
ਡਿਪਟੀ ਕਮਿਸ਼ਨਰ ਵੱਲੋਂ ਪਾਣੀ ਦੀਆਂ ਪਾਈਪਾਂ ਪਾਉਣ ਲਈ ਪੁੱਟੇ ਲੀਲ੍ਹਾ ਭਵਨ ਚੌਂਕ ਦੇ ਚੱਲ ਰਹੇ ਕੰਮ ਦਾ ਜਾਇਜ਼ਾ
- by Jasbeer Singh
- June 27, 2025

ਡਿਪਟੀ ਕਮਿਸ਼ਨਰ ਵੱਲੋਂ ਪਾਣੀ ਦੀਆਂ ਪਾਈਪਾਂ ਪਾਉਣ ਲਈ ਪੁੱਟੇ ਲੀਲ੍ਹਾ ਭਵਨ ਚੌਂਕ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਪਟਿਆਲਾ, 26 ਜੂਨ : ਡਿਪਟੀ ਕਮਿਸ਼ਨਰ ਨੇ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਪਾਉਣ ਲਈ ਪੁੱਟੇ ਲੀਲ੍ਹਾ ਭਵਨ ਚੌਂਕ ਦਾ ਮੌਕੇ 'ਤੇ ਜਾ ਕੇ ਜਾਇਜ਼ਾ ਲੈਂਦਿਆਂ ਐਲ ਐਂਡ ਟੀ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੁਲਾਈ ਦੇ ਪਹਿਲੇ ਹਫਤੇ ਸਕੂਲ ਖੁੱਲਣ ਤੋਂ ਪਹਿਲਾਂ ਲੀਲ੍ਹਾ ਭਵਨ ਚੌਂਕ 'ਚ ਪਾਈਪਾਂ ਪਾਉਣ ਦਾ ਕੰਮ ਮੁਕੰਮਲ ਕੀਤਾ ਜਾਵੇ। ਉਨ੍ਹਾਂ ਲੀਲ੍ਹਾ ਭਵਨ ਚੌਂਕ ਦਾ 24 ਘੰਟੇ (ਦਿਨ- ਰਾਤ) ਕੰਮ ਚਾਲੂ ਰੱਖਣ ਦੀ ਹਦਾਇਤ ਕਰਦਿਆਂ ਕਿਹਾ ਕਿ ਲੀਲ੍ਹਾ ਭਵਨ ਚੌਂਕ ਸ਼ਹਿਰ ਦਾ ਮੁੱਖ ਚੌਕ ਹੈ, ਜਿਸ ਤੋਂ ਰੋਜ਼ਾਨਾ ਹਜ਼ਾਰਾਂ ਵਾਹਨ ਲੰਘਦੇ ਹਨ, ਇਸ ਲਈ ਇਸ ਸੜਕ ਨੂੰ ਮੋਟਰਏਬਲ ਨਾਲੋਂ ਨਾਲ ਕੀਤੀ ਜਾਵੇ ਤਾਂ ਜੋ ਸ਼ਹਿਰ ਦੇ ਸਭ ਤੋਂ ਵੱਧ ਟਰੈਫਿਕ ਵਾਲੇ ਖੇਤਰ ਵਿੱਚ ਲੋਕਾਂ ਨੂੰ ਘੱਟ ਤੋਂ ਘੱਟ ਸਮੱਸਿਆ ਦਾ ਸਾਹਮਣਾ ਕਰਨਾ ਪਵੇ। ਉਨਾ ਕਿਹਾ ਕਿ ਜਿਨ੍ਹਾਂ ਥਾਵਾਂ 'ਤੇ ਸੜਕ ਨੂੰ ਪੁੱਟਿਆਂ ਗਿਆ ਹੈ, ਉੱਥੇ ਸਹੀ ਸਾਈਨ ਬੋਰਡ ਵੀ ਲਗਾਏ ਜਾਣ ਤਾਂ ਜੋ ਰਾਹਗੀਰਾਂ ਨੂੰ ਸੜਕ 'ਤੇ ਚੱਲ ਰਹੇ ਕੰਮ ਦਾ ਪਤਾ ਲਗਦਾ ਰਹੇ। ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਸੜਕ ਦੀ ਮੁਰੰਮਤ ਦੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।