰਿਹਾ ਹੈ ਟੈਂਡਰ ਪ੍ਰਕ੍ਰਿਆ ਜਾਰੀ ਹੈ। ਇਸ ਮੌਕੇ ਏ.ਡੀ.ਸੀ ਸ਼ਹਿਰੀ ਵਿਕਾਸ ਨਵਰੀਤ ਕੌਰ ਸੇਖੋਂ ਸਮੇਤ ਡਰੇਨੇਜ, ਲੋਕ ਨਿਰਮਾਣ, ਪ੍ਰਦੂਸ਼ਣ ਰੋਕਥਾਮ ਬੋਰਡ, ਨਗਰ ਨਿਗਮ, ਬਾਗਬਾਨੀ, ਜੰਗਲਾਤ ਵਿਭਾਗ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.