
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ
- by Jasbeer Singh
- February 6, 2025

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ -ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਦੇ ਕੰਮਾਂ ਨੂੰ ਮਿਥੇ ਸਮੇਂ 'ਚ ਪੂਰਾ ਕੀਤਾ ਜਾਵੇ : ਡਾ. ਪ੍ਰੀਤੀ ਯਾਦਵ ਪਟਿਆਲਾ, 6 ਫਰਵਰੀ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਪੇਂਡੂ ਵਿਕਾਸ ਤਹਿਤ ਚੱਲ ਰਹੀਆਂ ਵੱਖ ਵੱਖ ਸਕੀਮਾਂ ਦੇ ਕੰਮਾਂ ਦੀ ਸਮੀਖਿਆ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪਿੰਡਾਂ ਵਿੱਚ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਂਦੇ ਹੋਏ ਵੱਖ ਵੱਖ ਸਕੀਮਾਂ ਤਹਿਤ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਏ ਜਾਣ ਅਤੇ ਚੱਲ ਰਹੇ ਵਿਕਾਸ ਦੇ ਕੰਮਾਂ ਤੇ ਵਿਸ਼ੇਸ਼ ਧਿਆਨ ਦਿੰਦੇ ਹੋਏ ਲੰਬਿਤ ਕੰਮਾਂ ਨੂੰ ਵੀ ਮਿਥੇ ਸਮੇਂ ਵਿੱਚ ਪੂਰਾ ਕੀਤਾ ਜਾਵੇ । ਇਸ ਤੋਂ ਇਲਾਵਾ ਮੁਕੰਮਲ ਹੋਏ ਕੰਮਾਂ ਦੀ ਪ੍ਰਗਤੀ ਰਿਪੋਰਟ ਤਿਆਰ ਕੀਤੀ ਜਾਵੇ । ਇਸ ਮੌਕੇ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ ਵੀ ਮੌਜੂਦ ਸਨ । ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਬੀ. ਡੀ. ਪੀ. ਓਜ਼. ਤੇ ਵੱਖ ਵੱਖ ਵਿਭਾਗਾਂ ਦੇ ਕਾਰਜਕਾਰੀ ਇੰਜੀਨੀਅਰਜ਼ ਅਤੇ ਹੋਰ ਸੀਨੀਅਰ ਅਧਿਕਾਰੀਆਂ ਤੋਂ ਪਿੰਡਾਂ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਹਾਸਲ ਕਰਦੇ ਹੋਏ ਉਨ੍ਹਾਂ ਨੂੰ ਨਿਰਦੇਸ਼ ਦਿੱਤੇ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸੂਬਾ ਸਰਕਾਰ ਵੱਲੋਂ ਲੋਕ ਭਲਾਈ ਵਿਕਾਸ ਕਾਰਜਾਂ ਹਿੱਤ ਸਾਰੀਆਂ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ 'ਤੇ ਯੋਗ ਵਿਅਕਤੀਆਂ ਤੱਕ ਪਹੁੰਚੇ । ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪੰਜਾਬ ਨਿਰਮਾਣ ਪ੍ਰੋਗਰਾਮ, ਐਮ. ਪੀ. ਲੈਡ ਸਕੀਮ, ਸਮਾਰਟ ਵਿਲੇਜ਼ ਕੰਪੇਨ, ਅਨ-ਟਾਈਡ ਫੰਡ, ਪੇਂਡੂ ਖੇਡ ਸਟੇਡੀਅਮ, ਜਨ ਸੁਵਿਧਾ ਕੈਂਪ, ਅੰਮ੍ਰਿਤ ਸਰੋਵਰ ਸਮੇਤ ਪਿੰਡਾਂ 'ਚ ਚੱਲ ਰਹੇ ਵੱਖ ਵੱਖ ਕੰਮਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਅਤੇ ਕਿਹਾ ਕਿ ਮੀਟਿੰਗ ਦੌਰਾਨ ਦਿੱਤੇ ਨਿਰਦੇਸ਼ਾਂ 'ਤੇ ਕੀਤੀ ਗਈ ਕਾਰਵਾਈ ਸਬੰਧੀ ਅਗਲੀ ਮਹੀਨਾਵਾਰ ਮੀਟਿੰਗ ਵਿੱਚ ਰਿਪੋਰਟ ਦਿੱਤੀ ਜਾਵੇ, ਤਾਂ ਜੋ ਇਕ ਮਹੀਨੇ ਦੌਰਾਨ ਕੀਤੀ ਗਈ ਕਾਰਗੁਜ਼ਾਰੀ ਦਾ ਸਹੀ ਮੁਲਾਂਕਣ ਕੀਤਾ ਜਾ ਸਕੇ। ਮੀਟਿੰਗ ਵਿੱਚ ਜ਼ਿਲ੍ਹੇ ਦੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਹਾਜ਼ਰ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.